ਨਵੀਂ ਦਿੱਲੀ: ਚੋਣ ਸਭਾ ਚੋਣਾਂ ਦੇ ਚੱਲਦਿਆਂ ਹਰ ਕਿਸੇ ਦਾ ਸਵਾਲ ਹੈ ਕਿ ਵਾਰਾਣਸੀ ਤੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ ਵਿਰੋਧੀ ਕਿਹੜਾ ਉਮੀਦਵਾਰ ਖੜ੍ਹਾ ਕਰਨਗੇ? ਇਸੇ ਦੌਰਾਨ ਪ੍ਰਿਅੰਕਾ ਗਾਂਧੀ ਨੇ ਵਾਰਾਣਸੀ ਤੋਂ ਖ਼ੁਦ ਦੀ ਉਮੀਦਵਾਰੀ 'ਤੇ ਵੱਡਾ ਬਿਆਨ ਦਿੱਤਾ ਹੈ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਜੇ ਰਾਹੁਲ ਗਾਂਧੀ ਦਾ ਫੈਸਲਾ ਹੋਇਆ ਤਾਂ ਉਹ ਵਾਰਾਣਸੀ ਤੋਂ ਚੋਣ ਲੜਨ ਲਈ ਤਿਆਰ ਹਨ। ਉਨ੍ਹਾਂ ਆਪਣੇ ਭਰਾ ਰਾਹੁਲ ਗਾਂਧੀ ਦੇ ਚੋਣ ਖੇਤਰ ਵਾਇਨਾਡ ਵਿੱਚ ਕਿਹਾ ਕਿ ਜੇ ਕਾਂਗਰਸ ਪ੍ਰਧਾਨ ਉਨ੍ਹਾਂ ਨੂੰ ਵਾਰਾਣਸੀ ਤੋਂ ਚੋਣ ਲੜਨ ਲਈ ਕਹਿੰਦੇ ਹਨ ਤਾਂ ਮੈਨੂੰ ਬੇਹੱਦ ਖ਼ੁਸ਼ੀ ਹੋਏਗੀ।
ਦੱਸ ਦੇਈਏ ਰਾਹੁਲ ਗਾਂਧੀ ਉੱਤਰ ਪ੍ਰਦੇਸ਼ ਦੇ ਅਮੇਠੀ ਦੇ ਨਾਲ-ਨਾਲ ਕੇਰਲ ਦੇ ਵਾਇਨਾਡ ਤੋਂ ਵੀ ਚੋਣ ਲੜ ਰਹੇ ਹਨ। ਪ੍ਰਿਅੰਕਾ ਗਾਂਧੀ ਨੇ ਵਾਇਨਾਡ ਵਿੱਚ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨ ਵੀਵੀ ਵਸੰਤ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ UPSC ਦੀ ਪ੍ਰੀਖਿਆ ਪਾਸ ਕਰਨ ਵਾਲੀ ਕੇਰਲ ਦੀ ਪਹਿਲੀ ਆਦਿਵਾਸੀ ਲੜਕੀ ਸ਼੍ਰੀਧੰਨਿਆ ਸੁਰੇਸ਼ ਵੀ ਮੌਜੂਦ ਸੀ।
ਕਾਂਗਰਸ ਜਾਂ ਸਮਾਜਵਾੀਦ ਪਾਰਟੀ-ਬਹੁਜਨ ਸਮਾਜ ਪਾਰਟੀ ਨੇ ਹਾਲੇ ਤਕ ਵਾਰਾਣਸੀ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਇਸ ਗੱਲ ਦਾ ਕਿਆਸ ਲਾਇਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ ਵਿਰੋਧੀ ਦਲਾਂ ਦੀ ਉਮੀਦਵਾਰ ਹੋ ਸਕਦੀ ਹੈ। ਇਸ ਸਬੰਧੀ ਰਾਹੁਲ ਨੇ ਵੀ ਇਸ਼ਾਰਾ ਦਿੱਤਾ ਸੀ। ਉਨ੍ਹਾਂ ਮੀਡੀਆ ਨੂੰ ਕਿਹਾ ਸੀ ਕਿ ਉਹ ਇਸ ਗੱਲ 'ਤੇ ਸਸਪੈਂਸ ਹੀ ਰੱਖਣਾ ਚਾਹੁੰਦੇ ਹਨ।
ਪ੍ਰਿਅੰਕਾ ਗਾਂਧੀ ਵਾਰਾਣਸੀ ਤੋਂ ਮੋਦੀ ਖਿਲਾਫ ਡਟਣ ਲਈ ਤਿਆਰ
ਏਬੀਪੀ ਸਾਂਝਾ
Updated at:
21 Apr 2019 06:41 PM (IST)
ਪ੍ਰਿਅੰਕਾ ਗਾਂਧੀ ਨੇ ਵਾਰਾਣਸੀ ਤੋਂ ਖ਼ੁਦ ਦੀ ਉਮੀਦਵਾਰੀ 'ਤੇ ਵੱਡਾ ਬਿਆਨ ਦਿੱਤਾ ਹੈ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਜੇ ਰਾਹੁਲ ਗਾਂਧੀ ਦਾ ਫੈਸਲਾ ਹੋਇਆ ਤਾਂ ਉਹ ਵਾਰਾਣਸੀ ਤੋਂ ਚੋਣ ਲੜਨ ਲਈ ਤਿਆਰ ਹਨ। ਉਨ੍ਹਾਂ ਆਪਣੇ ਭਰਾ ਰਾਹੁਲ ਗਾਂਧੀ ਦੇ ਚੋਣ ਖੇਤਰ ਵਾਇਨਾਡ ਵਿੱਚ ਕਿਹਾ ਕਿ ਜੇ ਕਾਂਗਰਸ ਪ੍ਰਧਾਨ ਉਨ੍ਹਾਂ ਨੂੰ ਵਾਰਾਣਸੀ ਤੋਂ ਚੋਣ ਲੜਨ ਲਈ ਕਹਿੰਦੇ ਹਨ ਤਾਂ ਮੈਨੂੰ ਬੇਹੱਦ ਖ਼ੁਸ਼ੀ ਹੋਏਗੀ।
- - - - - - - - - Advertisement - - - - - - - - -