Pune-Bengaluru Highway : ਪੁਣੇ-ਬੈਂਗਲੁਰੂ ਹਾਈਵੇਅ 'ਤੇ ਇਕ ਤੋਂ ਬਾਅਦ ਇਕ 48 ਗੱਡੀਆਂ ਦੀ ਟੱਕਰ, ਘੱਟੋ-ਘੱਟ 30 ਲੋਕ ਜ਼ਖਮੀ
Pune News : ਪੁਣੇ-ਬੈਂਗਲੁਰੂ ਹਾਈਵੇਅ 'ਤੇ ਐਤਵਾਰ ਰਾਤ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਤੋਂ ਬਾਅਦ ਇਕ 48 ਵਾਹਨ ਆਪਸ ਵਿਚ ਟਕਰਾ ਗਏ। ਇਸ ਘਟਨਾ 'ਚ ਘੱਟੋ-ਘੱਟ 30 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ
Pune News : ਪੁਣੇ-ਬੈਂਗਲੁਰੂ ਹਾਈਵੇਅ 'ਤੇ ਐਤਵਾਰ ਰਾਤ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਤੋਂ ਬਾਅਦ ਇਕ 48 ਵਾਹਨ ਆਪਸ ਵਿਚ ਟਕਰਾ ਗਏ। ਇਸ ਘਟਨਾ 'ਚ ਘੱਟੋ-ਘੱਟ 30 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਨਵਲੇ ਪੁਲ 'ਤੇ ਵਾਪਰਿਆ। ਘਟਨਾ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹੈ।
ਪੁਣੇ ਫਾਇਰ ਬ੍ਰਿਗੇਡ ਨੇ ਕਿਹਾ, "ਪੁਣੇ-ਬੈਂਗਲੁਰੂ ਹਾਈਵੇਅ 'ਤੇ ਨਵਲੇ ਪੁਲ 'ਤੇ ਇੱਕ ਵੱਡਾ ਹਾਦਸਾ ਹੋਇਆ, ਜਿਸ ਵਿੱਚ ਲਗਭਗ 48 ਵਾਹਨ ਨੁਕਸਾਨੇ ਗਏ। ਪੁਣੇ ਫਾਇਰ ਬ੍ਰਿਗੇਡ ਅਤੇ ਪੁਣੇ ਮੈਟਰੋਪੋਲੀਟਨ ਰੀਜਨ ਡਿਵੈਲਪਮੈਂਟ ਅਥਾਰਟੀ (PMRDA) ਦੀਆਂ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ,
ਇਹ ਵੀ ਪੜ੍ਹੋ :ਅਮਰੀਕਾ ਦੀ ਯੂਨਿਵਰਸਿਟੀ ਨੇ ਸਿੱਖ ਵਿਦਿਆਰਥੀਆਂ ਨੂੰ ਦਿੱਤੀ ਕ੍ਰਿਪਾਨ ਧਾਰਨ ਕਰਨ ਦੀ ਇਜਾਜਤ, ਲਗਾਈ ਇਹ ਸ਼ਰਤ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਤ ਕਰੀਬ 8.30 ਵਜੇ ਨਵਲੇ ਪੁਲ ਇਲਾਕੇ ਵਿੱਚ ਵਾਪਰੀ। ਪੁਣੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਮੁਤਾਬਕ ਇਸ ਹਾਦਸੇ 'ਚ ਕਈ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਕੁਝ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ।
ਕੰਟੇਨਰ ਕਾਰਨ ਵਾਪਰਿਆ ਹਾਦਸਾ
ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਇੱਕ ਕੰਟੇਨਰ ਕਾਰਨ ਹੋਇਆ ਹੈ। ਪੁਲਿਸ ਮੁਤਾਬਕ ਇਹ ਹਾਦਸਾ ਕੰਟੇਨਰ ਦੀ ਬਰੇਕ ਫੇਲ ਹੋਣ ਕਾਰਨ ਵਾਪਰਿਆ। ਧੁੰਦ ਕਾਰਨ ਤੇਜ਼ ਰਫ਼ਤਾਰ ਨਾਲ ਆ ਰਹੇ ਵਾਹਨ ਆਪਸ ਵਿੱਚ ਟਕਰਾ ਗਏ।
ਉਨਾਵ ਵਿੱਚ ਹੋਇਆ ਸੀ ਅਜਿਹਾ ਹਾਦਸਾ
ਇੱਕ ਹਫ਼ਤਾ ਪਹਿਲਾਂ ਲਖਨਊ-ਆਗਰਾ ਐਕਸਪ੍ਰੈਸ ਵੇਅ 'ਤੇ ਵੀ ਅਜਿਹਾ ਹਾਦਸਾ ਵਾਪਰਿਆ ਸੀ। ਉਨਾਓ ਨੇੜੇ ਇੱਕ ਲੋਡਰ ਪਲਟਣ ਤੋਂ ਬਾਅਦ ਪਿੱਛੇ ਤੋਂ ਆ ਰਹੇ 10 ਵਾਹਨ ਆਪਸ ਵਿੱਚ ਟਕਰਾ ਗਏ ਸਨ। ਇਸ ਹਾਦਸੇ 'ਚ ਲੋਕ ਵਾਲ-ਵਾਲ ਬਚ ਗਏ ਸਨ। ਪੁਲੀਸ ਅਨੁਸਾਰ ਧੁੰਦ ਕਾਰਨ ਪਿੱਛੇ ਤੋਂ ਆ ਰਹੇ 10 ਵਾਹਨ ਆਪਸ ਵਿੱਚ ਟਕਰਾ ਗਏ। ਇਹ ਹਾਦਸਾ ਸਵੇਰੇ 4:30 ਵਜੇ ਦੇ ਕਰੀਬ ਵਾਪਰਿਆ। ਹਾਦਸੇ ਤੋਂ ਬਾਅਦ ਲੋਡਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।