ਅਕਤੂਬਰ ਦਾ ਮਹੀਨਾ ਤਿਉਹਾਰਾਂ ਨਾਲ ਭਰਿਆ ਰਹਿੰਦਾ ਹੈ, ਜਿਸ ਵਿੱਚ ਕੁੱਲ 15 ਦਿਨਾਂ ਦੀਆਂ ਬੈਂਕ ਛੁੱਟੀਆਂ ਹੋਣਗੀਆਂ। ਇਨ੍ਹਾਂ ਵਿੱਚ ਵਿਜੇਦਸ਼ਮੀ ਅਤੇ ਦੀਵਾਲੀ ਵਰਗੇ ਵੱਡੇ ਤਿਉਹਾਰ ਸ਼ਾਮਲ ਹਨ। ਇਨ੍ਹਾਂ ਛੁੱਟੀਆਂ ਕਾਰਨ ਬੈਂਕਾਂ 'ਚ ਵੀਕੈਂਡ ਲੰਬਾ ਹੈ, ਜਿਸ ਕਾਰਨ ਬੈਂਕ ਲਗਾਤਾਰ ਚਾਰ ਦਿਨ ਬੰਦ ਰਹਿਣਗੇ। ਅਜਿਹੇ 'ਚ ਜੇਕਰ ਤੁਹਾਨੂੰ ਬੈਂਕ ਨਾਲ ਜੁੜੇ ਕਿਸੇ ਕੰਮ ਲਈ ਬ੍ਰਾਂਚ 'ਚ ਜਾਣਾ ਪੈਂਦਾ ਹੈ ਤਾਂ ਛੁੱਟੀਆਂ ਦੀ ਸੂਚੀ ਜ਼ਰੂਰ ਦੇਖੋ। ਇਸ ਨਾਲ ਤੁਹਾਡਾ ਕੀਮਤੀ ਸਮਾਂ ਬਰਬਾਦ ਹੋਣ ਤੋਂ ਬਚੇਗਾ।
ਅਕਤੂਬਰ ਮਹੀਨੇ ਦੀਆਂ ਕੁੱਲ 15 ਦਿਨਾਂ ਦੀਆਂ ਛੁੱਟੀਆਂ ਵਿੱਚ ਮਹੀਨੇ ਦਾ ਦੂਜਾ ਅਤੇ ਚੌਥਾ ਸ਼ਨੀਵਾਰ ਅਤੇ ਐਤਵਾਰ ਦੀ ਹਫ਼ਤਾਵਾਰੀ ਛੁੱਟੀ ਸ਼ਾਮਲ ਹੈ। ਇਸ ਤੋਂ ਇਲਾਵਾ ਵੱਖ-ਵੱਖ ਰਾਜਾਂ ਵਿੱਚ ਵਿਸ਼ੇਸ਼ ਤਿਉਹਾਰਾਂ ਕਾਰਨ ਵੀ ਬੈਂਕ ਬੰਦ ਰਹਿਣਗੇ।
ਦੁਸਹਿਰੇ ਅਤੇ ਹੋਰ ਤਿਉਹਾਰਾਂ ਕਾਰਨ ਛੁੱਟੀਆਂ
10 ਅਕਤੂਬਰ (ਵੀਰਵਾਰ): ਦੁਰਗਾ ਪੂਜਾ/ਮਹਾਂ ਸਪਤਮੀ ਦੇ ਮੌਕੇ 'ਤੇ ਤ੍ਰਿਪੁਰਾ, ਅਸਾਮ, ਨਾਗਾਲੈਂਡ ਅਤੇ ਪੱਛਮੀ ਬੰਗਾਲ ਵਿੱਚ ਬੈਂਕ ਬੰਦ ਰਹਿਣਗੇ।
11 ਅਕਤੂਬਰ (ਸ਼ੁੱਕਰਵਾਰ): ਮਹਾਅਸ਼ਟਮੀ/ਮਹਾਨਵਮੀ/ਅਯੁਧਾ ਪੂਜਾ/ਦੁਰਗਾ ਪੂਜਾ (ਦਸੈਨ)/ਦੁਰਗਾ ਅਸ਼ਟਮੀ ਦੇ ਮੌਕੇ 'ਤੇ, ਤ੍ਰਿਪੁਰਾ, ਕਰਨਾਟਕ, ਉੜੀਸਾ, ਤਾਮਿਲਨਾਡੂ, ਅਸਾਮ, ਸਿੱਕਮ, ਅਰੁਣਾਚਲ ਪ੍ਰਦੇਸ਼, ਮਣੀਪੁਰ, ਨਾਗਾਲੈਂਡ, ਵਿੱਚ ਬੈਂਕ ਬੰਦ ਪੱਛਮੀ ਬੰਗਾਲ ਅਤੇ ਬਿਹਾਰ ਵਿੱਚ ਛੁੱਟੀ ਰਹੇਗੀ।
12 ਅਕਤੂਬਰ ਮਹੀਨੇ ਦਾ ਦੂਜਾ ਸ਼ਨੀਵਾਰ ਹੋਣ ਕਾਰਨ ਸਾਰੀਆਂ ਬੈਂਕਾਂ 'ਚ ਛੁੱਟੀ ਰਹੇਗੀ।
13 ਅਕਤੂਬਰ (ਐਤਵਾਰ): ਹਫ਼ਤਾਵਾਰੀ ਛੁੱਟੀ।
14 ਅਕਤੂਬਰ (ਸੋਮਵਾਰ) : ਸਿੱਕਮ ਵਿੱਚ ਦੁਰਗਾ ਪੂਜਾ (ਦਸੈਨ) ਕਾਰਨ ਛੁੱਟੀ ਰਹੇਗੀ।
15 ਅਕਤੂਬਰ ਦਿਨ ਮੰਗਲਵਾਰ ਨੂੰ ਪੰਜਾਬ ਵਿੱਚ ਪੰਚਾਇਤੀ ਚੋਣਾਂ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ
ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਕੀਤੀ ਗਈ ਹੈ ਅਤੇ ਇਸ ਸਬੰਧੀ ਇੱਕ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ। ਸੂਬੇ ਵਿੱਚ ਚੋਣ ਮਾਹੌਲ ਦੇ ਮੱਦੇਨਜ਼ਰ ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ।
ਸੂਬੇ ਵਿੱਚ 3000 ਤੋਂ ਵੱਧ ਗ੍ਰਾਮ ਪੰਚਾਇਤਾਂ ਵਿੱਚ ਚੋਣਾਂ ਹੋਣੀਆਂ ਹਨ। 4 ਅਕਤੂਬਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਤਰੀਕ ਸੀ, ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਅਕਤੂਬਰ ਨੂੰ ਮੁਕੰਮਲ ਹੋ ਗਈ ਸੀ।
ਹੋਰ ਛੁੱਟੀਆਂ ਦੀ ਜਾਣਕਾਰੀ
ਇਸ ਤੋਂ ਇਲਾਵਾ 17 ਅਕਤੂਬਰ ਨੂੰ ਵੀ ਪੰਜਾਬ ਵਿਚ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਵਜੋਂ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ 16 ਅਕਤੂਬਰ ਨੂੰ ਜਲੂਸ ਕੱਢਿਆ ਜਾਵੇਗਾ।
16 ਅਕਤੂਬਰ (ਬੁੱਧਵਾਰ) : ਤ੍ਰਿਪੁਰਾ ਅਤੇ ਪੱਛਮੀ ਬੰਗਾਲ 'ਚ ਲਕਸ਼ਮੀ ਪੂਜਾ ਦੇ ਮੌਕੇ 'ਤੇ ਬੈਂਕ ਬੰਦ ਰਹਿਣਗੇ।
17 ਅਕਤੂਬਰ (ਵੀਰਵਾਰ) : ਮਹਾਰਿਸ਼ੀ ਵਾਲਮੀਕਿ ਜਯੰਤੀ ਜਾਂ ਖਾਟੀ ਬਿਹੂ ਦੇ ਮੌਕੇ 'ਤੇ ਕਰਨਾਟਕ, ਅਸਾਮ ਅਤੇ ਹਿਮਾਚਲ ਪ੍ਰਦੇਸ਼ 'ਚ ਬੈਂਕ ਛੁੱਟੀ ਹੈ।
31 ਅਕਤੂਬਰ (ਬੁੱਧਵਾਰ) : ਦੀਵਾਲੀ ਦੇ ਤਿਉਹਾਰ 'ਤੇ ਸਾਰੇ ਬੈਂਕਾਂ 'ਚ ਛੁੱਟੀ ਰਹੇਗੀ।