Decisive War against Drugs: ਪੰਜਾਬ ਪੁਲਿਸ ਦੀ ਸੂਹ 'ਤੇ, ਹੁਣ ਮੁੰਬਈ ਦੇ ਨਾਹਵਾ ਸ਼ੇਵਾ ਪੋਰਟ ਤੋਂ 73 ਕਿਲੋ ਹੈਰੋਇਨ ਬਰਾਮਦ
Decisive War against Drugs: ਪੰਜਾਬ ਪੁਲਿਸ ਦੀ ਜਾਣਕਾਰੀ 'ਤੇ ਮੁੰਬਈ ਦੇ ਨ੍ਹਾਵਾ ਸ਼ੇਵਾ ਬੰਦਰਗਾਹ 'ਤੇ ਇੱਕ ਕੰਟੇਨਰ ਤੋਂ ਲਗਭਗ 73 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ
Decisive War against Drugs: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿਚਾਲੇ ਪੰਜਾਬ ਪੁਲਿਸ ਦੇ ਹੱਥ ਇੱਕ ਹੋਰ ਸਫਲਤਾ ਲੱਗੀ ਹੈ। ਦਰਅਸਲ ਪੰਜਾਬ ਪੁਲਿਸ ਦੀ ਜਾਣਕਾਰੀ 'ਤੇ ਮੁੰਬਈ ਦੇ ਨ੍ਹਾਵਾ ਸ਼ੇਵਾ ਬੰਦਰਗਾਹ 'ਤੇ ਇੱਕ ਕੰਟੇਨਰ ਤੋਂ ਲਗਭਗ 73 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਯੂਏਈ ਤੋਂ ਹੈਰੋਇਨ ਦੀ ਤਸਕਰੀ ਦੇ ਸਬੰਧ ਵਿੱਚ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਕਾਰਵਾਈ ਪੰਜਾਬ ਪੁਲਿਸ ਅਤੇ ਮਹਾਰਾਸ਼ਟਰ ਪੁਲਿਸ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ ਸੀ।
ਪੰਜਾਬ ਪੁਲਿਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ 'ਤੇ ਇੱਕ ਕੰਟੇਨਰ ਤੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਦੇ 72 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਇਹ ਵੱਡੀ ਬਰਾਮਦਗੀ ਕੀਤੀ ਹੈ। ਇਸ ਬਰਾਮਦਗੀ ਨਾਲ ਪੰਜਾਬ ਪੁਲਿਸ ਨੇ ਤਿੰਨ ਦਿਨਾਂ ਅੰਦਰ ਕੁੱਲ 148 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਡੀਜੀਪੀ ਨੇ ਕਿਹਾ, “ਦਿੱਲੀ ਸਥਿਤ ਦਰਾਮਦਕਾਰ 'ਨੰਦਨੀ ਟਰੇਡਰਜ਼' ਵੱਲੋਂ ਦਰਾਮਦ ਕੀਤੇ ਗਏ ਵ੍ਹਾਈਟ ਸੰਗਮਰਮਰ ਦੀਆਂ ਟਾਈਲਾਂ ਵਾਲੇ ਕੰਟੇਨਰ ਦੇ ਦਰਵਾਜ਼ੇ ਵਿੱਚ ਨਸ਼ੀਲੇ ਪਦਾਰਥਾਂ ਨੂੰ ਛੁਪਾ ਕੇ ਰੱਖਿਆ ਗਿਆ ਸੀ,” ਡੀਜੀਪੀ ਨੇ ਕਿਹਾ, ਇਸ ਨਸ਼ੀਲੇ ਪਦਾਰਥ ਨੂੰ ਛੁਪਾਉਣ ਤੋਂ ਬਾਅਦ, ਮੁਲਜ਼ਮਾਂ ਨੇ ਦਰਵਾਜ਼ੇ ਦੀ ਬਾਰਡਰ ਨੂੰ ਬੜੀ ਸਾਵਧਾਨੀ ਨਾਲ ਵੇਲਡ ਕੀਤਾ ਸੀ। ਇਸ ਨੂੰ ਦੁਬਾਰਾ ਪੇਂਟ ਕੀਤਾ ਗਿਆ।
ਡੀਜੀਪੀ ਗੌਰਵ ਯਾਦਵ ਨੇ ਇਸ ਬਰਾਮਦਗੀ ਨੂੰ ਪੰਜਾਬ ਪੁਲਿਸ ਦੀ ਇੱਕ ਹੋਰ ਪ੍ਰਾਪਤੀ ਕਰਾਰ ਦਿੰਦਿਆਂ ਕਿਹਾ ਕਿ ਇਹ ਬਰਾਮਦਗੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੀ ਨਿਰੰਤਰਤਾ ਵਿੱਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ।
ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ, ਇਨਪੁਟਸ ਤੋਂ ਬਾਅਦ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸ.ਏ.ਐਸ. ਨਗਰ ਨੇ ਤੁਰੰਤ ਇੱਕ ਪੁਲਿਸ ਟੀਮ ਨੂੰ ਮੁੰਬਈ ਭੇਜਿਆ ਅਤੇ ਨਾਹਵਾ ਸ਼ੇਵਾ ਬੰਦਰਗਾਹ 'ਤੇ ਤਾਇਨਾਤ ਕੀਤਾ।
ਡੀਜੀਪੀ ਨੇ ਕਿਹਾ ਕਿ ਮਹਾਰਾਸ਼ਟਰ ਪੁਲਿਸ ਵੱਲੋਂ ਸਹੀ ਪ੍ਰਕਿਰਿਆ ਅਤੇ ਦਸਤਾਵੇਜ਼ਾਂ ਦੀ ਪਾਲਣਾ ਕਰਨ ਤੋਂ ਬਾਅਦ, ਕੰਟੇਨਰ ਨੂੰ ਖੋਲ੍ਹਿਆ ਗਿਆ, ਜਿਸ ਤੋਂ 73 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹੋਰ ਜਾਣਕਾਰੀ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਮਹਾਰਾਸ਼ਟਰ ਪੁਲਿਸ ਨੇ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।