ਇਸ ਦੇ ਨਾਲ ਹੀ ਉਸ ਨੇ ਲਿਖਿਆ ਕਿ ਸਾਡੇ ਜਵਾਨ ਦੇਸ਼ ਤੇ ਦੇਸ਼ ਦੇ ਨਾਗਰਿਕਾਂ ਦੀ ਰੱਖਿਆ ਕਰਦੇ ਹਨ। ਉਨ੍ਹਾਂ ਨੂੰ ਆਪਣੇ ਪਰਿਵਾਰ ਤੋਂ ਦੂਰ ਰਹਿਣਾ ਪੈਂਦਾ ਹੈ। ਇਹ ਵੀ ਨਹੀਂ ਪਤਾ ਹੁੰਦਾ ਕਿ ਕੱਲ੍ਹ ਕੀ ਹੋਣਾ ਹੈ। ਪਰਿਵਾਰਾਂ ਨੂੰ ਨਹੀਂ ਪਤਾ ਹੁੰਦਾ ਕਿ ਉਹ ਉਨ੍ਹਾਂ ਨੂੰ ਅਗਲੀ ਵਾਰ ਕਦੋਂ ਵੇਖਣਗੇ ਪਰ ਹਮੇਸ਼ਾ ਇੱਕ ਉਮੀਦ ਸੀ ਜੋ ਹੁਣ ਇਨ੍ਹਾਂ ਪਰਿਵਾਰਾਂ ਲਈ ਚਲੀ ਗਈ ਹੈ।
ਦਿਲਜੀਤ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੀ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਆਪਣਾ ਯੋਗਦਾਨ ਦੇਣ ਦੀ ਅਪੀਲ ਕੀਤੀ। ਉਸ ਨੇ ਲਿਖਿਆ ਕਿ ਅਸੀਂ ਦੁੱਖ ਤਾਂ ਦੂਰ ਨਹੀਂ ਕਰ ਸਕਦੇ ਪਰ ਦਾਨ ਦੇ ਕੇ ਥੋੜ੍ਹੀ ਮਦਦ ਕਰਨ ਦੀ ਕੋਸ਼ਿਸ਼ ਕਰ ਸਕਦੇ ਹਾਂ। ਉਸ ਨੇ ਲਿਖਿਆ ਕਿ ਅਸੀਂ ਸਾਰੇ ਜਵਾਨਾਂ ਦੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।