(Source: ECI/ABP News/ABP Majha)
Punjab Breaking News LIVE: ਕਾਰਗਿਲ 'ਚ ਹੋਇਆ ਧਮਾਕਾ, ਪੰਜਾਬ ਦੇ 8 ਜ਼ਿਲਿਆਂ 'ਚ ਹੜ੍ਹ ਦਾ ਕਹਿਰ, PRTC ਦੀ ਬੱਸ ਹੋਈ ਲੁੱਟ ਦਾ ਸ਼ਿਕਾਰ
Punjab Breaking News LIVE 19 August, 2023: ਕਾਰਗਿਲ 'ਚ ਹੋਇਆ ਧਮਾਕਾ, ਪੰਜਾਬ ਦੇ 8 ਜ਼ਿਲਿਆਂ 'ਚ ਹੜ੍ਹ ਦਾ ਕਹਿਰ, PRTC ਦੀ ਬੱਸ ਹੋਈ ਲੁੱਟ ਦਾ ਸ਼ਿਕਾਰ
LIVE
Background
Punjab Breaking News LIVE 19 August, 2023: ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਤੋਂ ਦਿਲ ਦਹਿਲਾਉਣ ਅਤੇ ਡਰਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਕਾਰਗਿਲ ਖੇਤਰ ਦੇ ਦਰਾਸ ਜ਼ਿਲ੍ਹੇ ਵਿੱਚ ਇੱਕ ਕਬਾੜਖਾਨੇ ਦੇ ਕੋਲ ਇੱਕ ਸ਼ੱਕੀ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਕਬਾੜੀਏ ਦੀ ਦੁਕਾਨ ਦੇ ਅੰਦਰ ਸ਼ੱਕੀ ਚੀਜ਼ ਵਿਚ ਧਮਾਕਾ ਹੋਣ ਨਾਲ 2 ਲੋਕਾਂ ਦੀ ਮੌਤ ਹੋ ਗਈ ਜਦਕਿ 10 ਹੋਰ ਜ਼ਖ਼ਮੀ ਹੋ ਗਏ। ਕਾਰਗਿਲ 'ਚ ਹੋਇਆ ਧਮਾਕਾ, 2 ਦੀ ਮੌਤ, 10 ਜ਼ਖਮੀ
ਪੰਜਾਬ ਦੇ 8 ਜ਼ਿਲਿਆਂ 'ਚ ਹੜ੍ਹ ਦੇ ਕਹਿਰ ਕਾਰਨ 4 ਦੀ ਮੌਤ, ਕਈ ਸਕੂਲਾਂ 'ਚ ਛੁੱਟੀਆਂ, ਟਰੇਨਾਂ ਵੀ ਰੱਦ
ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦਾ ਕਹਿਰ ਨਜ਼ਰ ਆਉਣ ਲੱਗਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਕਾਰਨ ਪੰਜਾਬ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਗੁਰਦਾਸਪੁਰ ਦੇ ਬਟਾਲਾ ਅਤੇ ਫਾਜ਼ਿਲਕਾ ਵਿੱਚ ਵੀ ਹੜ੍ਹਾਂ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਦੇ ਕਈ ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਹੁਸ਼ਿਆਰਪੁਰ ਦੇ ਮੁਕੇਰੀਆਂ, ਹਾਜੀਪੁਰ ਅਤੇ ਤਲਵਾੜਾ ਬਲਾਕ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਜਾਣ ਕਾਰਨ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਮੁਕੇਰੀਆਂ ਦੇ ਸਰਕਾਰੀ ਸਕੂਲ ਦੇ ਰਾਹਤ ਕੈਪਾਂ ਵਿੱਚ ਰੱਖਿਆ ਗਿਆ ਹੈ। ਇੱਥੇ ਲੋਕਾਂ ਨੂੰ ਖਾਣ-ਪੀਣ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਵਿੱਚ 18 ਅਗਸਤ ਤੋਂ 26 ਅਗਸਤ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਵੀਰਵਾਰ ਨੂੰ ਫਿਰੋਜ਼ਪੁਰ ਡਵੀਜ਼ਨ ਦੀਆਂ 15 ਟਰੇਨਾਂ ਹੜ੍ਹਾਂ ਕਾਰਨ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਚਾਰ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ। ਮੱਖੂ-ਗਿੱਦੜਪਿੰਡੀ ਪੁਲ ਤੋਂ ਪਾਣੀ ਨਿਕਲਣ ਕਾਰਨ ਪੁਲ ਤੋਂ ਪਾਣੀ ਆ ਰਿਹਾ ਹੈ। ਜਿਸ ਕਾਰਨ 19224 ਜੰਮੂਤਵੀ-ਅਹਿਮਦਾਬਾਦ, 19226 ਜੰਮੂਤਵੀ ਐਕਸਪ੍ਰੈਸ, 19225 ਜੋਧਪੁਰ-ਜੰਮੂਤਵੀ ਐਕਸਪ੍ਰੈਸ, 13308 ਧਨਬਾਦ ਐਕਸਪ੍ਰੈਸ ਦਾ ਰੂਟ ਬਦਲਿਆ ਗਿਆ ਹੈ। ਪੰਜਾਬ ਦੇ 8 ਜ਼ਿਲਿਆਂ 'ਚ ਹੜ੍ਹ ਦੇ ਕਹਿਰ ਕਾਰਨ 4 ਦੀ ਮੌਤ, ਕਈ ਸਕੂਲਾਂ 'ਚ ਛੁੱਟੀਆਂ, ਟਰੇਨਾਂ ਵੀ ਰੱਦ
ਬਠਿੰਡਾ ਵਿੱਚ PRTC ਦੀ ਬੱਸ ਹੋਈ ਲੁੱਟ ਦਾ ਸ਼ਿਕਾਰ, ਅਣਪਛਾਤੇ ਵਿਅਕਤੀਆਂ ਵੱਲੋਂ ਭੰਨਤੋੜ
ਬਠਿੰਡਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਹ ਪੂਰੀ ਵਾਰਦਾਤ ਬਠਿੰਡਾ ਦੇ ਪਿੰਡ ਬਾਹਮਣ ਦੀਵਾਨਾ ਨੇੜੇ ਸ਼ੁੱਕਰਵਾਰ ਦੇਰ ਰਾਤ ਵਾਪਰੀ ਹੈ। ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਨੇ PRTC ਦੀ ਬੱਸ ਨੂੰ ਰੋਕ ਕੇ ਉਸ ਦੀ ਭੰਨਤੋੜ ਕੀਤੀ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਬੱਸ ਦੇ ਸ਼ੀਸ਼ੇ ਵੀ ਤੋੜ ਦਿੱਤੇ। ਇਸ ਤੋਂ ਬਾਅਦ ਬੱਸ ਚਾਲਕ ਨੇ ਬੱਸ ਨੂੰ ਰੋਕ ਕੇ ਮਾਮਲੇ ਦੀ ਸੂਚਨਾ ਪੁਲਿਸ ਅਤੇ ਪੀਆਰਟੀਸੀ ਯੂਨੀਅਨ ਨੂੰ ਦਿੱਤੀ। ਬਠਿੰਡਾ ਵਿੱਚ PRTC ਦੀ ਬੱਸ ਹੋਈ ਲੁੱਟ ਦਾ ਸ਼ਿਕਾਰ, ਅਣਪਛਾਤੇ ਵਿਅਕਤੀਆਂ ਵੱਲੋਂ ਭੰਨਤੋੜ, ਕੰਡਕਟਰ ਦਾ ਪੈਸਿਆਂ ਵਾਲਾ ਬੈਗ ਲੈ ਕੇ ਹੋਏ ਫਰਾਰ
ਕਾਂਗਰਸ ਦੀ ਵੱਡੀ ਕਾਰਵਾਈ ! ਸੰਦੀਪ ਜਾਖੜ ਨੂੰ ਪਾਰਟੀ ਚੋਂ ਤੁਰੰਤ ਪ੍ਰਭਾਵ ਨਾਲ ਕੀਤਾ ਸਸਪੈਂਡ
ਹਲਕਾ ਅਬੋਹਰ ਤੋਂ ਕਾਂਗਰਸ ਦੇ ਵਿਧਾਇਕ ਸੰਦੀਪ ਜਾਖੜ ਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਉੱਤੇ ਕਾਂਗਰਸ ਵੱਲੋਂ ਕਾਰਵਾਈ ਕੀਤੀ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ ਤੋਂ ਬਾਅਦ ਸੰਦੀਪ ਜਾਖੜ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਚੋਂ ਸਸਪੈਂਡ ਕਰ ਦਿੱਤਾ ਗਿਆ ਹੈ।
ਸਾਬਕਾ ਉਪ ਮੁੱਖ ਮੰਤਰੀ ਦੀ ਜ਼ਮਾਨਤ ਪਟੀਸ਼ਨ ਖਾਰਜ, ਖ਼ਰਾਬ ਸਿਹਤ ਦਾ ਦਿੱਤਾ ਸੀ ਹਵਾਲਾ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਜ਼ਮਾਨਤ ਪਟੀਸ਼ਨ ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ ਖਾਰਜ ਕਰ ਦਿੱਤੀ ਹੈ। ਸੋਨੀ ਪਿਛਲੇ ਕੁਝ ਸਮੇਂ ਤੋਂ ਨਿਆਂਇਕ ਹਿਰਾਸਤ ਵਿੱਚ ਹਨ। ਵਿਜੀਲੈਂਸ ਨੇ ਇਨਕਮ-ਵਾਈ-ਐਕਸੈੱਸ ਐਸਟਸ ਮਾਮਲੇ 'ਚ ਕਰੀਬ 8 ਮਹੀਨੇ ਦੀ ਜਾਂਚ ਤੋਂ ਬਾਅਦ 9 ਜੁਲਾਈ ਨੂੰ ਉਸ ਨੂੰ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਸੀ।
ਖ਼ਜ਼ਨਾ ਮੰਤਰੀ ਦੇ ਇਲਾਕੇ 'ਚ ਚੋਰਾਂ ਦਾ ਬੋਲਬਾਲਾ ! ਕੱਪੜੇ ਦੀ ਦੁਕਾਨ ਚੋਂ ਲੱਖਾਂ ਦੀ ਚੋਰੀ
ਦਿੜ੍ਹਬਾ ਦੀ ਸ਼ੇਰੇ ਪੰਜਾਬ ਮਾਰਕੀਟ ਅੰਦਰ ਯਸਟ ਬਰੈਂਡ ਨਾਮ ਹੇਠ ਰੇਡੀਮੇਡ ਕੱਪੜੇ ਦੀ ਦੁਕਾਨ 'ਚ ਸਵੇਰ ਵੇਲੇ 3 ਵਿਅਕਤੀਆਂ ਵੱਲੋਂ ਦੁਕਾਨ ਦੇ ਸ਼ਟਰ ਦਾ ਜਿੰਦਾ ਤੋੜਕੇ ਲੱਖਾਂ ਰੁਪਏ ਦੇ ਕੱਪੜੇ ਲੈ ਕੇ ਫ਼ਰਾਰ ਹੋ ਗਏ। ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਪੰਜਾਬ ਸਰਕਾਰ ਦਾ ਖਜ਼ਾਨਾ ਭਰਨਗੇ ਜਲੰਧਰੀਏ, ਜਲਦ ਲਾਗੂ ਹੋਣਗੇ ਨਵੇਂ ਕੁਲੈਕਟਰ ਰੇਟ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਮਾਲੀਏ ਵਿੱਚ ਵਾਧਾ ਕਰਨਾ ਅਤੇ ਲੋਕ ਹਿੱਤਾਂ ਨੂੰ ਸੁਰੱਖਿਅਤ ਦੇ ਮਕਸਦ ਨਾਲ ਜ਼ਿਲ੍ਹੇ ਵਿੱਚ ਨਵੇਂ ਕੁਲੈਕਟਰ ਰੇਟ ਜਲਦ ਲਾਗੂ ਕੀਤੇ ਜਾਣਗੇ। ਇਸ ਤੋਂ ਇਲਾਵਾ ਪਹਿਲਾਂ ਲਾਗੂ ਰੇਟਾਂ ਵਿੱਚ ਰਹਿ ਗਏ ਵਖਰੇਵਿਆਂ ਅਤੇ ਊਣਤਾਈਆਂ, ਕਮੀਆਂ ਨੂੰ ਠੀਕ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਘੋਖ ਕਰਨ ਉਪਰੰਤ ਮਾਰਕਿਟ ਦੀ ਸਥਿਤੀ ਅਨੁਸਾਰ ਕੋਈ ਫੈਸਲਾ ਲਿਆ ਜਾਵੇਗਾ
ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੱਸਿਆ, ਹਸਪਤਾਲ 'ਚ ਭਰਤੀ
ਪਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ। 15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ। ਗੁਰੂ ਸਾਹਿਬ ਜੀ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ‘ਤੇ ਜ਼ਹਿਰੀਲਾ ਸੱਪ ਲੜ ਗਿਆ ਸੀ। ਇਲਾਜ ਦੇ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ