ਪੜਚੋਲ ਕਰੋ

ਬਠਿੰਡਾ ਪਹੁੰਚੀ ਪ੍ਰਿਅੰਕਾ ਗਾਂਧੀ 'ਤੇ ਪੰਜਾਬੀ ਰੰਗ, ਸਭ ਮੁੱਦਿਆਂ 'ਤੇ ਕੀਤੀ ਗੱਲ਼

ਪ੍ਰਿਅੰਕਾ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬੀ ਤੋਂ ਕੀਤੀ। ਪ੍ਰਿਅੰਕਾ ਨੇ ਆਪਣੇ ਭਾਸ਼ਣ ਵਿੱਚ ਪੰਜਾਬ ਦੇ ਮੁੱਖ ਮੁੱਦਿਆਂ ਬਾਰੇ ਗੱਲ ਕੀਤੀ। ਇਨ੍ਹਾਂ ਵਿੱਚ ਕਰਜ਼ਾ, ਕਿਸਾਨ ਖ਼ੁਦਕੁਸ਼ੀਆਂ, ਬੇਅਦਬੀ ਕਾਂਡ, ਨਸ਼ੇ ਤੇ ਮਾਫੀਆ ਸ਼ਾਮਲ ਸਨ।

ਬਠਿੰਡਾ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਲੋਕ ਸਭਾ ਹਲਕਾ ਬਠਿੰਡਾ ਵਿੱਚ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਚੋਣ ਪ੍ਰਚਾਰ ਲਈ ਰੈਲੀ ਕੀਤੀ। ਇਸ ਦੌਰਾਨ ਉਨ੍ਹਾਂ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬੀ ਤੋਂ ਕੀਤੀ। ਪ੍ਰਿਅੰਕਾ ਨੇ ਆਪਣੇ ਭਾਸ਼ਣ ਵਿੱਚ ਪੰਜਾਬ ਦੇ ਮੁੱਖ ਮੁੱਦਿਆਂ ਬਾਰੇ ਗੱਲ ਕੀਤੀ। ਇਨ੍ਹਾਂ ਵਿੱਚ ਕਰਜ਼ਾ, ਕਿਸਾਨ ਖ਼ੁਦਕੁਸ਼ੀਆਂ, ਬੇਅਦਬੀ ਕਾਂਡ, ਨਸ਼ੇ ਤੇ ਮਾਫੀਆ ਸ਼ਾਮਲ ਸਨ। ਪ੍ਰਿਅੰਕਾ ਨੇ ਕਿਹਾ ਕਿ ਕਰਜ਼ੇ ਕਰਕੇ 12 ਹਜ਼ਾਰ ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ। ਕਿਸਾਨਾਂ ਨੂੰ ਖਾਦ, ਬੀਜ ਤੇ ਫਸਲ ਦਾ ਮੁੱਲ ਨਹੀਂ ਮਿਲ ਰਿਹਾ। ਦੇਸ਼ ਭਰ ਦੇ ਕਿਸਾਨ ਪੀਐਮ ਨੂੰ ਮਿਲਣ ਦਿੱਲੀ ਪਹੁੰਚੇ, ਪੀਐਮ ਵਿਦੇਸ਼ ਘੁੰਮ ਆਏ ਪਰ ਦੇਸ਼ ਦੇ ਕਿਸਾਨਾਂ ਨੂੰ ਨਹੀਂ ਮਿਲੇ। ਪ੍ਰਿਅੰਕਾ ਨੇ ਕਿਹਾ ਕਿ ਜਦੋਂ ਪੂਰਾ ਪੰਜਾਬ ਆਜ਼ਾਦੀ ਦੀ ਲੜਾਈ ਲੜ ਰਿਹਾ ਸੀ ਤਾਂ ਆਰਐਸਐਸ ਦੇ ਲੋਕ ਅੰਗਰੇਜ਼ਾਂ ਦੀ ਚਮਚਾਗਿਰੀ ਕਰ ਰਹੇ ਸੀ। ਪੰਜਾਬ ਨਾ ਹਿੰਦੂ ਹੈ ਤੇ ਨਾ ਹੀ ਮੁਸਲਮਾਨ ਹੈ। ਪੰਜਾਬ ਹਮੇਸ਼ਾ ਗੁਰੂਆਂ ਦੇ ਨਾਂ ਦਾ ਹੈ। ਉਨ੍ਹਾਂ ਕਿਹਾ ਕਿ ਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪੰਜਾਬ ਤੋਂ ਵੱਖਰਿਆਂ ਕੀਤਾ ਤਾਂ ਪੰਜਾਬ ਦੀ ਆਤਮਾ ਚਲੀ ਜਾਏਗੀ। ਇੱਥੇ ਉਨ੍ਹਾਂ ਬੇਅਦਬੀ ਦੇ ਮੁੱਦੇ ਬਾਰੇ ਵੀ ਗੱਲ ਕੀਤੀ। ਉਨ੍ਹਾਂ ਬੀਜੇਪੀ ਸਰਕਾਰ 'ਤੇ ਕਈ ਵਾਰ ਕੀਤੇ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਝੂਠ ਦੀ ਸਿਆਸਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਖ਼ੁਦ ਨੂੰ ਰਾਸ਼ਟਰਵਾਦੀ ਤੇ ਹੋਰਾਂ ਨੂੰ ਦੇਸ਼ਧ੍ਰੋਹੀ ਆਖਦੇ ਹਨ। ਪ੍ਰਿਅੰਕਾ ਨੇ ਕਿਹਾ ਕਿ ਮੋਦੀ ਦੇ ਝੂਠ ਦੇਸ਼ ਦੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਪ੍ਰਿਅੰਕਾ ਨੇ ਕਾਂਗਰਸ ਵੱਲੋਂ ਕਈ ਵਾਅਦਿਆਂ ਦੀ ਲਿਸਟ ਗਿਣਾਈ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਦੀ ਸਰਕਾਰ ਆਈ ਤਾਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਕਾਰੋਬਾਰ ਸ਼ੁਰੂ ਕਰਨ ਲਈ ਤਿੰਨ ਸਾਲ ਮਨਜ਼ੂਰੀ ਦੀ ਲੋੜ ਨਹੀਂ ਪਏਗੀ। ਛੋਟੇ ਦੁਕਾਨਦਾਰਾਂ ਲਈ GST ਨੂੰ ਸਰਲ ਬਣਾਇਆ ਜਾਏਗਾ। ਮਹਿਲਾਵਾਂ ਲਈ ਸੰਸਦ ਵਿੱਚ 33 ਫੀਸਦੀ ਰਾਖਵਾਂਕਰਨ ਹੋਏਗਾ। ਇਸ ਤੋਂ ਇਲਾਵਾ ਬੱਚਿਆਂ ਨੂੰ 12ਵੀਂ ਤਕ ਮੁਫ਼ਤ ਸਿੱਖਿਆ ਤੇ ਕਿਸਾਨਾਂ ਲਈ ਵੱਖਰੇ ਬਜਟ ਦਾ ਵਾਅਦਾ ਵੀ ਯਾਦ ਕਰਵਾਇਆ। ਪ੍ਰਿਅੰਕਾ ਦੀ ਪੰਜਾਬ ਵਿੱਚ ਇਹ ਪਹਿਲੀ ਰੈਲੀ ਸੀ। ਪੰਜਾਬ ਪਹੁੰਚਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਤੇ ਕਾਂਗਰਸ ਦੇ ਹੋਰ ਮੰਤਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਦੱਸ ਦੇਈਏ ਕਾਂਗਰਸ ਦੀ ਪੰਜਾਬ ਵਿਚਲੀ ਇਸ ਰੈਲੀ ਵਿੱਚ ਪਹਿਲੀ ਵਾਰ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਸਹੁੰ ਖਾਧੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਤੇ ਨਸ਼ੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣਗੇ, ਨਹੀਂ ਤਾਂ ਸਿਆਸਤ ਛੱਡ ਦੇਣਗੇ।

ਟਾਪ ਹੈਡਲਾਈਨ

Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget