ਬਠਿੰਡਾ: ਜ਼ਿਲ੍ਹਾ ਪੁਲਿਸ ਨੇ ਬਠਿੰਡਾ ਦੀ ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਜੰਮੂ ਕਸ਼ਮੀਰ ਦੇ 28 ਸਾਲਾ ਨੌਜਵਾਨ ਹਿਲਾਲ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਹੈ। ਜੰਮੂ-ਕਸ਼ਮੀਰ ਪੁਲਿਸ ਤੇ ਬਠਿੰਡਾ ਪੁਲਿਸ ਦੇ ਸਾਂਝੇ ਅਭਿਆਨ ਦੇ ਤਹਿਤ ਗ੍ਰਿਫ਼ਤਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਹਿਲਾਲ ਅਹਿਮਦ ਦੀ ਗ੍ਰਿਫ਼ਤਾਰੀ ਦੇ ਤਾਰ ਪੁਲਵਾਮਾ ਹਮਲੇ ਨਾਲ ਜੁੜੇ ਹੋਏ ਹਨ।
ਬਠਿੰਡਾ ਦੇ ਐਸਐਸਪੀ ਡਾਕਟਰ ਨਾਨਕ ਸਿੰਘ ਨੇ ਇਸ ਮਾਮਲੇ ਸਬੰਧੀ ਦੱਸਿਆ ਕਿ ਉਨ੍ਹਾਂ ਕੋਲ ਜੰਮੂ ਕਸ਼ਮੀਰ ਦੀ ਪੁਲਿਸ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਪੁਲਿਸ ਦੇ ਕਹਿਣ 'ਤੇ ਯੂਨੀਵਰਸਿਟੀ ਵਿੱਚ ਰੇਡ ਕੀਤੀ ਤੇ ਕਸ਼ਮੀਰੀ ਮੂਲ ਦੇ ਵਿਦਿਆਰਥੀ ਹਿਲਾਲ ਅਹਿਮਦ ਨੂੰ ਗ੍ਰਿਫ਼ਤਾਰ ਕਰ ਲਿਆ।
ਹਿਲਾਲ ਅਹਿਮਦ ਕੇਂਦਰੀ ਯੂਨੀਵਰਸਿਟੀ ਪੰਜਾਬ ਵਿੱਚ ਪੀਐਚਡੀ ਕਰ ਰਿਹਾ ਸੀ। ਐਸਐਸਪੀ ਨੇ ਦੱਸਿਆ ਕਿ ਜੰਮੂ ਕਸ਼ਮੀਰ ਦੀ ਪੁਲਿਸ ਵੱਲੋਂ ਇਸ ਨੂੰ ਕਿਸੇ ਬੰਬ ਧਮਾਕੇ ਦੇ ਮਾਮਲੇ ਸਬੰਧੀ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਨੌਜਵਾਨ ਦੀ ਗ੍ਰਿਫ਼ਤਾਰੀ 14 ਫਰਵਰੀ ਨੂੰ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਨਾਲ ਸਬੰਧਤ ਹੋ ਸਕਦੀ ਹੈ।
ਬਠਿੰਡਾ ਯੂਨੀਵਰਸਿਟੀ 'ਚ ਪੀਐਚਡੀ ਕਰ ਰਿਹਾ ਕਸ਼ਮੀਰੀ ਗ੍ਰਿਫ਼ਤਾਰ, ਪੁਲਵਾਮਾ ਹਮਲੇ ਨਾਲ ਸਬੰਧ ਦਾ ਸ਼ੱਕ
ਏਬੀਪੀ ਸਾਂਝਾ
Updated at:
23 Apr 2019 06:19 PM (IST)
ਬਠਿੰਡਾ ਦੇ ਐਸਐਸਪੀ ਡਾਕਟਰ ਨਾਨਕ ਸਿੰਘ ਨੇ ਇਸ ਮਾਮਲੇ ਸਬੰਧੀ ਦੱਸਿਆ ਕਿ ਉਨ੍ਹਾਂ ਕੋਲ ਜੰਮੂ ਕਸ਼ਮੀਰ ਦੀ ਪੁਲਿਸ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਪੁਲਿਸ ਦੇ ਕਹਿਣ 'ਤੇ ਯੂਨੀਵਰਸਿਟੀ ਵਿੱਚ ਰੇਡ ਕੀਤੀ ਤੇ ਕਸ਼ਮੀਰੀ ਮੂਲ ਦੇ ਵਿਦਿਆਰਥੀ ਹਿਲਾਲ ਅਹਿਮਦ ਨੂੰ ਗ੍ਰਿਫ਼ਤਾਰ ਕਰ ਲਿਆ।
ਸੰਕੇਤਕ ਤਸਵੀਰ
- - - - - - - - - Advertisement - - - - - - - - -