Priyanka Gandhi discharged: ਪ੍ਰਿਅੰਕਾ ਗਾਂਧੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਜਾਣੋ ਕਿਉਂ ਹਸਪਤਾਲ 'ਚ ਹੋਈ ਸੀ ਦਾਖ਼ਲ
Priyanka Gandhi Discharged: ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਸ਼ੁੱਕਰਵਾਰ (16 ਫਰਵਰੀ, 2024) ਨੂੰ ਕਿਹਾ ਸੀ ਕਿ ਖ਼ਰਾਬ ਸਿਹਤ ਕਾਰਨ ਉਹ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਏ ਯਾਤਰਾ 'ਚ ਹਿੱਸਾ ਨਹੀਂ ਲੈ ਸਕਣਗੇ।
Priyanka Gandhi Discharged: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਯੂਪੀ ਦੇ ਅਮੇਠੀ 'ਚ ਰਾਹੁਲ ਗਾਂਧੀ ਦੀ ਅਗਵਾਈ 'ਚ ਚੱਲ ਰਹੀ ਭਾਰਤ ਜੋੜੋ ਯਾਤਰਾ 'ਚ ਹਿੱਸਾ ਲੈਣ ਵਾਲੀ ਸੀ ਪਰ ਸਿਹਤ ਖ਼ਰਾਬ ਹੋਣ ਕਰਕੇ ਉਹ ਯਾਤਰਾ ਵਿੱਚ ਸ਼ਾਮਲ ਨਹੀਂ ਜਾ ਸਕੇ ਸਨ। ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਅੱਜ ਉਨ੍ਹਾਂ ਨੂੰ ਛੁੱਟੀ ਮਿਲ ਗਈ ਹੈ।
ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੂੰ ਡੀਹਾਈਡ੍ਰੇਸ਼ਨ ਅਤੇ ਪੇਟ ਵਿੱਚ ਇਨਫੈਕਸ਼ਨ ਕਾਰਨ ਸਰ ਗੰਗਾ ਰਾਮ ਹਸਪਤਾਲ ਲਿਆਂਦਾ ਗਿਆ ਸੀ ਅਤੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
Congress general secretary Priyanka Gandhi Vadra had been admitted to Sir Gangaram Hospital after a complaint of dehydration and stomach infection. Today after the treatment she has been discharged: Sources
— ANI (@ANI) February 19, 2024
(File pic) pic.twitter.com/7y9b682GIv
ਨਿਊਜ਼ ਏਜੰਸੀ ਪੀਟੀਆਈ ਨੇ ਜ਼ਿਲ੍ਹਾ ਇਕਾਈ ਦੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਸੀ ਕਿ ਪ੍ਰਿਅੰਕਾ ਗਾਂਧੀ ਨੇ ਸੋਮਵਾਰ (19 ਫਰਵਰੀ, 2024) ਨੂੰ ਅਮੇਠੀ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਯਾ ਯਾਤਰਾ ਵਿੱਚ ਹਿੱਸਾ ਲੈਣਾ ਸੀ।
ਇਹ ਵੀ ਪੜ੍ਹੋ: Supreme Court: 'ਦਲਬਦਲ ਹੋ ਰਿਹਾ, ਛੇਤੀ ਚੋਣਾਂ ਹੋਣੀਆਂ ਜ਼ਰੂਰੀ', ਚੰਡੀਗੜ੍ਹ ਮੇਅਰ ਚੋਣ ਮਾਮਲੇ 'ਤੇ ਸੁਣਵਾਈ ਦੌਰਾਨ SC ਨੇ ਆਖੀ ਆਹ ਗੱਲ