ਪੁੱਡੂਚੇਰੀ: ਪੁੱਡੂਚੇਰੀ ’ਚ ਨਾਰਾਇਣਸਾਮੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਡਿੱਗ ਗਈ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁੱਖ ਮੰਤਰੀ ਵੀ ਨਾਰਾਇਣਸਾਮੀ ਤੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਨਾਰਾਇਣਸਾਮੀ ਸੋਮਵਾਰ ਨੂੰ ਫਲੋਰ ਟੈਸਟ ਵਿੱਚ ਬਹੁਮਤ ਸਾਬਤ ਨਹੀਂ ਕਰ ਸਕੇ ਸੀ।
ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, "ਰਾਸ਼ਟਰਪਤੀ ਨੂੰ ਪੁੱਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਸਾਮੀ ਤੇ ਮੰਤਰੀ ਮੰਡਲ ਦੇ ਨਾਲ 22 ਫਰਵਰੀ ਤੋਂ ਅਸਤੀਫਾ ਸਵੀਕਾਰ ਕਰ ਲਿਆ ਹੈ।"
ਪੀਟੀਆਈ ਅਨੁਸਾਰ, ਨੋਟੀਫਿਕੇਸ਼ਨ ਦੀ ਇੱਕ ਕਾਪੀ ਪੁੱਡੂਚੇਰੀ ਉਪ ਰਾਜਪਾਲ ਦੇ ਦਫ਼ਤਰ ਰਾਜ ਨਿਵਾਸ ਵੱਲੋਂ ਮੀਡੀਆ ਨੂੰ ਇਥੇ ਉਪਲਬਧ ਕਰਵਾਈ ਗਈ ਸੀ।
ਉਧਰ, ਕਿਰਨ ਬੇਦੀ ਨੂੰ ਪੁੱਡੂਚੇਰੀ ਦੇ ਉੱਪ ਰਾਜਪਾਲ ਦੇ ਅਹੁਦੇ ਤੋਂ ਪਹਿਲਾਂ ਹੀ ਲਾਂਭੇ ਕਰ ਦਿੱਤਾ ਗਿਆ ਹੈ। ਹੁਣ ਤੇਲੰਗਾਨਾ ਦੇ ਰਾਜਪਾਲ ਤਮਿਲੀਸਈ ਸੌਂਦਰਾਜਨ ਨੂੰ ਪੁੱਡੂਚੇਰੀ ਦੀ ਵਧੀਕ ਜ਼ਿੰਮੇਵਾਰੀ ਸੌਂਪੀ ਗਈ ਹੈ।