ਪੜਚੋਲ ਕਰੋ
(Source: ECI/ABP News)
ਪੰਜਾਬ ਰਹਿੰਦੇ ਕਸ਼ਮੀਰੀਆਂ ਦੀ ਸੁਰੱਖਿਆ ਲਈ ਨੋਡਲ ਅਫ਼ਸਰ ਨਿਯੁਕਤ
![ਪੰਜਾਬ ਰਹਿੰਦੇ ਕਸ਼ਮੀਰੀਆਂ ਦੀ ਸੁਰੱਖਿਆ ਲਈ ਨੋਡਲ ਅਫ਼ਸਰ ਨਿਯੁਕਤ Punjab DGP has nominated nodal officers for security of people belongs to jammu and kashmir living in punjab ਪੰਜਾਬ ਰਹਿੰਦੇ ਕਸ਼ਮੀਰੀਆਂ ਦੀ ਸੁਰੱਖਿਆ ਲਈ ਨੋਡਲ ਅਫ਼ਸਰ ਨਿਯੁਕਤ](https://static.abplive.com/wp-content/uploads/sites/5/2019/02/27181916/dinkar-gupta.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਵਿੱਚ ਰਹਿ ਰਹੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਤੇ ਹੋਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਸੂਬੇ ਵਿੱਚ ਜ਼ਿਲ੍ਹਾ ਤੇ ਕਮਿਸ਼ਨਰੇਟ ਪੱਧਰ ’ਤੇ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਹੈ। ਇਸ ਸਬੰਧੀ ਡੀਜੀਪੀ ਵੱਲੋਂ ਨੋਡਲ ਅਫ਼ਸਰਾਂ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ। ਕੋਈ ਵੀ ਕਸ਼ਮੀਰੀ ਲੋੜ ਪੈਣ ’ਤੇ ਇਨ੍ਹਾਂ ਵਿੱਚੋਂ ਸਬੰਧਤ ਨੋਡਲ ਅਫ਼ਸਰ ਨਾਲ ਸੰਪਰਕ ਕਰ ਸਕਦਾ ਹੈ।
ਯਾਦ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਕਸ਼ਮੀਰੀਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਵੀ ਜਾਰੀ ਕਰ ਚੁੱਕੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਵੱਖ-ਵੱਖ ਕਾਲਜਾਂ ਵਿੱਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਹੈਲਪਲਾਈਨ ਡਾਇਵਰਟ ਕੀਤੀ ਹੈ। ਪੰਜਾਬ ਵਿੱਚ ਜੇ ਕਿਸੇ ਵੀ ਕਸ਼ਮੀਰੀ ਵਿਦਿਆਰਥੀ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ 181 ਨੰਬਰ ਹੈਲਪਲਾਈਨ ’ਤੇ ਕਾਲ ਕਰਕੇ ਇਸ ਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ।
ਦੱਸ ਦੇਈਏ ਕਿ 181 ਹੈਲਪਲਾਈਨ ਨੂੰ ਪਹਿਲਾਂ NRI ਵਾਸਤੇ ਇਸਤੇਮਾਲ ਕੀਤਾ ਜਾਂਦਾ ਸੀ ਪਰ ਹੁਣ ਪੁਲਵਾਮਾ ਹਮਲੇ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਇਸ ਹੈਲਪਲਾਈਨ ਨੂੰ ਕਸ਼ਮੀਰੀ ਵਿਦਿਆਰਥੀਆਂ ਲਈ ਬਦਲ ਦਿੱਤਾ ਗਿਆ ਹੈ।
ਹੁਣ ਇਸ ਹੈਲਪਲਾਈਨ ’ਤੇ ਪੰਜਾਬ ਪੁਲਿਸ ਕਸ਼ਮੀਰੀ ਵਿਦਾਆਰਥੀਆਂ ਦੀਆਂ ਸਮੱਸਿਆਵਾਂ ਸੁਣੇਗੀ ਅਤੇ ਉਨ੍ਹਾਂ ’ਤੇ ਬਣਦੀ ਕਾਰਵਾਈ ਕਰੇਗੀ। ਇਸ ਨੰਬਰ ਤੋਂ ਇਲਾਵਾ ਵਿਦਿਆਰਥੀ 76961-81181 ਨੰਬਰ ’ਤੇ SMS ਜਾਂ ਵ੍ਹੱਟਸਐਪ ਮੈਸੇਜ ਵੀ ਕਰ ਸਕਦੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਵਿਦਿਆਰਥੀਆਂ ਦੀ ਸਹੂਲਤ ਲਈ help@181pph.com ਈਮੇਲ ਵੀ ਜਾਰੀ ਕੀਤੀ ਹੈ।
![ਪੰਜਾਬ ਰਹਿੰਦੇ ਕਸ਼ਮੀਰੀਆਂ ਦੀ ਸੁਰੱਖਿਆ ਲਈ ਨੋਡਲ ਅਫ਼ਸਰ ਨਿਯੁਕਤ](https://static.abplive.com/wp-content/uploads/sites/5/2019/02/27125014/f93b88ba-c1aa-4a29-8f29-746f0193bcae.jpg)
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਧਰਮ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)