ਪੜਚੋਲ ਕਰੋ

Pulwama ਹਮਲੇ ਦਾ ਮਾਸਟਰਮਾਈਂਡ ਹਮਜ਼ਾ ਬੁਰਹਾਨ ਢੇਰ ,PoK ‘ਚ ਅਣਪਛਾਤੇ ਹਮਲਾਵਰਾਂ ਨੇ ਮਾਰੀ ਗੋਲੀ

Pulwama  Attack mastermind killed : 2019 ਦੇ ਪੁਲਵਾਮਾ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਹੁਣ ਉਸ ਅੱਤਵਾਦੀ ਘਟਨਾ ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ।

Pulwama  Attack mastermind killed : 2019 ਦੇ ਪੁਲਵਾਮਾ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਹੁਣ ਉਸ ਅੱਤਵਾਦੀ ਘਟਨਾ ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲੇ ਦੇ ਕਥਿਤ ਮਾਸਟਰਮਾਈਂਡ, ਅੱਤਵਾਦੀ ਹਮਜ਼ਾ ਬੁਰਹਾਨ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਮੁਜ਼ੱਫਰਾਬਾਦ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ,ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਹਮਜ਼ਾ ਬੁਰਹਾਨ ਪਾਕਿਸਤਾਨ ਅਧਾਰਿਤ ਆਤੰਕੀ ਨੈੱਟਵਰਕ ਨਾਲ ਜੁੜਿਆ ਹੋਇਆ ਸੀ ਅਤੇ ਪੁਲਵਾਮਾ ਹਮਲੇ ਦੀ ਸਾਜ਼ਿਸ਼ ਵਿੱਚ ਉਸਦੀ ਅਹਿਮ ਭੂਮਿਕਾ ਮੰਨੀ ਜਾਂਦੀ ਸੀ। 14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ CRPF ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਹਮਲੇ ਤੋਂ ਬਾਅਦ ਭਾਰਤ ਨੇ ਬਾਲਾਕੋਟ ਏਅਰਸਟ੍ਰਾਈਕ ਕਰਕੇ ਆਤੰਕੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ।

ਸੁਰੱਖਿਆ ਏਜੰਸੀਆਂ ਦੇ ਨਿਸ਼ਾਨੇ ‘ਤੇ ਸੀ ਹਮਜ਼ਾ

ਸੂਤਰਾਂ ਦੇ ਅਨੁਸਾਰ ਹਮਜ਼ਾ ਬੁਰਹਾਨ ਲੰਬੇ ਸਮੇਂ ਤੋਂ ਸੁਰੱਖਿਆ ਏਜੰਸੀਆਂ ਦੇ ਨਿਸ਼ਾਨੇ ‘ਤੇ ਸੀ। ਉਸਦੀ ਮੌਤ ਅਜੇਹੇ ਸਮੇਂ ਹੋਈ ਹੈ ਜਦੋਂ ਪਾਕਿਸਤਾਨ ਵਿੱਚ ਆਤੰਕੀ ਸੰਗਠਨਾਂ ਨਾਲ ਜੁੜੇ ਕਈ ਲੋਕਾਂ ‘ਤੇ ਰਹੱਸਮਈ ਹਮਲਿਆਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪਿਛਲੇ ਕੁਝ ਸਾਲਾਂ ਵਿੱਚ ਕਈ ਆਤੰਕੀਆਂ ਦੀ ਜਾਂ ਤਾਂ ਗੈਂਗਵਾਰ ਵਿੱਚ ਮੌਤ ਹੋਈ ਹੈ ਜਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਹੈ।

ਮੁਜ਼ੱਫਰਾਬਾਦ ਵਿੱਚ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਲਾਂਕਿ ਹਮਲਾਵਰਾਂ ਦੀ ਪਛਾਣ ਅਤੇ ਹਮਲੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।

ਅਲ ਬਦਰ ਨਾਲ ਜੁੜਿਆ ਸੀ ਹਮਜ਼ਾ ਬੁਰਹਾਨ

ਹਮਜ਼ਾ ਬੁਰਹਾਨ ਦਾ ਅਸਲੀ ਨਾਮ ਅਰਜੁਮੰਦ ਗੁਲਜ਼ਾਰ ਡਾਰ ਸੀ। ਉਹ ਅਲ ਬਦਰ ਆਤੰਕੀ ਸੰਗਠਨ ਨਾਲ ਜੁੜਿਆ ਹੋਇਆ ਸੀ ਅਤੇ ਸਾਲ 2020 ਵਿੱਚ ਪੁਲਵਾਮਾ ਵਿੱਚ ਹੋਏ CRPF ਗ੍ਰੇਨੇਡ ਹਮਲੇ ਦਾ ਮਾਸਟਰਮਾਈਂਡ ਮੰਨਿਆ ਜਾਂਦਾ ਸੀ। ਰਿਪੋਰਟਾਂ ਮੁਤਾਬਕ ਉਹ ਮੁਜ਼ੱਫਰਾਬਾਦ ਦੇ ਅੱਬਾਸ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸ ਵਿੱਚ ਪ੍ਰਿੰਸੀਪਲ ਦੇ ਅਹੁਦੇ ‘ਤੇ ਤਾਇਨਾਤ ਸੀ। 

ਭਾਰਤ ਸਰਕਾਰ ਨੇ ਸਾਲ 2022 ਵਿੱਚ ਅਰਜੁਮੰਦ ਗੁਲਜ਼ਾਰ ਡਾਰ ਉਰਫ਼ ਹਮਜ਼ਾ ਬੁਰਹਾਨ ਉਰਫ਼ ਡਾਕਟਰ ਨੂੰ UAPA ਤਹਿਤ ਆਤੰਕੀ ਘੋਸ਼ਿਤ ਕੀਤਾ ਸੀ। ਸੂਤਰਾਂ ਅਨੁਸਾਰ ਹਮਜ਼ਾ 2015 ਤੋਂ ਪਾਕਿਸਤਾਨ ਵਿੱਚ ਰਹਿ ਰਿਹਾ ਸੀ ਅਤੇ ਅਲ ਬਦਰ ਦਾ ਕਮਾਂਡਰ ਹੋਣ ਦੇ ਨਾਲ-ਨਾਲ ਆਤੰਕੀਆਂ ਦੀ ਭਰਤੀ ਵੀ ਕਰਦਾ ਸੀ।

Advertisement

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget