ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿੰਯਕਾ ਗਾਂਧੀ ਨੇ ਕਾਂਗਰਸ ਪ੍ਰਧਾਨ ਨਹਿਰੂ-ਗਾਂਧੀ ਪਰਿਵਾਰ ਤੋਂ ਬਾਹਰ ਦਾ ਹੋਣ ਦਾ ਸਮਰਥਨ ਕੀਤਾ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪਿਛਲੇ ਸਾਲ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਹਿਰੂ-ਗਾਂਧੀ ਪਰਿਵਾਰ ਤੋਂ ਬਾਹਰ ਦੇ ਵਿਅਕਤੀ ਨੂੰ ਕਾਂਗਰਸ ਦਾ ਅਗਲਾ ਪ੍ਰਧਾਨ ਬਣਾਉਣ ਦੀ ਅਪੀਲ ਕੀਤੀ ਸੀ।


ਇਹ ਦਾਅਵਾ ਇੱਕ ਨਵੀਂ ਕਿਤਾਬ 'ਇੰਡੀਆ ਟੁਮੌਰੋ' 'ਚ ਕੀਤਾ ਗਿਆ ਹੈ। ਇਸ ਕਿਤਾਬ ਲਈ ਦਿੱਤੇ ਗਏ ਇੰਟਰਵਿਊ 'ਚ ਪ੍ਰਿਯੰਕਾ ਗਾਂਧੀ ਨੇ ਕਿਹਾ, 'ਰਾਹੁਲ ਗਾਂਧੀ ਨੇ ਕਿਹਾ ਕਿ ਸਾਡੇ 'ਚੋਂ ਕੋਈ ਵੀ ਪਾਰਟੀ ਦਾ ਪ੍ਰਧਾਨ ਨਹੀਂ ਹੋਣਾ ਚਾਹੀਦਾ ਤੇ ਮੈਂ ਇਸ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ। ਮੈਨੂੰ ਲੱਗਦਾ ਹੈ ਕਿ ਪਾਰਟੀ ਨੂੰ ਆਪਣੇ ਰਾਹ ਦੀ ਤਲਾਸ਼ ਕਰਨੀ ਚਾਹੀਦੀ ਹੈ।' ਪ੍ਰਿਯੰਕਾ ਗਾਂਧੀ ਨੇ ਇਹ ਵੀ ਕਿਹਾ ਕਿ ਨਹਿਰੂ-ਗਾਂਧੀ ਖਾਨਦਾਨ ਤੋਂ ਬਾਹਰ ਦੇ ਪ੍ਰਧਾਨ ਨਾਲ ਕੰਮ ਕਰਨ 'ਚ ਕੋਈ ਦਿੱਕਤ ਨਹੀਂ।


ਲੋਕ ਸਭਾ ਚੋਣਾਂ 'ਚ ਕਾਂਗਰਸ ਦੀ ਹੋਈ ਸ਼ਰਮਨਾਕ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪਿਛਲੇ ਸਾਲ 10 ਅਗਸਤ ਨੂੰ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਕਿਹਾ ਸੀ ਕਿ ਅਗਲਾ ਪ੍ਰਧਾਨ ਉਨ੍ਹਾਂ ਦੇ ਪਰਿਵਾਰ ਯਾਨੀ ਨਹਿਰੂ-ਗਾਂਧੀ ਪਰਿਵਾਰ ਤੋਂ ਬਾਹਰ ਦਾ ਬਣਾਇਆ ਜਾਵੇ।


ਭਾਰਤ 'ਚ ਕੋਰੋਨਾ ਬੇਲਗਾਮ, ਇੱਕ ਦਿਨ 'ਚ 64,000 ਤੋਂ ਵੱਧ ਨਵੇਂ ਕੇਸ, 1000 ਤੋਂ ਜ਼ਿਆਦਾ ਮੌਤਾਂ


ਹਾਲਾਂਕਿ ਕਾਂਗਰਸ ਵਰਕਿੰਗ ਕਮੇਟੀ ਨੇ ਰਾਹੁਲ ਦੀ ਸਲਾਹ ਨੂੰ ਨਕਾਰਦਿਆਂ ਸਾਬਕਾ ਪ੍ਰਧਾਨ ਸੋਨੀਆਂ ਗਾਂਧੀ ਨੂੰ ਇੱਕ ਵਾਰ ਫਿਰ ਪਾਰਟੀ ਦੀ ਕਮਾਨ ਸੌਂਪਦਿਆਂ ਉਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਬਣਾ ਦਿੱਤਾ ਸੀ। ਹੁਣ ਪ੍ਰਿਯੰਕਾ ਗਾਂਧੀ ਦੇ ਬਿਆਨ ਤੋਂ ਬਾਅਦ ਇਕ ਵਾਰ ਫਿਰ ਸਵਾਲ ਖੜ੍ਹਾ ਹੋ ਗਿਆ ਕਿ ਕੀ ਅਗਲਾ ਕਾਂਗਰਸ ਪ੍ਰਧਾਨ ਗਾਂਧੀ ਪਰਿਵਾਰ ਤੋਂ ਬਾਹਰ ਦਾ ਹੋਵੇਗਾ? ਹਾਲਾਂਕਿ ਪਿਛਲੇ ਇਕ ਸਾਲ 'ਚ ਕਈ ਵਾਰ ਕਾਂਗਰਸੀ ਲੀਡਰਾਂ ਨੇ ਰਾਹੁਲ ਗਾਂਧੀ ਨੂੰ ਫਿਰ ਤੋਂ ਪਾਰਟੀ ਪ੍ਰਧਾਨ ਬਣਾਉਣ ਦੀ ਮੰਗ ਕੀਤੀ ਹੈ।


ਸੁਸ਼ਾਂਤ ਸਿੰਘ ਰਾਜਪੂਤ ਕੇਸ: ਸੁਪਰੀਮ ਕੋਰਟ ਦਾ ਫੈਸਲਾ, CBI ਕਰੇਗੀ ਜਾਂਚ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ