ਪੜਚੋਲ ਕਰੋ

ਪੁਲਵਾਮਾ ਹਮਲੇ ਮਗਰੋਂ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਛੁੱਟੀ ਤੋਂ ਬਾਅਦ ਸ਼੍ਰੀਨਗਰ ਜਾਣ ਵਾਲੇ ਅਰਧ ਸੈਨਿਕ ਬਲਾਂ ਤੇ ਐਨਐਸਜੀ ਦੇ ਜਵਾਨਾਂ ਨੂੰ ਹਵਾਈ ਸਹੂਲਤ ਦਿੱਤੀ ਜਾਵੇਗੀ। ਜਵਾਨ ਜੰਮੂ ਤੋਂ ਸ਼੍ਰੀਨਗਰ ਹਵਾਈ ਜਹਾਜ਼ ਰਾਹੀਂ ਜਾਣਗੇ। ਇਹ ਫੈਸਲਾ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਯਾਦ ਰਹੇ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਜਵਾਨਾਂ ਦੀ ਸੁਰੱਖਿਆ ਸਬੰਧੀ ਅਹਿਮ ਜਾਣਕਾਰੀ ਸਾਹਮਣੀ ਆਈ ਸੀ। ਰਿਪੋਰਟਾਂ ਮੁਤਾਬਕ ਸੀਆਰਪੀਐਫ ਨੇ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣ ਦੀ ਮਨਜ਼ੂਰੀ ਮੰਗੀ ਸੀ ਪਰ ਗ੍ਰਹਿ ਮੰਤਰਾਲੇ ਵੱਲੋਂ ਇਸ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ। ਇਸ ਕਰਕੇ ਸੜਕ ਮਾਰਗ ਰਾਹੀਂ ਸੀਆਰਪੀਐਫ ਦੇ ਕਾਫਲੇ ਨੂੰ ਰਵਾਨਾ ਕਰ ਦਿੱਤਾ ਗਿਆ। ਇਸ ਦੇ ਬਾਅਦ ਜਵਾਨਾਂ ਦੇ ਕਾਫਲੇ ’ਤੇ ਅੱਤਵਾਦੀ ਹਮਲਾ ਹੋ ਗਿਆ ਜਿਸ ਦੌਰਾਨ 40 ਜਵਾਨ ਸ਼ਹੀਦ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ 4 ਫਰਵਰੀ ਤੋਂ ਬਰਫ਼ਬਾਰੀ ਕਰਕੇ ਜੰਮੂ ਵਿੱਚ ਫਸੇ ਸੀਆਰਪੀਐਫ ਦੇ ਜਵਾਨਾਂ ਨੂੰ ਵੀ ਹਵਾਈ ਮਾਰਗ ਤੋਂ ਸ੍ਰੀਨਗਰ ਪਹੁੰਚਾਉਣ ਦੀ ਮਨਜ਼ੂਰੀ ਮੰਗੀ ਗਈ ਸੀ। ਸੀਆਰਪੀਐਫ ਦੇ ਅਧਿਕਾਰੀਆਂ ਨੇ ਇਸ ਸਬੰਧੀ ਪ੍ਰਸਤਾਵ ਬਣਾ ਕੇ ਮੁੱਖ ਦਫ਼ਤਰ ਭੇਜਿਆ ਸੀ ਜਿੱਥੋਂ ਅੱਗੇ ਇਹ ਪ੍ਰਸਤਾਵ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਗਿਆ। ਅੱਗਿਓਂ ਕੋਈ ਜਵਾਬ ਨਾ ਆਉਣ ਬਾਅਦ ਸੀਆਰਪੀਐਫ ਦਾ ਕਾਫਲਾ 14 ਫਰਵਰੀ ਨੂੰ ਸਵੇਰੇ ਸਾਢੇ ਤਿੰਨ ਵਜੇ ਜੰਮੂ ਤੋਂ ਸ੍ਰੀਨਗਰ ਲਈ ਰਵਾਨਾ ਹੋ ਗਿਆ ਤੇ ਦੁਪਹਿਰ 3:15 ਵਜੇ ਕਾਫਲੇ ’ਤੇ ਅੱਤਵਾਦੀ ਹਮਲਾ ਹੋ ਗਿਆ। ਸੂਤਰਾਂ ਮੁਤਾਬਕ ਚਾਰ ਮਹੀਨਿਆਂ ਤੋਂ ਜਵਾਨਾਂ ਲਈ ਦੁਬਾਰਾ ਹਵਾਈ ਸੇਵਾ ਸ਼ੁਰੂ ਕਰਨ ਦੇ ਪ੍ਰਸਤਾਵ ਚਾਰ ਮਹੀਨਿਆਂ ਤੋਂ ਗ੍ਰਹਿ ਮੰਤਰਾਲੇ ਵਿੱਚ ਲੰਬਿਤ ਪਿਆ ਸੀ। ਵਿੱਤੀ ਕਾਰਨਾਂ ਕਰਕੇ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਹਾਲਾਂਕਿ ਜੰਮੂ ਤੋਂ ਸ੍ਰੀਨਗਰ ਜਾਂਦੇ ਸਮੇਂ ਰੋਡ ਓਪਨਿੰਗ ਤੇ ਸੁਰੱਖਿਆ ਪ੍ਰਬੰਧਕਾਂ ਦਾ ਖ਼ਰਚ ਵੀ ਘੱਟ ਨਹੀਂ। ਕਸ਼ਮੀਰ ਵਿੱਚ ਤਾਇਨਾਤ ਅਰਧ ਸੈਨਿਕ ਬਲਾਂ ਦੇ ਆਉਣ-ਜਾਣ ਲਈ ਪਹਿਲੀ ਫਰਵਰੀ, 2018 ਨੂੰ ਦਿੱਲੀ-ਸ੍ਰੀਨਗਰ ਹਵਾਈ ਸੇਵਾ ਸ਼ੁਰੂ ਕਰ ਦਿੱਤੀ ਗਈ ਸੀ ਪਰ 31 ਜੁਲਾਈ 2018 ਨੂੰ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਹੈਰਾਨੀ ਵਾਲੀ ਗੱਲ ਹੈ ਕਿ ਪਹਿਲੀ ਜਨਵਰੀ ਤੋਂ ਹਵਾਈ ਸੁਵਿਧਾ ਸ਼ੁਰੂ ਕਰਨ ਦੇ ਹੁਕਮਾਂ ਦੀ ਚਿੱਠੀ 11 ਅਪ੍ਰੈਲ ਨੂੰ ਜਾਰੀ ਕੀਤੀ ਗਈ ਸੀ। ਪੁਲਵਾਮਾ ਹਮਲੇ ਮਗਰੋਂ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਟਾਪ ਹੈਡਲਾਈਨ

Big News: ਵੱਡੀ ਖਬਰ, ਮੰਤਰੀ ਨੇ ਨੌਜਵਾਨ ਨੂੰ ਸ਼ਰੇਆਮ ਮਾਰਿਆ ਥੱਪੜ, ਸੜਕ ਦੀ ਮਾੜੀ ਹਾਲਤ ਦੀ ਵੀਡੀਓ ਬਣਾਉਣ 'ਤੇ ਭੱਖਿਆ ਵਿਵਾਦ...
ਵੱਡੀ ਖਬਰ, ਮੰਤਰੀ ਨੇ ਨੌਜਵਾਨ ਨੂੰ ਸ਼ਰੇਆਮ ਮਾਰਿਆ ਥੱਪੜ, ਸੜਕ ਦੀ ਮਾੜੀ ਹਾਲਤ ਦੀ ਵੀਡੀਓ ਬਣਾਉਣ 'ਤੇ ਭੱਖਿਆ ਵਿਵਾਦ...
Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 ਸੀਨੀਅਰ ਅਫਸਰਾਂ ਦੇ ਤਬਾਦਲੇ, IG ਦਾ ਵੀ ਟ੍ਰਾਂਸਫਰ; ਜਾਣੋ ਕਿਸਨੂੰ ਮਿਲੀ ਜ਼ਿੰਮੇਵਾਰੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 ਸੀਨੀਅਰ ਅਫਸਰਾਂ ਦੇ ਤਬਾਦਲੇ, IG ਦਾ ਵੀ ਟ੍ਰਾਂਸਫਰ; ਜਾਣੋ ਕਿਸਨੂੰ ਮਿਲੀ ਜ਼ਿੰਮੇਵਾਰੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
Political News: ਚੋਣਾਂ ਤੋਂ ਪਹਿਲਾਂ ਸਿਆਸੀ ਘਮਸਾਣ, ਕੇਂਦਰੀ ਮੰਤਰੀ ਦੇਣਗੇ ਅਸਤੀਫ਼ਾ? ਜਾਣੋ ਕਿਸ ਬਿਆਨ ਨੂੰ ਲੈ ਕੇ ਭੱਖਿਆ ਵਿਵਾਦ...?
ਚੋਣਾਂ ਤੋਂ ਪਹਿਲਾਂ ਸਿਆਸੀ ਘਮਸਾਣ, ਕੇਂਦਰੀ ਮੰਤਰੀ ਦੇਣਗੇ ਅਸਤੀਫ਼ਾ? ਜਾਣੋ ਕਿਸ ਬਿਆਨ ਨੂੰ ਲੈ ਕੇ ਭੱਖਿਆ ਵਿਵਾਦ...?
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Embed widget