School Admission- ਪ੍ਰਾਈਵੇਟ ਸਕੂਲਾਂ ਨੂੰ ਦੇਣਾ ਹੀ ਪਵੇਗਾ EWS ਬੱਚਿਆਂ ਨੂੰ ਦਾਖਲਾ, ਸੁਪਰੀਮ ਕੋਰਟ ਨੇ ਖਾਰਿਜ ਕੀਤੀ ਪਟੀਸ਼ਨ
ਸੁਪਰੀਮ ਕੋਰਟ ਨੇ ਸਕੂਲਾਂ ਨੂੰ EWS ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਦਾਖਲਾ ਦੇਣ ਤੋਂ ਛੋਟ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਨਾਲ ਹੀ ਮਹਾਰਾਸ਼ਟਰ ਸਰਕਾਰ ਦੇ ਨੋਟੀਫਿਕੇਸ਼ਨ ਉਤੇ ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਗਿਆ ਹੈ।
School Admission EWS Category: ਸੁਪਰੀਮ ਕੋਰਟ ਨੇ ਸਕੂਲਾਂ ਨੂੰ EWS ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਦਾਖਲਾ ਦੇਣ ਤੋਂ ਛੋਟ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਨਾਲ ਹੀ ਮਹਾਰਾਸ਼ਟਰ ਸਰਕਾਰ ਦੇ ਨੋਟੀਫਿਕੇਸ਼ਨ ਉਤੇ ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਗਿਆ ਹੈ।
ਇਸ ਨੋਟੀਫਿਕੇਸ਼ਨ ਦੇ ਤਹਿਤ ਕੁਝ ਪ੍ਰਾਈਵੇਟ ਸਕੂਲਾਂ ਨੂੰ ਆਰਥਿਕ ਤੌਰ ਉਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਦਾਖਲਾ ਦੇਣ ਤੋਂ ਛੋਟ ਦਿੱਤੀ ਜਾਣੀ ਸੀ। 9 ਫਰਵਰੀ ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਸਰਕਾਰੀ ਜਾਂ ਸਹਾਇਤਾ ਪ੍ਰਾਪਤ ਸਕੂਲਾਂ ਦੇ ਇੱਕ ਕਿਲੋਮੀਟਰ ਦੇ ਦਾਇਰੇ ਵਿੱਚ ਪੈਂਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਈਡਬਲਿਊਐਸ ਵਿਦਿਆਰਥੀਆਂ ਲਈ 25 ਫੀਸਦੀ ਸੀਟਾਂ ਰਾਖਵੀਆਂ ਰੱਖਣ ਦੀ ਸ਼ਰਤ ਤੋਂ ਛੋਟ ਦੇਣ ਦੀ ਮੰਗ ਕੀਤੀ ਗਈ ਸੀ।
ਸੁਪਰੀਮ ਕੋਰਟ ਦੇ ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਬੰਬੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਸੁਪਰੀਮ ਕੋਰਟ ਨੇ EWS ਵਿਦਿਆਰਥੀਆਂ ਨੂੰ ਚੰਗੇ ਵਿਦਿਅਕ ਅਦਾਰਿਆਂ ਵਿੱਚ ਸ਼ਾਮਲ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਬੈਂਚ ਅਨੁਸਾਰ ਈਡਬਲਿਊਐਸ ਵਰਗ ਦੇ ਬੱਚਿਆਂ ਨੂੰ ਚੰਗੇ ਸਕੂਲਾਂ ਵਿੱਚ ਜਾਣਾ ਚਾਹੀਦਾ ਹੈ।
ਅਦਾਲਤ ਨੇ ਇਸ ਧਾਰਨਾ ਦੀ ਆਲੋਚਨਾ ਕੀਤੀ ਕਿ ਸਰਕਾਰੀ ਸਕੂਲ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰਾਈਵੇਟ ਸਕੂਲਾਂ ਦੇ ਢੁਕਵੇਂ ਬਦਲ ਵਜੋਂ ਕੰਮ ਕਰ ਸਕਦੇ ਹਨ। ਇਸ ਨੇ ਮੰਨਿਆ ਕਿ ਸਰਕਾਰੀ ਸਕੂਲਾਂ ਦੀ ਅਹਿਮ ਭੂਮਿਕਾ ਹੈ, ਪਰ ਉਹ ਹਮੇਸ਼ਾ ਨਿੱਜੀ ਸੰਸਥਾਵਾਂ ਦੇ ਮਿਆਰਾਂ ਨਾਲ ਮੇਲ ਨਹੀਂ ਖਾ ਸਕਦੇ। CJI ਚੰਦਰਚੂੜ ਨੇ ਅੱਗੇ ਕਿਹਾ ਕਿ EWS ਵਿਦਿਆਰਥੀਆਂ ਦੀ ਉੱਚ-ਗੁਣਵੱਤਾ ਵਾਲੀ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਉਣਾ ਸਿਰਫ਼ ਰਾਜ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਉਨ੍ਹਾਂ ਦੀ ਵੀ ਜ਼ਿੰਮੇਵਾਰੀ ਹੈ ਜਿਨ੍ਹਾਂ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਤੋਂ ਲਾਭ ਉਠਾਇਆ ਹੈ।
ਮਹਾਰਾਸ਼ਟਰ ਸਰਕਾਰ ਦੀ 9 ਫਰਵਰੀ ਦੀ ਨੋਟੀਫਿਕੇਸ਼ਨ ਵਿੱਚ ਸਰਕਾਰੀ ਜਾਂ ਸਹਾਇਤਾ ਪ੍ਰਾਪਤ ਸਕੂਲ ਦੇ ਇੱਕ ਕਿਲੋਮੀਟਰ ਦੇ ਅੰਦਰ ਸਥਿਤ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਨੂੰ EWS ਵਿਦਿਆਰਥੀਆਂ ਲਈ 25 ਪ੍ਰਤੀਸ਼ਤ ਰਾਖਵੇਂਕਰਨ ਦੇ ਨਿਯਮ ਦੀ ਪਾਲਣਾ ਕਰਨ ਤੋਂ ਰਾਹਤ ਦੀ ਮੰਗ ਕੀਤੀ ਗਈ ਸੀ। ਇਹ ਰਿਜ਼ਰਵੇਸ਼ਨ ਬੱਚਿਆਂ ਦੇ ਮੁਫਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ ਐਕਟ, 2009 (ਆਰਟੀਈ ਐਕਟ) ਦੇ ਤਹਿਤ ਲਾਜ਼ਮੀ ਹੈ, ਜਿਸ ਦਾ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਵਾਂਝੇ ਪਿਛੋਕੜ ਵਾਲੇ ਬੱਚਿਆਂ ਲਈ ਮੁਫਤ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ।
Education Loan Information:
Calculate Education Loan EMI