ਚੰਡੀਗੜ੍ਹ: ਕੇਂਦਰ ਸਰਕਾਰ ਨੇ ਆਪਣਾ ਫੈਸਲਾ ਬਦਲ ਲਿਆ ਹੈ।ਹੁਣ ਪੰਜਾਬ ਅਤੇ ਹਰਿਆਣਾ 'ਚ ਕੱਲ੍ਹ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੋ ਜਾਏਗੀ।ਮੁੱਖ ਮੰਤਰੀ ਖੱਟਰ ਨੇ ਕੇਂਦਰੀ ਫੂਡ ਸਪਲਾਈ ਮੰਤਰੀ ਅਸ਼ਵਨੀ ਚੌਬੇ ਨਾਲ ਮੁਲਾਕਾਤ ਕੀਤੀ।ਜਿਸ ਮਗਰੋਂ ਕੇਂਦਰ ਸਰਕਾਰ ਨੇ ਆਪਣਾ ਫੈਸਲਾ ਬਦਲ ਲਿਆ ਹੈ।ਮੀਂਹ ਦੇ ਮੌਸਮ ਦਾ ਹਵਾਲਾ ਦੇ ਕਿ ਕੇਂਦਰ ਨੇ ਝੋਨੇ ਦੀ ਸਰਕਾਰੀ ਖਰੀਦ 11 ਅਕਤੂਬਰ ਤੱਕ ਟਾਲ ਦਿੱਤੀ ਸੀ।ਜਿਸ ਮਗਰੋਂ ਅੱਜ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ।

Continues below advertisement


ਸਰਕਾਰ ਨੇ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਫਸਲ ਵਿੱਚ ਉੱਚ ਨਮੀ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਤੋਂ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ।ਪੰਜਾਬ ਵਿੱਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ।


ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਹਾਲ ਹੀ ਵਿੱਚ ਮੀਂਹ ਪੈਣ ਕਾਰਨ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਤਾਜ਼ੀ ਆਮਦ ਵਿੱਚ ਨਮੀ ਦੀ ਮਾਤਰਾ ਮਨਜ਼ੂਰ ਸੀਮਾ ਤੋਂ ਵਧੇਰੇ ਹੈ।


ਰਾਜ ਸਰਕਾਰ ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ, “ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਣ ਲਈ, ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੇ ਸਟਾਕ ਨੂੰ ਸਵੀਕਾਰ ਕਰਨ ਲਈ ਐਮਐਸਪੀ ਦੇ ਅਧੀਨ ਖਰੀਦ 11 ਅਕਤੂਬਰ ਤੋਂ ਸ਼ੁਰੂ ਹੋਵੇਗੀ।”  ਰਾਜ ਸਰਕਾਰਾਂ ਨੂੰ ਸਲਾਹ ਦਿੱਤੀ ਗਈ ਸੀ ਕਿ ਉਹ ਝੋਨੇ ਨੂੰ ਸੁਕਾਉਣ ਜੋ ਪਹਿਲਾਂ ਹੀ ਮੰਡੀਆਂ ਵਿੱਚ ਆ ਚੁੱਕਾ ਹੈ ਅਤੇ ਹੋਰ ਉਪਜਾਂ ਨੂੰ ਸੁਕਾਉਣ ਤੋਂ ਬਾਅਦ ਮੰਡੀਆਂ ਵਿੱਚ ਲਿਆਂਦਾ ਜਾਵੇ।


ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਸੀਐਮ ਚੰਨੀ ਅਤੇ ਪੀਐਮ ਮੋਦੀ ਦੇ ਵਿੱਚ ਮੁਲਾਕਾਤ ਲਗਭਗ ਇੱਕ ਘੰਟੇ ਤੱਕ ਚੱਲੀ। 20 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਸੀ।


ਇਸ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਦੇ ਰੂ-ਬ-ਰੂ ਹੋਏ।ਉਨ੍ਹਾਂ ਕਿਹਾ, "ਪੀਐਮ ਮੋਦੀ ਨਾਲ ਚੰਗੇ ਮਾਹੌਲ ਵਿੱਚ ਗੱਲ ਬਾਤ ਹੋਈ।ਮੈਂ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਅੱਗੇ ਤਿੰਨ ਗੱਲਾਂ ਰੱਖੀਆਂ।" ਉਨ੍ਹਾਂ ਕਿਹਾ, "ਪਹਿਲੀ ਗੱਲ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰਨ ਨੂੰ ਲੈ ਕੇ ਕਿਤੀ।"