ਲਖਨਊ: ਖੇਤੀ ਕਾਨੂੰਨਾਂ ਖਿਲਾਫ ਆਪਣੀਆਂ ਮੰਗਾਂ ਨੂੰ ਲੈਕੇ ਕਿਸਾਨਾਂ ਦਾ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਅੰਦੋਲਨਕਾਰੀ ਕਿਸਾਨ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਉੱਥੇ ਹੀ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਦਿੱਲੀ ਪੁਲਸਿ ਨੇ ਜ਼ਬਰਦਸਤ ਬੈਰੀਕੇਡਿੰਗ ਕੀਤੀ ਹੈ। ਕਾਂਗਰਸ ਮਹਾਂਸਕੱਤਰ ਪ੍ਰਿਯੰਕਾ ਗਾਂਧੀ ਨੇ ਬੈਰੀਕੇਡਿੰਗ ਨੂੰ ਲੈਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।


ਪ੍ਰਿਯੰਕਾ ਨੇ ਸ਼ਨੀਵਾਰ ਇਕ ਟਵੀਟ ਕਰਕੇ ਸਰਕਾਰ ਨੂੰ ਸਵਾਲ ਕੀਤਾ, 'ਕਿਉਂ ਡਰਾਉਂਦੇ ਹੋ ਡਰ ਦੀ ਦੀਵਾਰ ਨਾਲ? ਪ੍ਰਿਯੰਕਾ ਨੇ ਆਪਣੇ ਇਸ ਟਵੀਟ 'ਚ ਇਕ ਫੋਟੋ ਵੀ ਸ਼ੇਅਰ ਕੀਤੀ ਹੈ। ਜਿਸ 'ਚ ਦਿੱਲੀ ਦੀ ਸਰਹੱਦ 'ਤੇ ਬੈਰੀਕੇਡਿੰਗ ਦਿਖਾਈ ਦੇ ਰਹੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ