(Source: ECI/ABP News/ABP Majha)
Prophet Row: ਪੈਗੰਬਰ ਮੁਹੰਮਦ ਖਿਲਾਫ ਭੜਕਾਊ ਬਿਆਨ 'ਤੇ ਐਕਸ਼ਨ, ਨੂਪੁਰ ਸ਼ਰਮਾ, ਸਬਾ ਨਕਵੀ ਤੇ ਨਵੀਨ ਜਿੰਦਲ ਸਣੇ 9 ਲੋਕਾਂ ਖਿਲਾਫ FIR
ਦਿੱਲੀ ਪੁਲਿਸ ਨੇ ਪੈਗੰਬਰ ਮੁਹੰਮਦ ਬਾਰੇ ਇੱਕ ਟੀਵੀ ਬਹਿਸ ਦੌਰਾਨ ਅਪਮਾਨਜਨਕ ਟਿੱਪਣੀ ਕਰਨ ਲਈ ਭਾਜਪਾ ਦੇ ਸਾਬਕਾ ਬੁਲਾਰੇ ਨੂਪੁਰ ਸ਼ਰਮਾ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ।
Controversial Remaks Against Prophet Muhammad: ਦਿੱਲੀ ਪੁਲਿਸ ਨੇ ਪੈਗੰਬਰ ਮੁਹੰਮਦ ਬਾਰੇ ਇੱਕ ਟੀਵੀ ਬਹਿਸ ਦੌਰਾਨ ਅਪਮਾਨਜਨਕ ਟਿੱਪਣੀ ਕਰਨ ਲਈ ਭਾਜਪਾ ਦੇ ਸਾਬਕਾ ਬੁਲਾਰੇ ਨੂਪੁਰ ਸ਼ਰਮਾ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਇਸ ਦੇ ਨਾਲ ਹੀ ਪੈਗੰਬਰ ਮੁਹੰਮਦ ਬਾਰੇ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟਾਂ ਪਾਉਣ ਅਤੇ ਗਲਤ ਜਾਣਕਾਰੀ ਦੇਣ ਦੇ ਖਿਲਾਫ ਅੱਠ ਹੋਰ ਲੋਕਾਂ ਖਿਲਾਫ ਵੀ ਕਾਰਵਾਈ ਕੀਤੀ ਗਈ ਹੈ। ਦਿੱਲੀ ਪੁਲਿਸ ਦੀ IFSO ਯੂਨਿਟ ਨੇ ਇਨ੍ਹਾਂ ਲੋਕਾਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਵੱਲੋਂ ਦਰਜ ਕੀਤੀ ਗਈ ਦੂਜੀ ਐਫਆਈਆਰ ਵਿੱਚ ਭਾਜਪਾ ਦੇ ਨਵੀਨ ਜਿੰਦਲ, ਪੱਤਰਕਾਰ ਸਬਾ ਨਕਵੀ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਇਸ 'ਚ ਸ਼ਾਦਾਬ ਚੌਹਾਨ, ਮੌਲਾਨਾ ਮੁਫਤੀ ਨਦੀਮ, ਅਬਦੁਰ ਰਹਿਮਾਨ, ਗੁਲਜ਼ਾਰ ਅੰਸਾਰੀ, ਅਨਿਲ ਕੁਮਾਰ ਮੀਨਾ ਅਤੇ ਪੂਜਾ ਸ਼ਕੁਨ ਦੇ ਨਾਂ ਸ਼ਾਮਲ ਹਨ। ਦਿੱਲੀ ਪੁਲਿਸ ਹੁਣ ਇਨ੍ਹਾਂ ਲੋਕਾਂ ਨੂੰ ਪੁੱਛਗਿੱਛ ਲਈ ਨੋਟਿਸ ਭੇਜਣ ਦੀ ਤਿਆਰੀ ਕਰ ਰਹੀ ਹੈ।
ਇਨ੍ਹਾਂ ਸਾਰਿਆਂ ਦੇ ਖਿਲਾਫ ਦਿੱਲੀ ਪੁਲਿਸ ਦੀ ਤਰਫੋਂ ਦੁਸ਼ਮਣੀ ਫੈਲਾਉਣ ਅਤੇ ਭੜਕਾਉਣ ਅਤੇ ਆਪਸੀ ਭਾਈਚਾਰੇ ਵਿੱਚ ਦਰਾਰ ਪੈਦਾ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਭਾਜਪਾ ਨੇ ਪੈਗੰਬਰ ਮੁਹੰਮਦ 'ਤੇ ਵਿਵਾਦਿਤ ਟਿੱਪਣੀ ਨੂੰ ਲੈ ਕੇ ਕਾਰਵਾਈ ਕਰਦੇ ਹੋਏ ਨੂਪੁਰ ਸ਼ਰਮਾ ਨੂੰ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਹੈ, ਜਦਕਿ ਨਵੀਨ ਜਿੰਦਲ ਨੂੰ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ।