ਸਬੰਧਤ ਖ਼ਬਰ: ਹਿਮਾਚਲ ਵਿੱਚ 26 ਹਜ਼ਾਰ ਕਰੋੜ ਦੀਆਂ ਯੋਜਨਾਵਾਂ ਚਲਾ ਰਹੇ ਪੀਐਮ ਮੋਦੀ
ਦਰਅਸਲ, ਹਿਮਾਚਲ ਸਰਕਾਰ ਦੀ ਪਹਿਲੀ ਵਰ੍ਹੇਗੰਢ ਮੌਕੇ ਧਰਮਸ਼ਾਲਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਚੋਣਾਂ ਜਿੱਤਣ ਲਈ ਕਾਂਗਰਸ ਨੇ ਕਿਸਾਨਾਂ ਦੀ ਪਿੱਠ ’ਤੇ ਵਾਰ ਕੀਤਾ ਹੈ। ਮਸਲਨ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਕਰਜ਼ ਮੁਆਫ਼ੀ ਦੇ ਵਾਅਦੇ ਕੀਤੇ ਗਏ ਪਰ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਹੋਇਆ। ਕਰਨਾਟਕ ਵਿੱਚ ਵੀ ਸਿਰਫ਼ ਕੁਝ ਸੌ ਕਿਸਾਨਾਂ ਦਾ ਹੀ ਕਰਜ਼ਾ ਮੁਆਫ਼ ਕੀਤਾ ਗਿਆ।ਰੰਧਾਵਾ ਦਾ ਮੋਦੀ ਨੂੰ ਚੈਲੰਜ, ਝੂਠਾ ਸਾਬਤ ਹੋਣ 'ਤੇ ਦੇਣਗੇ ਅਸਤੀਫ਼ਾ
ਏਬੀਪੀ ਸਾਂਝਾ | 27 Dec 2018 08:46 PM (IST)
ਨਵੀਂ ਦਿੱਲੀ: ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਲਾਏ ਜਾਣ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਮੋਦੀ ਨੇ ਚਾਰੇ ਸੂਬਿਆਂ ਵਿੱਚ ਕਾਂਗਰਸ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦਾ ਲਾਲਚ ਦਿੱਤੇ ਜਾਣ ਦਾ ਦੋਸ਼ ਲਾਇਆ ਸੀ, ਜਿਸ 'ਤੇ ਰੰਧਾਵਾ ਨੇ ਪ੍ਰਤੀਕਿਰਿਆ ਦਿੱਤੀ ਹੈ। ਇਹ ਵੀ ਪੜ੍ਹੋ: ਕਿਸਾਨਾਂ ਦੀ ਕਰਜ਼ ਮਾਫੀ 'ਤੇ ਮੋਦੀ ਦੇ ਕਾਂਗਰਸ ਨੂੰ ਰਗੜੇ ਰੰਧਾਵਾ ਨੇ ਕਿਹਾ ਹੈ ਕਿ ਮੋਦੀ ਝੂਠ ਬੋਲ ਰਹੇ ਹਨ ਅਤੇ ਪੰਜਾਬ ਸਰਕਾਰ ਨੇ 1830 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਹਨ ਨਾ ਕਿ ਕੋਈ ਜੁਮਲੇਬਾਜ਼ੀ ਕੀਤੀ ਹੈ। ਮੰਤਰੀ ਨੇ ਇੱਥੋਂ ਤਕ ਕਹਿ ਦਿੱਤਾ ਕਿ ਜੇਕਰ ਇਹ ਗੱਲ ਝੂਠ ਨਿੱਕਲੀ ਤਾਂ ਉਹ ਅਸਤੀਫ਼ਾ ਵੀ ਦੇ ਦੇਣਗੇ। ਕਾਂਗਰਸ ਨੇ ਤਾਜ਼ਾ ਵਿਧਾਨ ਸਭਾ ਚੋਣਾਂ ਵਿੱਚ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ਵਿੱਚ ਕਿਸਾਨਾਂ ਦਾ ਦੋ-ਦੋ ਲੱਖ ਰੁਪਏ ਦਾ ਫ਼ਸਲੀ ਕਰਜ਼ਾ ਮੁਆਫ਼ ਕੀਤਾ ਹੈ। ਇਹੋ ਸਕੀਮ ਕਾਂਗਰਸ ਨੇ ਪੰਜਾਬ ਵਿੱਚ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਵਰਤੀ ਸੀ ਜਿਸ ਨੂੰ ਲਾਗੂ ਕਰਨ ਵਿੱਚ ਕਾਫੀ ਸਮਾਂ ਲੱਗ ਗਿਆ ਸੀ, ਜਦਕਿ ਉਕਤ ਸੂਬਿਆਂ ਵਿੱਚ ਅਜਿਹੇ ਹੁਕਮ ਕੁਝ ਹੀ ਦਿਨਾਂ ਵਿੱਚ ਜਾਰੀ ਕਰ ਦਿੱਤੇ ਗਏ ਹਨ।