Jammu-Kashmir Bus Accident: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਸ਼ਨੀਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਨੈਸ਼ਨਲ ਹਾਈਵੇਅ-44 'ਤੇ ਜੇਹਲਮ ਪੁਲ ਨੇੜੇ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਇਕ ਬੱਸ ਪਲਟ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਜਦਕਿ ਕਈ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਇਸ ਸੜਕ ਹਾਦਸੇ 'ਚ ਮਾਰੇ ਗਏ ਚਾਰੇ ਯਾਤਰੀ ਬਿਹਾਰ ਦੇ ਰਹਿਣ ਵਾਲੇ ਸਨ।


ਸਥਾਨਕ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਰਾਸ਼ਟਰੀ ਰਾਜਮਾਰਗ-44 'ਤੇ ਇਕ ਬੱਸ ਪਲਟ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਅਤੇ ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸ ਦੌਰਾਨ 3 ਲੋਕਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਯਾਤਰੀ ਦੀ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰੀ ਮੁਤਾਬਕ ਸਾਰੇ ਜ਼ਖਮੀ ਯਾਤਰੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ, ਜਿਨ੍ਹਾਂ 'ਚ ਕੁਝ ਯਾਤਰੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਪੁਲਿਸ ਨੇ ਘਟਨਾ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਚਾਰੇ ਮ੍ਰਿਤਕ ਬਿਹਾਰ ਦੇ ਰਹਿਣ ਵਾਲੇ


ਇਸ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੀ ਪਛਾਣ ਕਰ ਲਈ ਗਈ ਹੈ। ਚਾਰੇ ਮ੍ਰਿਤਕ ਬਿਹਾਰ ਦੇ ਰਹਿਣ ਵਾਲੇ ਹਨ। ਜਿਸ ਵਿੱਚ ਰਾਜ ਕਰਨ ਦਾਸ ਪੁੱਤਰ ਸ਼ਿਵੂ ਸਿੰਘਾਰੀ ਗੋਬਿੰਦਪੁਰ ਕਿਸ਼ਨਗੰਜ, ਖਾਟੀਆ ਪਿਚੀਆ, ਨਸਰੂਦੀਨ ਅੰਸਾਰੀ ਪੁੱਤਰ ਇਸਲਾਮ ਅੰਸਾਰੀ ਖੈਰਵਾ ਤੋਲਾ ਪੱਕੜੀ ਹਰਦੀਤੇਰਾ ਪੱਛਮੀ ਚੰਪਾਰਨ, ਕੈਸਰ ਆਲਮ ਪੁੱਤਰ ਮਜਕੁਰਲ ਵਾਸੀ ਬੀਰਨਗਰ ਸ਼ਰੀਫਨਗਰ ਬਰਸੋਈਖਾਤ, ਕਟਿਹਾਰ ਅਤੇ ਸਲੀਮ ਅਲੀ ਪੁੱਤਰ ਸਵ. ਮੁਹੰਮਦ ਅਲਾਉਦੀਨ ਹਕੀਮਨਗਰ ਚਿਲਹਾਪਾੜਾ, ਕਟਿਹਾਰ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ