ਪੜਚੋਲ ਕਰੋ
(Source: ECI/ABP News)
ਪ੍ਰਿੰਯਕਾ ਗਾਂਧੀ ਦੀ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ, ਕਿਹਾ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਤੋਂ ਪਿੱਛੇ ਨਹੀਂ ਹਟਾਂਗੇ
AICC ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ੁਕਰਵਾਰ ਨੂੰ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜੋ ਕਿ ਇੱਕ ਮਹੀਨੇ ਤੋਂ ਜੰਤਰ ਮੰਤਰ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
![ਪ੍ਰਿੰਯਕਾ ਗਾਂਧੀ ਦੀ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ, ਕਿਹਾ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਤੋਂ ਪਿੱਛੇ ਨਹੀਂ ਹਟਾਂਗੇ Priyanka Gandhi met Punjab Congress MPs, says will not back down from fight against agriculture laws ਪ੍ਰਿੰਯਕਾ ਗਾਂਧੀ ਦੀ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ, ਕਿਹਾ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਤੋਂ ਪਿੱਛੇ ਨਹੀਂ ਹਟਾਂਗੇ](https://static.abplive.com/wp-content/uploads/sites/5/2019/03/24123635/PRIYANKA-GANDHI.jpg?impolicy=abp_cdn&imwidth=1200&height=675)
ਪੁਰਾਣੀ ਤਸਵੀਰ
ਨਵੀਂ ਦਿੱਲੀ: AICC ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ੁਕਰਵਾਰ ਨੂੰ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜੋ ਕਿ ਇੱਕ ਮਹੀਨੇ ਤੋਂ ਜੰਤਰ ਮੰਤਰ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।ਸੰਸਦ ਮੈਂਬਰ ਰਵਨੀਤ ਬਿੱਟੂ, ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਗਿੱਲ ਅਤੇ ਵਿਧਾਇਕਾਂ ਕੁਲਬੀਰ ਸਿੰਘ ਜ਼ੀਰਾ ਅਤੇ ਰਮਿੰਦਰ ਸਿੰਘ ਆਵਲਾ ਇਸ ਬੈਠਕ ਦਾ ਹਿੱਸਾ ਰਹੇ।ਉਨ੍ਹਾਂ ਪਾਰਟੀ ਦੀ ਰਾਜਨੀਤੀ ਅਤੇ ਇਸ ਮੁੱਦੇ ਤੇ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਕੀਤੇ।
ਦੱਸ ਦੇਈਏ ਕਿ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕਾਂ ਦਾ ਇਕ ਗਰੁਪ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਧਰਨੇ 'ਤੇ ਬੈਠਾ ਹੈ।ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਕੇਂਦਰ ਅਤੇ ਕਿਸਾਨਾਂ ਦੀ ਗੱਲਬਾਤ ਤੋਂ ਪਹਿਲਾਂ ਆਪਣੇ ਸੰਦੇਸ਼ ਵਿੱਚ ਵੀਰਵਾਰ ਨੂੰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।
ਪ੍ਰਿਯੰਕਾ ਵਾਡਰਾ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਇਸ ਮਾਮਲੇ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੈ।ਇਸ ਦੌਰਾਨ ਬਿੱਟੂ ਨੇ ਕਿਹਾ, "ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਸੀਂ ਵਿਰੋਧ ਕਰਦੇ ਹੋਏ ਧਰਨੇ ਤੇ ਬੈਠੇ ਰਹਾਂਗੇ।"
ਪ੍ਰਿਯੰਕਾ ਨੇ ਇਹ ਵੀ ਕਿਹਾ ਕਿ ਪਾਰਟੀ ਅੰਤ ਤੱਕ ਕਿਸਾਨਾਂ ਦੇ ਨਾਲ ਖੜੀ ਰਹੇਗੀ।ਉਨ੍ਹਾਂ ਨੇ ਪੰਜਾਬ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਕਿਹਾ, "ਅਸੀਂ ਹਮੇਸ਼ਾਂ ਹੀ ਕਿਸਾਨਾਂ ਦੇ ਨਾਲ ਖੜੇ ਹਾਂ ਅਤੇ ਅਜਿਹਾ ਕਰਦੇ ਰਹਾਂਗੇ।"
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕਾਰੋਬਾਰ
ਪੰਜਾਬ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)