ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 101 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5668 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 149 ਹੋ ਗਈ ਹੈ।

ਬੁੱਧਵਾਰ ਨੂੰ 101 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ 17, ਲੁਧਿਆਣਾ 41, ਜਲੰਧਰ 9, ਸੰਗਰੂਰ 2, ਪਟਿਆਲਾ 3, ਮੁਹਾਲੀ 5, ਗੁਰਦਾਸਪੁਰ 3, ਪਠਾਨਕੋਟ 2, ਹੁਸ਼ਿਆਰਪੁਰ 5, ਫਰੀਦਕੋਟ 3, ਮੋਗਾ 5, ਫਾਜ਼ਿਲਕਾ 4, ਬਠਿੰਡਾ ਅਤੇ ਤਰਨਤਾਰਨ ਤੋਂ ਇੱਕ- ਇੱਕ ਮਰੀਜ਼ ਸਾਹਮਣੇ ਆਇਆ ਹੈ।

ਅੱਜ ਕੁੱਲ੍ਹ 122 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਵਿਚੋਂ ਸੰਗਰੂਰ -78, ਮੁਕਤਸਰ -32 ਅਤੇ ਬਰਨਾਲਾ 12 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ 'ਚ ਕੁੱਲ 308998 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 5668 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3989 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 1530 ਲੋਕ ਐਕਟਿਵ ਮਰੀਜ਼ ਹਨ।

ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ