ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਦੇਰ ਰੇਤ ਤੋਂ ਜਾਰੀ ਮੁਕਾਬਲੇ ‘ਚ ਸੁਰੱਖੀਆਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਇਸ ਮੁਕਾਬਲੇ ‘ਚ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਪੁਲਵਾਮਾ ਦੇ ਦਲੀਪੁਰਾ ਇਲਾਕੇ ‘ਚ ਦੇਰ ਰਾਤ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੈਨਾ ਦੀ ਟੀਮਾਂ ਨੇ ਸਰਚ ਅਭਿਆਨ ਸ਼ੁਰੂ ਕੀਤਾ।

Continues below advertisement

ਸਰਚ ਆਪ੍ਰੇਸ਼ਨ ਦੌਰਾਨ ਅੱਤਵਾਦੀਆਂ ਨੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਦੋਵੇਂ ਪਾਸਿਓ ਗੋਲ਼ੀਬਾਰੀ ਸ਼ੁਰੂ ਹੋ ਗਈ। ਸੁਰੱਖੀਆਬਲਾਂ ਦੀ ਟੀਮਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ, ਦੋਵਾਂ ਦੀ ਲਾਸ਼ਾਂ ਬਰਾਮਦ ਕਰ ਲਿਆ ਗਈਆਂ ਹਨ। ਮੁਕਾਬਲੇ ਦੌਰਾਨ ਇੱਕ ਆਮ ਨਾਗਰਿਕ ਵੀ ਜ਼ਖ਼ਮੀ ਹੋਇਆ ਹੈ ਅਤੇ ਇੱਕ ਜਵਾਨ ਨੇ ਦਮ ਤੋੜ ਦਿੱਤਾ।

ਸੁਰੱਖੀਆ ਦੇ ਮੱਦੇਨਜ਼ਰ ਇਲਾਕੇ ‘ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। 12 ਮਈ ਨੂੰ ਇਲਾਕੇ ‘ਚ ਜੰਮੂ-ਕਸ਼ਮੀਰ ਦੇ ਸ਼ੋਪੀਆ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਲਸ਼ਕਰ--ਤੌਇਬਾ ਦੇ ਦੋ ਅੱਤਵਾਦੀ ਮਾਰੇ ਗਏ ਸੀ। ਮਾਰੇ ਗਏ ਅੱਤਵਾਦੀਆਂ ‘ਚ ਸਾਬਕਾ ਪੁਲਸ ਅਧਿਕਾਰੀ ਵੀ ਸ਼ਾਮਲ ਸੀ।

Continues below advertisement