Priyanka Gandhi corona: ਸੋਨੀਆ ਗਾਂਧੀ ਤੋਂ ਬਾਅਦ ਪ੍ਰਿਅੰਕਾ ਗਾਂਧੀ ਵੀ ਹੋਈ ਕੋਰੋਨਾ ਪੌਜ਼ੇਟਿਵ, ਖ਼ੁਦ ਹੋਈ ਕੁਆਰੰਟੀਨ
ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ (Priyanka Gandhi Wadra) ਵੀ ਕੋਰੋਨਾ ਪਾਜ਼ੀਟਿਵ ਹੋ ਗਈ ਹੈ। ਇਸ ਤੋਂ ਪਹਿਲਾਂ ਕੱਲ੍ਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਆਈ ਸੀ।
Priyanka Gandhi Corona Positive : ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ (Priyanka Gandhi Wadra) ਵੀ ਕੋਰੋਨਾ ਪਾਜ਼ੀਟਿਵ ਹੋ ਗਈ ਹੈ। ਇਸ ਤੋਂ ਪਹਿਲਾਂ ਕੱਲ੍ਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਆਈ ਸੀ। ਦੱਸ ਦੇਈਏ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਕੱਲ੍ਹ ਹੀ ਲਖਨਊ ਤੋਂ ਦਿੱਲੀ ਪਰਤੀ ਸੀ। ਉਹ ਦੋ ਦਿਨਾਂ ਨਵ ਸੰਕਲਪ ਚਿੰਤਨ ਸ਼ਿਵਿਰ ਲਈ ਲਖਨਊ ਗਈ ਸੀ।
ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾ ਕਿ ਮੈਂ ਕੋਵਿਡ ਸੰਕਰਮਿਤ ਹੋ ਗਈ ਹਾਂ। ਮੇਰੇ ਵਿੱਚ ਕੋਰੋਨਾ ਦੇ ਹਲਕੇ ਲੱਛਣ ਹਨ। ਸਾਰੇ ਪ੍ਰੋਟੋਕੋਲ ਦਾ ਖਿਆਲ ਰੱਖਦੇ ਹੋਏ ਮੈਂ ਆਪਣੇ ਆਪ ਨੂੰ ਘਰ ਵਿੱਚ ਕੁਆਰੰਟੀਨ ਕਰ ਲਿਆ ਹੈ। ਵੀਰਵਾਰ ਨੂੰ ਸੋਨੀਆ ਗਾਂਧੀ ਕੋਰੋਨਾ ਸੰਕਰਮਿਤ ਹੋ ਗਈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਿੱਤੀ ਸੀ।
ਰਣਦੀਪ ਸੁਰਜੇਵਾਲਾ ਨੇ ਇਹ ਵੀ ਕਿਹਾ ਸੀ ਕਿ ਪਿਛਲੇ ਦਿਨੀਂ ਸੋਨੀਆ ਗਾਂਧੀ ਜਿਨ੍ਹਾਂ ਨੇਤਾਵਾਂ ਅਤੇ ਵਰਕਰਾਂ ਨੂੰ ਮਿਲੇ ਸਨ, ਉਨ੍ਹਾਂ 'ਚੋਂ ਕਈ ਵੀ ਕੋਰੋਨਾ ਸੰਕਰਮਿਤ ਨਿਕਲੇ ਹਨ। ਸੁਰਜੇਵਾਲਾ ਮੁਤਾਬਕ ਸੋਨੀਆ ਗਾਂਧੀ ਨੂੰ ਬੁੱਧਵਾਰ ਸ਼ਾਮ ਨੂੰ ਹਲਕਾ ਬੁਖਾਰ ਹੋਇਆ ਸੀ, ਜਿਸ ਤੋਂ ਬਾਅਦ ਉਹ ਕੋਵਿਡ ਪਾਜ਼ੀਟਿਵ ਆਈ ਹੈ।
ਸੁਰਜੇਵਾਲਾ ਨੇ ਕਿਹਾ ਸੀ ਕਿ ਸੋਨੀਆ ਗਾਂਧੀ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਸੁਰਜੇਵਾਲਾ ਨੇ ਉਮੀਦ ਜਤਾਈ ਕਿ ਸੋਨੀਆ 8 ਜੂਨ ਤੋਂ ਪਹਿਲਾਂ ਠੀਕ ਹੋ ਜਾਵੇਗੀ। ਉਸ ਦਿਨ ਸੋਨੀਆ ਨੂੰ ਨੈਸ਼ਨਲ ਹੈਰਾਲਡ ਮਾਮਲੇ ਨਾਲ ਸਬੰਧਤ ਪੁੱਛਗਿੱਛ ਲਈ ਈਡੀ ਦਫ਼ਤਰ ਜਾਣਾ ਪਵੇਗਾ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।