ਹਾਈਕੋਰਟ ਦਾ ਅਹਿਮ ਫੈਸਲਾ: ਪਤੀ ਤੇ ਸਹੁਰੇ ਪਰਿਵਾਰ ਖਿਲਾਫ਼ ਝੂਠੀਆਂ ਸ਼ਿਕਾਇਤਾਂ ਕਰਨਾ ਪਤਨੀ ਦੀ ਬੇਰਹਿਮੀ, ਤਲਾਕ ਦਾ ਆਧਾਰ ਵੀ
ਪੰਜਾਬ-ਹਰਿਆਣਾ ਹਾਈਕੋਰਟ ਨੇ ਆਪਣੇ ਇੱਕ ਅਹਿਮ ਫੈਸਲੇ 'ਚ ਸਪੱਸ਼ਟ ਕੀਤਾ ਹੈ ਕਿ ਔਰਤ ਵੱਲੋਂ ਪਤੀ ਤੇ ਸਹੁਰੇ ਪਰਿਵਾਰ ਦੇ ਲੋਕਾਂ ਖਿਲਾਫ਼ ਝੂਠੀ ਸ਼ਿਕਾਇਤ ਦੇਣਾ ਬੇਰਹਿਮੀ ਹੈ ਤੇ ਇਸ ਨੂੰ ਆਧਾਰ ਬਣਾ ਕੇ ਤਲਾਕ ਦਿੱਤਾ ਜਾ ਸਕਦਾ ਹੈ।
ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਆਪਣੇ ਇੱਕ ਅਹਿਮ ਫੈਸਲੇ 'ਚ ਸਪੱਸ਼ਟ ਕੀਤਾ ਹੈ ਕਿ ਔਰਤ ਵੱਲੋਂ ਪਤੀ ਤੇ ਸਹੁਰੇ ਪਰਿਵਾਰ ਦੇ ਲੋਕਾਂ ਖਿਲਾਫ਼ ਝੂਠੀ ਸ਼ਿਕਾਇਤ ਦੇਣਾ ਬੇਰਹਿਮੀ ਹੈ ਤੇ ਇਸ ਨੂੰ ਆਧਾਰ ਬਣਾ ਕੇ ਤਲਾਕ ਦਿੱਤਾ ਜਾ ਸਕਦਾ ਹੈ। ਮੋਹਾਲੀ ਵਾਸੀ ਗੁਰਪ੍ਰੀਤ ਸਿੰਘ ਨੇ ਮੋਹਾਲੀ ਦੀ ਫੈਮਿਲੀ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਤਲਾਕ ਲੈਣ ਲਈ ਮੰਗ ਕੀਤੀ ਸੀ।
ਪਟੀਸ਼ਨ 'ਚ ਗੁਰਪ੍ਰੀਤ ਸਿੰਘ ਨੇ ਦੱਸਿਆ ਸੀ ਕਿ ਉਸ ਦਾ ਵਿਆਹ 16 ਨਵੰਬਰ, 2012 ਨੂੰ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦੀ ਪਤਨੀ ਨੇ ਉਸ 'ਤੇ ਵੱਖਰੇ ਘਰ ਵਿੱਚ ਰਹਿਣ ਲਈ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ। ਉਸ ਨੇ ਜਦੋਂ ਪਤਨੀ ਨੂੰ ਕਿਹਾ ਕਿ ਉਸ ਦੀ ਮਾਂ ਨੂੰ ਮਾਂ ਜਾਂ ਮੰਮੀ ਕਹਿ ਕੇ ਬੋਲੋ ਤਾਂ ਉਸ ਨੇ ਇਸ ਤੋਂ ਵੀ ਇਨਕਾਰ ਕਰ ਦਿੱਤਾ।
ਜਦੋਂ ਉਸ ਨੇ ਆਪਣੀ ਪਤਨੀ ਦੇ ਵੱਖ ਰਹਿਣ ਦਾ ਦਬਾਅ ਨਾ ਮੰਨਿਆ ਤਾਂ 13 ਦਸੰਬਰ 2012 ਨੂੰ ਉਸ ਨੇ ਘਰ ਛੱਡ ਦਿੱਤਾ। ਇਸ ਤੋਂ ਬਾਅਦ ਪਤਨੀ ਨੇ ਗੁਰਪ੍ਰੀਤ ਸਿੰਘ ਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਅਗਵਾ, ਧੋਖਾਧੜੀ ਤੇ ਜਾਅਲਸਾਜ਼ੀ ਦੀਆਂ ਸ਼ਿਕਾਇਤਾਂ ਦਿੱਤੀਆਂ।
ਟਰਾਇਲ ਦੌਰਾਨ ਸਾਰੇ ਰਿਸ਼ਤੇਦਾਰਾਂ ਨੂੰ ਬਰੀ ਕਰ ਦਿੱਤਾ ਗਿਆ ਸੀ। ਗੁਰਪ੍ਰੀਤ ਨੂੰ ਵੀ ਸਿਰਫ਼ ਦੋ ਧਾਰਾਵਾਂ ਵਿੱਚ ਤਲਬ ਕੀਤਾ ਗਿਆ ਸੀ। ਹੇਠਲੀ ਅਦਾਲਤ ਨੇ ਇਸ ਨੂੰ ਪਤਨੀ ਨਾਲ ਬੇਰਹਿਮੀ ਸਮਝਦਿਆਂ ਤਲਾਕ ਦਾ ਹੁਕਮ ਦਿੱਤਾ ਸੀ। ਹੁਣ ਪਤਨੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਫੈਮਿਲੀ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਗੁਰਪ੍ਰੀਤ ਸਿੰਘ ਨੇ ਧੋਖੇ ਨਾਲ ਪਟੀਸ਼ਨਰ ਦੀ ਜਾਇਦਾਦ ਬੈਂਕ ਕੋਲ ਗਿਰਵੀ ਰੱਖ ਦਿੱਤੀ ਸੀ।
ਇਸ ਦੇ ਨਾਲ ਹੀ ਉਸ ਨੇ ਸੱਸ 'ਤੇ ਇਹ ਵੀ ਦੋਸ਼ ਲਾਇਆ ਕਿ ਉਹ ਉਸ ਨਾਲ ਬਹੁਤ ਮਾੜਾ ਸਲੂਕ ਕਰਦੀ ਸੀ। ਹਾਈ ਕੋਰਟ ਨੇ ਦੇਖਿਆ ਕਿ ਬੈਂਕ ਨੇ ਪਟੀਸ਼ਨਰ ਦੇ ਨੋਟਿਸ ਦੇ ਜਵਾਬ ਵਿੱਚ ਕਿਹਾ ਕਿ ਉਹ ਖੁਦ ਗਿਆ ਸੀ ਅਤੇ ਜਾਇਦਾਦ ਦੇ ਬਦਲੇ ਪੈਸੇ ਲਏ ਸਨ। ਇਸ ਲਈ ਪਟੀਸ਼ਨਕਰਤਾ ਵੱਲੋਂ ਪਤੀ 'ਤੇ ਲਗਾਏ ਗਏ ਦੋਸ਼ ਝੂਠੇ ਸਾਬਤ ਹੁੰਦੇ ਹਨ। ਹਾਈਕੋਰਟ ਨੇ ਕਿਹਾ ਕਿ ਇਸ ਤਰ੍ਹਾਂ ਝੂਠੀਆਂ ਸ਼ਿਕਾਇਤਾਂ ਦੇਣਾ ਪਤੀ ਤੇ ਸਹੁਰੇ ਪ੍ਰਤੀ ਸਰਾਸਰ ਬੇਰਹਿਮੀ ਹੈ।
ਇਹ ਵੀ ਪੜ੍ਹੋ :15 ਫਰਵਰੀ ਨੂੰ ਮੁੜ ਪੰਜਾਬ ਦਾ ਦੌਰਾ ਕਰੇਗੀ ਪ੍ਰਿਅੰਕਾ ਗਾਂਧੀ, ਅੰਮ੍ਰਿਤਸਰ 'ਚ ਹੋਏਗਾ ਰੋਡ ਸ਼ੋਅ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490