(Source: ECI/ABP News)
ਕਿਸਾਨ ਅੰਦੋਲਨ ਕਮਜ਼ੋਰ ਕਰਨ ਲਈ ਸਰਕਾਰ ਅਪਣਾ ਰਹੀ ਇਹ ਹੱਥਕੰਢੇ, ਕਿਸਾਨਾਂ ਨੇ ਲਿਖੀ ਕੇਂਦਰ ਨੂੰ ਚਿੱਠੀ
ਚਿੱਠੀ ਦੇ ਮੁਤਾਬਕ ਲੀਡਰਾਂ ਨੇ ਕੇਂਦਰ ਤੋਂ ਇਹ ਯਕੀਨੀ ਕਰਨ ਦੀ ਮੰਗ ਕੀਤੀ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਉਨ੍ਹਾਂ ਦੇ ਗਠਜੋੜ ਦੇ ਪ੍ਰਤੀਨਿਧੀ ਕਿਸਾਨ ਤੈਅ ਕਰਨ ਨਾ ਕਿ ਸਰਕਾਰ ਤੈਅ ਕਰੇ ਤੇ ਇਸ ਅੰਦੋਲਨ ਦੀ ਅਗਵਾਈ ਕਰ ਰਹੇ ਆਲ ਇੰਡੀਆ ਗਠਜੋੜ ਨੂੰ ਚਰਚਾ 'ਚ ਨੁਮਾਇੰਦਗੀ ਮਿਲੇ।
![ਕਿਸਾਨ ਅੰਦੋਲਨ ਕਮਜ਼ੋਰ ਕਰਨ ਲਈ ਸਰਕਾਰ ਅਪਣਾ ਰਹੀ ਇਹ ਹੱਥਕੰਢੇ, ਕਿਸਾਨਾਂ ਨੇ ਲਿਖੀ ਕੇਂਦਰ ਨੂੰ ਚਿੱਠੀ Protestors farmers doubt center trying to divide them letter wrote to Agriculture minister ਕਿਸਾਨ ਅੰਦੋਲਨ ਕਮਜ਼ੋਰ ਕਰਨ ਲਈ ਸਰਕਾਰ ਅਪਣਾ ਰਹੀ ਇਹ ਹੱਥਕੰਢੇ, ਕਿਸਾਨਾਂ ਨੇ ਲਿਖੀ ਕੇਂਦਰ ਨੂੰ ਚਿੱਠੀ](https://static.abplive.com/wp-content/uploads/sites/5/2020/12/03122508/f-protest.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਲੀਡਰਾਂ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਚਿੱਠੀ ਲਿਖ ਕੇ ਸਰਕਾਰ ਨੂੰ ਨਵੇਂ ਖੇਤੀ ਕਾਨੂੰਨ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਤੇ ਕਿਸਾਨਾਂ ਦੀ ਏਕਤਾ ਭੰਗ ਕਰਨ ਲਈ ਫੁੱਟ ਪਾਉ ਏਜੰਡੇ 'ਚ ਸ਼ਾਮਲ ਨਹੀਂ ਹੋਣ ਦੀ ਮੰਗ ਕੀਤੀ ਹੈ।
ਸੰਯੁਕਤ ਕਿਸਾਨ ਮੋਰਚਾ ਕੋਆਰਡੀਨੇਸ਼ਨ ਕਮੇਟੀ ਨੇ ਲਿਖੀ ਚਿੱਠੀ
ਇਹ ਚਿੱਠੀ ਨਵੇਂ ਖੇਤੀ ਕਾਨੂੰਨਾਂ 'ਤੇ ਜਾਰੀ ਵਿਵਾਦ ਦੂਰ ਕਰਨ ਲਈ ਕੇਂਦਰ ਤੇ ਕਿਸਾਨ ਲੀਡਰਾਂ ਦੇ ਵਿਚ ਹੋਣ ਵਾਲੀ ਅਗਲੇ ਦੌਰ ਦੀ ਗੱਲਬਾਤ ਤੋਂ ਇਕ ਦਿਨ ਪਹਿਲਾਂ ਲਿਖਿਆ ਗਿਆ ਸੀ। ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਕੋਆਰਡੀਨੇਸ਼ਨ ਕਮੇਟੀ ਨੇ ਚਿੱਠੀ 'ਚ ਕਿਹਾ ਕਿ ਅਸੀਂ ਕਿਸਾਨ ਅੰਦੋਲਨ ਸਬੰਧੀ ਕਿਸੇ ਵੀ ਵੰਡਣ ਵਾਲੇ ਏਜੰਡੇ 'ਚ ਸ਼ਾਮਲ ਨਾ ਹੋਣ ਦੀ ਮੰਗ ਕਰਦੇ ਹਾਂ। ਕਿਉਂਕਿ ਇਹ ਅੰਦੋਲਨ ਇਸ ਸਮੇਂ ਆਪਣੀਆਂ ਮੰਗਾਂ 'ਤੇ ਇਕਜੁੱਟ ਹੈ। ਇਹ ਮੰਗਲਵਾਰ ਦੀ ਬੈਠਕ ਪ੍ਰਕਿਰਿਆ ਤੋਂ ਸਪਸ਼ਟ ਹੈ।
ਚਿੱਠੀ ਦੇ ਮੁਤਾਬਕ ਲੀਡਰਾਂ ਨੇ ਕੇਂਦਰ ਤੋਂ ਇਹ ਯਕੀਨੀ ਕਰਨ ਦੀ ਮੰਗ ਕੀਤੀ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਉਨ੍ਹਾਂ ਦੇ ਗਠਜੋੜ ਦੇ ਪ੍ਰਤੀਨਿਧੀ ਕਿਸਾਨ ਤੈਅ ਕਰਨ ਨਾ ਕਿ ਸਰਕਾਰ ਤੈਅ ਕਰੇ ਤੇ ਇਸ ਅੰਦੋਲਨ ਦੀ ਅਗਵਾਈ ਕਰ ਰਹੇ ਆਲ ਇੰਡੀਆ ਗਠਜੋੜ ਨੂੰ ਚਰਚਾ 'ਚ ਨੁਮਾਇੰਦਗੀ ਮਿਲੇ।
ਅੱਜ ਫਿਰ ਕਿਸਾਨਾਂ ਤੇ ਸਰਕਾਰ ਵਿਚਾਲੇ ਹੋਵੇਗੀ ਗੱਲਬਾਤ
ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਬੁੱਧਵਾਰ ਸੱਤਵੇ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀ ਕਿਸਾਨ ਆਪਣੀ ਮੰਗ 'ਤੇ ਡਟੇ ਹੋਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦਾ ਇਕ ਵਫ਼ਦ ਅੱਜ ਖੇਤੀ ਮੰਤਰੀ ਨੂੰ ਮਿਲੇਗਾ।
ਟਿਕੈਤ ਨੇ ਕਿਹਾ ਸਰਕਾਰ ਚਾਹੇ ਤਾਂ ਕਿਸਾਨਾਂ ਦੇ ਮੁੱਦਿਆਂ ਨੂੰ ਸੁਲਝਾ ਸਕਦੀ ਹੈ। ਉਨ੍ਹਾਂ ਕਿਹਾ ਦੇਸ਼ਭਰ ਦੇ ਸਾਰੇ ਕਿਸਾਨ ਸੰਗਠਨਾਂ ਨੂੰ ਅੰਦੋਲਨ ਦੇ ਲਈ ਸੜਕਾਂ 'ਤੇ ਉੱਤਰਨਾ ਚਾਹੀਦਾ ਹੈ। ਕੇਂਦਰ ਸਰਕਾਰ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਪ੍ਰਤੀਨਿਧੀਆਂ ਵਿਚਾਲੇ ਦੂਜੇ ਗੇੜ ਦੀ ਗੱਲਬਾਤ ਤੋਂ ਪਹਿਲਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਤੇ ਰੇਲ ਮੰਤਰੀ ਪੀਊਸ਼ ਗੋਇਲ ਨਾਲ ਬੈਠਕ ਕੀਤੀ। ਤੋਮਰ, ਗੋਇਲ ਤੇ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਮੰਗਲਵਾਰ ਕਿਸਾਨ ਲੀਡਰਾਂ ਨਾਲ ਗੱਲਬਾਤ ਦੌਰਾਨ ਕੇਂਦਰ ਸਰਕਾਰ ਦੀ ਅਗਵਾਈ ਕੀਤੀ ਸੀ।
ਮੰਨਿਆ ਜਾ ਰਿਹਾ ਕਿ ਬੁੱਧਵਾਰ ਤਿੰਨ ਪ੍ਰਮੁੱਖ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਵੱਲੋਂ ਚੁੱਕੇ ਮੁੱਦਿਆਂ ਅਤੇ ਇਸ ਨੂੰ ਲੈਕੇ ਚਰਚਾ ਕੀਤੀ ਹੈ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਲੈਕੇ ਕਿਵੇਂ ਕਿਸਾਨਾਂ ਦੇ ਸੰਸੇ ਦੂਰ ਕੀਤੇ ਜਾਣ।
ਕੈਪਟਨ ਤੇ ਸ਼ਾਹ ਦੀ ਮੁਲਾਕਾਤ 'ਤੇ ਹਰਸਮਿਰਤ ਨੂੰ ਰੋਸ, ਕਿਹਾ ਕੈਪਟਨ ਤੇ ਮੋਦੀ ਦੀ ਗੰਢਤੁਪ ਉਜਾਗਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)