ਪੜਚੋਲ ਕਰੋ
Advertisement
60 ਕਿਸਾਨਾਂ ਦੀ ਮੌਤ ਮਗਰੋਂ ਭੜਕੇ ਪ੍ਰਿਅੰਕਾ ਤੇ ਰਾਹੁਲ, ਇੰਝ ਬਿਆਨਿਆ ਅੰਨਦਾਤੇ ਦਾ ਦਰਦ
ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸੀਮਾਵਾਂ ਉੱਤੇ ਧਰਨਾ ਦੇ ਰਹੇ ਹਨ ਤੇ ਰੋਸ ਮੁਜ਼ਾਹਰੇ ਕਰ ਰਹੇ ਹਨ।
ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸੀਮਾਵਾਂ ਉੱਤੇ ਧਰਨਾ ਦੇ ਰਹੇ ਹਨ ਤੇ ਰੋਸ ਮੁਜ਼ਾਹਰੇ ਕਰ ਰਹੇ ਹਨ। ਅੱਜ ਕਿਸਾਨਾਂ ਤੇ ਕੇਂਦਰ ਵਿਚਾਲੇ 8ਵੇਂ ਦੌਰ ਦੀ ਗੱਲਬਾਤ ਦੁਪਿਹਿਰ 2:00 ਵਜੇ ਸ਼ੁਰੂ ਹੋ ਗਈ ਹੈ। ਪਹਿਲੇ ਗੇੜਾਂ ਵੇਲੇ ਖੇਤੀ ਕਾਨੂੰਨ ਵਾਪਸ ਲੈਣ ਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਦੇਣ ਦੇ ਮੁੱਦਿਆਂ ਉੱਤੇ ਗੱਲ ਅੱਗੇ ਨਹੀਂ ਵਧ ਸਕੀ ਸੀ।
ਕਾਂਗਰਸ ਪੂਰੀ ਤਰ੍ਹਾਂ ਕਿਸਾਨਾਂ ਦੇ ਹੱਕ ਵਿੱਚ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਨਵੇਂ ਗੇੜ ਦੀ ਗੱਲਬਾਤ ਤੋਂ ਪਹਿਲਾਂ ਅੱਜ ਦੋਸ਼ ਲਾਇਆ ਕਿ ਸਰਕਾਰ ਠੰਢ ਤੇ ਮੀਂਹ ’ਚ ਸੜਕਾਂ ਉੱਤੇ ਬੈਠੇ ਕਿਸਾਨਾਂ ਉੱਪਰ ਜ਼ੁਲਮ ਢਾਹ ਰਹੀ ਹੈ।
ਰਾਹੁਲ ਗਾਂਧੀ ਕਈ ਵਾਰ ਟਵਿਟਰ ਉੱਤੇ ਕਵਿਤਾਵਾਂ ਰਾਹੀਂ ਵੀ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਕਰਦੇ ਰਹੇ ਹਨ।
ਰਾਹੁਲ ਗਾਂਧੀ ਮੌਜੂਦਾ ਕਿਸਾਨ ਅੰਦੋਲਨ ਦੀ ਤੁਲਨਾ ਚੰਪਾਰਨ ਅੰਦੋਲਨ ਨਾਲ ਵੀ ਕਰ ਚੁੱਕੇ ਹਨ। ਪ੍ਰਿਅੰਕਾ ਗਾਂਧੀ ਨੇ ਟਵੀਟ ਰਾਹੀਂ ਦੋਸ਼ ਲਾਇਆ ਕਿ ਸਰਕਾਰ ਇੱਕ ਪਾਸੇ ਤਾਂ ਕਿਸਾਨਾਂ ਨੂੰ ਗੱਲਬਾਤ ਲਈ ਸੱਦਦੀ ਹੈ, ਦੂਜੇ ਪਾਸੇ ਇਸ ਸਖ਼ਤ ਠੰਢ ਵਿੱਚ ਉਨ੍ਹਾਂ ਉੱਤੇ ਅੱਥਰੂ ਗੈਸ ਦੇ ਗੋਲ਼ੇ ਵਰ੍ਹਾ ਰਹੀ ਹੈ। ਇਸੇ ਜ਼ਿੱਦੀ ਤੇ ਜ਼ਾਲਮਾਨਾ ਵਿਵਹਾਰ ਕਾਰਨ ਹੁਣ ਤੱਕ ਲਗਪਗ 60 ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ।’सर्दी की भीषण बारिश में टेंट की टपकती छत के नीचे जो बैठे हैं सिकुड़-ठिठुर कर वो निडर किसान अपने ही हैं, ग़ैर नहीं सरकार की क्रूरता के दृश्यों में अब कुछ और देखने को शेष नहीं#KisanNahiToDeshNahi pic.twitter.com/DzWsLXygVf
— Rahul Gandhi (@RahulGandhi) January 4, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
Advertisement