ਕਿਸਾਨਾਂ 'ਤੇ ਹਮਲਿਆਂ 'ਤੇ ਭੜਕੀ ਪ੍ਰਿਅੰਕਾ ਗਾਂਧੀ, 'ਕਿਸਾਨਾਂ ’ਤੇ ਨਹੀਂ, ਸਗੋਂ ਦੇਸ਼ 'ਤੇ ਹਮਲਾ'
ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਕਿਸਾਨਾਂ ਉੱਤੇ ਭਰੋਸਾ ਦੇਸ਼ ਦੀ ਸਭ ਤੋਂ ਵੱਡੀ ਪੂੰਜੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਭਰੋਸਾ ਤੋੜਨਾ ਅਪਰਾਧ ਹੈ। ਉਨ੍ਹਾਂ ਦੀ ਆਵਾਜ਼ ਨਾ ਸੁਣਨਾ ਪਾਪ ਹੈ। ਉਨ੍ਹਾਂ ਨੂੰ ਧਮਕੀ ਦੇਣਾ ਵੱਡਾ ਗੁਨਾਹ ਹੈ।
ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਾਂਗਰਸ ਨੇ ਆਪਣਾ ਸਮਰਥਨ ਦਿੱਤਾ ਹੈ। ਅੱਜ ਸ਼ੁੱਕਰਵਾਰ ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਸਾਨਾਂ ਉੱਤੇ ਹੋਏ ਹਮਲੇ ਨੂੰ ਦੇਸ਼ ਉੱਤੇ ਹਮਲਾ ਦੱਸਿਆ ਹੈ। ਬੀਤੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਨੇ ਰਾਜਧਾਨੀ ਦਿੱਲੀ ’ਚ ਟ੍ਰੈਕਟਰ ਪਰੇਡ ਕੀਤੀ ਗਈ ਸੀ; ਜਿਸ ਦੌਰਾਨ ਹਿੰਸਾ ਭੜਕ ਗਈ ਸੀ। ਫ਼ਿਲਹਾਲ ਪੁਲਿਸ ਨੇ ਕੁਝ ਕੁਝ ਕਿਸਾਨ ਆਗੂਆਂ ਸਮੇਤ ਸ਼ਰਾਰਤੀ ਅਨਸਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਕਿਸਾਨਾਂ ਉੱਤੇ ਭਰੋਸਾ ਦੇਸ਼ ਦੀ ਸਭ ਤੋਂ ਵੱਡੀ ਪੂੰਜੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਭਰੋਸਾ ਤੋੜਨਾ ਅਪਰਾਧ ਹੈ। ਉਨ੍ਹਾਂ ਦੀ ਆਵਾਜ਼ ਨਾ ਸੁਣਨਾ ਪਾਪ ਹੈ। ਉਨ੍ਹਾਂ ਨੂੰ ਧਮਕੀ ਦੇਣਾ ਵੱਡਾ ਗੁਨਾਹ ਹੈ। ਕਿਸਾਨਾਂ ਉੱਤੇ ਹੋਇਆ ਹਮਲਾ ਦੇਸ਼ ਉੱਤੇ ਹਮਲਾ ਹੈ। ਪ੍ਰਿਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਵੀ ਦੇਸ਼ ਨੂੰ ਕਮਜ਼ੋਰ ਕਰਨ ਦੇ ਦੋਸ਼ ਲਾਏ।
ਗਣਤੰਤਰ ਦਿਵਸ ਦੀਆਂ ਘਟਨਾਵਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਕਾਫ਼ੀ ਸਰਗਰਮ ਵਿਖਾਈ ਦੇ ਰਿਹਾ ਹੈ। ਦਿੱਲੀ ਪੁਲਿਸ ਅਧਿਕਾਰੀਆਂ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਮੀਟਿੰਗ ਵੀ ਹੋ ਚੁੱਕੀ ਹੈ। ਸ਼ਾਹ ਨੇ ਪੁਲਿਸ ਨੂੰ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਰਾਜਧਾਨੀ ਦਿੱਲੀ ਵਿੱਚ ਬੈਰੀਕੇਡ ਤੋੜ ਕੇ ਘੁਸਣ ਤੇ ਤੋੜ-ਭੰਨ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਨੇ ਹੁਣ ਤੱਕ 19 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ