Pune Structure Collapsed: ਪੁਣੇ ਦੇ ਯਰਵੜਾ ਖੇਤਰ ਦੇ ਸ਼ਾਸਤਰੀਨਗਰ ਵਿੱਚ ਵੀਰਵਾਰ ਰਾਤ ਨੂੰ ਇੱਕ ਨਿਰਮਾਣ ਅਧੀਨ ਮਾਲ ਦੀ ਇੱਕ ਸਲੈਬਡਿੱਗ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ ਸੱਤ ਮਜ਼ਦੂਰਾਂ ਦੀ ਮੌਤ ਹੋ ਗਈ। ਤਿੰਨ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਲੈਬ ਪਾਉਣ ਲਈ 16 ਐਮਐਮ ਦੀ ਲੋਹੇ ਦੀ ਪੱਟੀ ਨਾਲ ਜਾਲੀ ਬਣਾਈ ਗਈ ਸੀ। ਅਚਾਨਕ ਇਹ ਲੋਹੇ ਦਾ ਜਾਲ ਮਜ਼ਦੂਰਾਂ 'ਤੇ ਡਿੱਗ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ ਕਿਸੇ ਤਰ੍ਹਾਂ ਮਜ਼ਦੂਰਾਂ ਨੂੰ ਬਾਹਰ ਕੱਢਿਆ।


ਪੀਐਮ ਮੋਦੀ ਨੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ, 'ਪੁਣੇ 'ਚ ਇੱਕ ਨਿਰਮਾਣ ਅਧੀਨ ਇਮਾਰਤ 'ਚ ਹੋਏ ਹਾਦਸੇ ਤੋਂ ਮੈਂ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ। ਮੈਨੂੰ ਉਮੀਦ ਹੈ ਕਿ ਇਸ ਹਾਦਸੇ ਵਿੱਚ ਜ਼ਖਮੀ ਹੋਏ ਸਾਰੇ ਲੋਕ ਜਲਦੀ ਠੀਕ ਹੋ ਜਾਣਗੇ।


ਉਧਰ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਲਈ ਫਾਇਰ ਬ੍ਰਿਗੇਡ ਅਤੇ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਇਮਾਰਤ ਦੇ ਬੇਸਮੈਂਟ ਵਿੱਚ ਵਾਪਰੀ। ਡੀਸੀਪੀ ਪੁਣੇ ਪੁਲਿਸ ਨੇ ਕਿਹਾ, ਇੱਥੇ ਇੱਕ ਮਾਲ ਬਣਾਇਆ ਜਾ ਰਿਹਾ ਸੀ ਜਦੋਂ ਇੱਕ ਭਾਰੀ ਲੋਹੇ ਦਾ ਢਾਂਚਾ ਢਹਿ ਗਿਆ। ਸਾਰੇ ਮਜ਼ਦੂਰ ਬਿਹਾਰ ਦੇ ਰਹਿਣ ਵਾਲੇ ਹਨ। ਡਿੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


ਡਿਪਟੀ ਕਮਿਸ਼ਨਰ ਆਫ਼ ਪੁਲਿਸ (ਜ਼ੋਨ-5) ਰੋਹੀਦਾਸ ਪਵਾਰ ਨੇ ਦੱਸਿਆ ਕਿ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਮਜ਼ਦੂਰ ਉਥੇ ਕੰਮ ਕਰ ਰਹੇ ਸੀ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।



ਇਹ ਵੀ ਪੜ੍ਹੋ: ਆਪਣਿਆਂ ਦੀ ਨਾਰਾਜ਼ਗੀ ਛੱਲ ਰਹੇ ਮਨਪ੍ਰੀਤ ਬਾਦਲ, ਹੁਣ ਕਾਂਗਰਸੀ ਉਮੀਦਵਾਰ ਨੇ ਕਿਹਾ ਗੱਦਾਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904