ਪੜਚੋਲ ਕਰੋ
Advertisement
ਰਾਹੁਲ ਗਾਂਧੀ ਦੇ ਅਸਤੀਫੇ ਮਗਰੋਂ ਪ੍ਰਿਅੰਕਾ ਗਾਂਧੀ ਨੇ ਕਹੀ ਵੱਡੀ ਗੱਲ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਮਗਰੋਂ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਨੇ ਤਾਰੀਫ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੋ ਰਾਹੁਲ ਨੇ ਕੀਤਾ ਅਜਿਹਾ ਕਰਨ ਦੀ ਹਿੰਮਤ ਕੁਝ ਹੀ ਲੋਕਾਂ ਵਿੱਚ ਹੁੰਦੀ ਹੈ। ਪ੍ਰਿਅੰਕਾ ਨੇ ਟਵੀਟ ਕਰਕੇ ਇਹ ਗੱਲ਼ ਕਹੀ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਲੀਡਰ ਅਹਿਮਦ ਪਟੇਲ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਹਮੇਸ਼ਾਂ ਉਨ੍ਹਾਂ ਦੇ ਲੀਡਰ ਰਹਿਣਗੇ। ਉਨ੍ਹਾਂ ਕਿਹਾ ਕਿ ਰਾਹੁਲ ਜੀ ਦਾ ਅਸਤੀਫਾ ਮੰਦਭਾਗਾ ਹੈ। ਸਭ ਇਸ ਹਾਰ ਲਈ ਜਵਾਬਦੇਹ ਹਨ।
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਮਗਰੋਂ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਨੇ ਤਾਰੀਫ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੋ ਰਾਹੁਲ ਨੇ ਕੀਤਾ ਅਜਿਹਾ ਕਰਨ ਦੀ ਹਿੰਮਤ ਕੁਝ ਹੀ ਲੋਕਾਂ ਵਿੱਚ ਹੁੰਦੀ ਹੈ। ਪ੍ਰਿਅੰਕਾ ਨੇ ਟਵੀਟ ਕਰਕੇ ਇਹ ਗੱਲ਼ ਕਹੀ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਲੀਡਰ ਅਹਿਮਦ ਪਟੇਲ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਹਮੇਸ਼ਾਂ ਉਨ੍ਹਾਂ ਦੇ ਲੀਡਰ ਰਹਿਣਗੇ। ਉਨ੍ਹਾਂ ਕਿਹਾ ਕਿ ਰਾਹੁਲ ਜੀ ਦਾ ਅਸਤੀਫਾ ਮੰਦਭਾਗਾ ਹੈ। ਸਭ ਇਸ ਹਾਰ ਲਈ ਜਵਾਬਦੇਹ ਹਨ।
ਲੋਕ ਸਭਾ ਚੋਣਾਂ ਵਿੱਚ ਮਿਲੀ ਨਮੋਸ਼ੀਜਨਕ ਹਾਰ ਲਈ ਕਾਂਗਰਸ ਪ੍ਰਧਾਨ ਵਜੋਂ ਜ਼ਿੰਮੇਵਾਰੀ ਲੈਂਦਿਆਂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਅਧਿਕਾਰਤ ਤੌਰ ’ਤੇ ਪ੍ਰਧਾਨਗੀ ਛੱਡਣ ਦਾ ਐਲਾਨ ਕੀਤਾ ਹੈ। ਰਾਹੁਲ ਪਿਛਲੇ ਕਈ ਦਿਨਾਂ ਤੋਂ ਅਹੁਦਾ ਛੱਡਣ ਲਈ ਬਜ਼ਿੱਦ ਸਨ, ਹਾਲਾਂਕਿ ਉਹ ਕਾਂਗਰਸ ਵਰਕਿੰਗ ਕਮੇਟੀ ਅੱਗੇ ਆਪਣਾ ਅਸਤੀਫ਼ਾ ਪਹਿਲਾਂ ਹੀ ਰੱਖ ਚੁੱਕੇ ਸਨ। ਰਾਹੁਲ ਦੇ ਇਸ ਸੱਜਰੇ ਐਲਾਨ ਨਾਲ ਨਵਾਂ ਕਾਂਗਰਸ ਪ੍ਰਧਾਨ ਥਾਪਣ ਲਈ ਰਾਹ ਪੱਧਰਾ ਹੋ ਗਿਆ ਹੈ।Few have the courage that you do @rahulgandhi. Deepest respect for your decision. https://t.co/dh5JMSB63P
— Priyanka Gandhi Vadra (@priyankagandhi) 4 July 2019
ਰਾਹੁਲ ਨੇ ਖੁੱਲ੍ਹੀ ਚਿੱਠੀ, ਜੋ ਉਨ੍ਹਾਂ ਮਗਰੋਂ ਟਵਿੱਟਰ ’ਤੇ ਵੀ ਸਾਂਝੀ ਕੀਤੀ, ਵਿੱਚ ਕਿਹਾ ਕਿ ਹੁਣ ਉਹ ਕਾਂਗਰਸ ਦੇ ਪ੍ਰਧਾਨ ਨਹੀਂ ਹਨ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਆਰਐਸਐਸ ਖਿਲਾਫ਼ ਛੇੜੀ ਲੜਾਈ ਵਿੱਚ ਇਕੱਲਿਆਂ ਰਹਿਣ ਦੇ ਬਾਵਜੂਦ ਉਨ੍ਹਾਂ ਨੂੰ ਇਸ ਗੱਲ ’ਤੇ ਮਾਣ ਹੈ। ਉਂਜ ਰਾਹੁਲ ਨੇ ਕਿਹਾ ਕਿ ਅਜਿਹੀ ਪਾਰਟੀ, ਜਿਸ ਦੀਆਂ ਕਦਰਾਂ ਕੀਮਤਾਂ ਤੇ ਆਦਰਸ਼ਾਂ ਨੇ ‘ਇਸ ਖੂਬਸੂਰਤ ਰਾਸ਼ਟਰ ਦੀ ਜਿੰਦ-ਜਾਨ’ ਵਜੋਂ ਸੇਵਾ ਕੀਤੀ ਹੈ, ਦੀ ਖਿਦਮਤ ਕਰਨਾ ਮਾਣ ਵਾਲੀ ਗੱਲ ਸੀ।Rahul ji’s resignation letter is unfortunate We all are accountable for this defeat He has, in a short span, already made tremendous contribution in strengthening the party and we all believe his endeavour should continue.
— Ahmed Patel (@ahmedpatel) 3 July 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਸਿਹਤ
ਦੇਸ਼
ਪੰਜਾਬ
Advertisement