ਪੜਚੋਲ ਕਰੋ
Advertisement
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਪ੍ਰਿਅੰਕਾ ਗਾਂਧੀ 'ਤੇ ਵੱਡਾ ਦਾਅ
ਨਵੀਂ ਦਿੱਲੀ: ਕਾਂਗਰਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਪੱਤਾ ਖੇਡਦਿਆਂ ਪ੍ਰਿਅੰਕਾ ਗਾਂਧੀ ਨੂੰ ਰਸਮੀ ਤੌਰ 'ਤੇ ਸਿਆਸਤ ਵਿੱਚ ਉਤਾਰ ਦਿੱਤਾ ਹੈ। ਕਾਂਗਰਸ ਨੇ ਪ੍ਰਿਅੰਕਾ ਗਾਂਧੀ ਨੂੰ ਪਾਰਟੀ ਵਿੱਚ ਜਨਰਲ ਸਕੱਤਰ ਦਾ ਅਹੁਦਾ ਦਿੰਦਿਆਂ ਪੂਰਬੀ ਉੱਤਰ ਪ੍ਰਦੇਸ਼ ਦਾ ਇੰਚਾਰਜ ਲਾਇਆ ਹੈ।
ਇਸ ਤੋਂ ਸਪਸ਼ਟ ਹੈ ਕਿ ਪ੍ਰਿਅੰਕਾ ਗਾਂਧੀ ਲੋਕ ਸਭਾ ਚੋਣਾਂ ਵਿੱਚ ਵੱਡਾ ਰੋਲ ਨਿਭਾਉਣਗੇ। ਕਾਂਗਰਸ ਵਿੱਚ ਲੰਮੇ ਸਮੇਂ ਤੋਂ ਮੰਗ ਸੀ ਕਿ ਪ੍ਰਿਅੰਕਾ ਗਾਂਧੀ ਨੂੰ ਸਿਆਸਤ ਵਿੱਚ ਅੱਗੇ ਕੀਤਾ ਜਾਏ। ਅਜੇ ਤੱਕ ਪ੍ਰਿਅੰਕਾ ਸਿਆਸਤ ਵਿੱਚ ਸਰਗਰਮ ਭੂਮਿਕਾ ਨਹੀਂ ਨਿਭਾਅ ਰਹੇ ਸੀ। ਉਂਝ ਉਹ ਚੋਣ ਪ੍ਰਚਾਰ ਵਿੱਚ ਹਿੱਸਾ ਲੈਂਦੇ ਸੀ। ਯਾਦ ਰਹੇ ਕਿਸੇ ਵੇਲੇ ਕਾਂਗਰਸ ਤੇ ਖਾਸਕਰ ਗਾਂਧੀ ਪਰਿਵਾਰ ਦਾ ਗੜ੍ਹ ਰਹੇ ਉੱਤਰ ਪ੍ਰਦੇਸ਼ ਵਿੱਚ ਪਾਰਟੀ ਨੂੰ ਵੱਡਾ ਖੋਰਾ ਲੱਗਾ ਹੈ। ਇਸ ਵੇਲੇ ਬੀਜੇਪੀ, ਸਮਾਜਵਾਦੀ ਪਾਰਟੀ ਤੇ ਬਸਪਾ ਤੋਂ ਮਗਰੋਂ ਕਾਂਗਰਸ ਚੌਥੇ ਨੰਬਰ 'ਤੇ ਖਿਸਕ ਗਈ ਹੈ।INC COMMUNIQUE Appointment of General Secretaries for All India Congress Committee. pic.twitter.com/zHENwt6Ckh
— INC Sandesh (@INCSandesh) January 23, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
Advertisement