ਚੰਡੀਗੜ੍ਹ: ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ (Assembly Election 2022) ਤੋਂ ਪਹਿਲਾਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Dr Manmohan Singh) ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ (Union Government) 'ਤੇ ਨਿਸ਼ਾਨੇ ਸਾਧੇ ਹਨ। ਮੋਦੀ ਸਰਕਾਰ (Modi Government) 'ਤੇ ਹਮਲਾ ਬੋਲਦੇ ਹੋਏ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਇਹਨਾਂ ਦਾ ਰਾਸ਼ਟਰਵਾਦ ਨਕਲੀ ਹੈ। BJP ਦਾ ਰਾਸ਼ਟਰਵਾਦ ਅੰਗਰੇਜ਼ਾਂ ਦੀ 'ਪਾੜੋ ਤੇ ਰਾਜ ਕਰੋ' ਦੀ ਨੀਤੀ 'ਤੇ ਟਿਕਿਆ ਹੋਇਆ ਹੈ।



ਉਨ੍ਹਾਂ ਕਿਹਾ, "ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਨਾਂ 'ਤੇ ਭਾਜਪਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਇੱਥੋਂ ਦੇ ਲੋਕਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਕਿਸੇ ਵੀ ਪੱਖੋਂ ਸਹੀ ਅਮਲ ਨਹੀਂ ਮੰਨਿਆ ਜਾ ਸਕਦਾ।


 










ਇਸੇ ਤਰ੍ਹਾਂ ਅਸੀਂ ਇਹ ਵੀ ਦੇਖਿਆ ਹੈ ਕਿ ਕਿਸਾਨ ਅੰਦੋਲਨ ਦੌਰਾਨ ਵੀ ਪੰਜਾਬ ਤੇ ਪੰਜਾਬੀਅਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪੰਜਾਬੀਆਂ ਦੀ ਦਲੇਰੀ, ਬਹਾਦਰੀ, ਦੇਸ਼ ਭਗਤੀ ਤੇ ਕੁਰਬਾਨੀ ਨੂੰ ਪੂਰੀ ਦੁਨੀਆ ਸਲਾਮ ਕਰਦੀ ਹੈ। ਪੰਜਾਬ ਦੀ ਬਹਾਦਰ ਧਰਤੀ ਤੋਂ ਪੈਦਾ ਹੋਏ ਇੱਕ ਸੱਚੇ ਭਾਰਤੀ ਹੋਣ ਦੇ ਨਾਤੇ, ਮੈਂ ਇਸ ਸਾਰੀ ਘਟਨਾ ਤੋਂ ਦੁਖੀ ਹਾਂ।"

ਡਾ. ਮਨਮੋਹਨ ਸਿੰਘ ਨੇ ਕਿਹਾ, "ਅੱਜ ਦੀ ਸਥਿਤੀ ਬਹੁਤ ਚਿੰਤਾਜਨਕ ਹੈ। ਕਰੋਨਾ ਦੇ ਪ੍ਰਭਾਵ ਦਰਮਿਆਨ ਕੇਂਦਰ ਸਰਕਾਰ ਦੀਆਂ ਕੋਝੀਆਂ ਨੀਤੀਆਂ ਕਾਰਨ ਜਿੱਥੇ ਇੱਕ ਪਾਸੇ ਲੋਕ ਡਿਗਦੀ ਆਰਥਿਕਤਾ, ਵਧਦੀ ਮਹਿੰਗਾਈ ਤੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹਨ, ਉੱਥੇ ਹੀ ਦੂਜੇ ਪਾਸੇ ਭਾਜਪਾ ਪਿਛਲੇ 7 ਸਾਲਾਂ ਤੋਂ ਵਧ ਸਮੇਂ ਤੋਂ ਸੱਤਾ 'ਚ ਹੈ ਪਰ ਲੋਕਾਂ ਦੀਆਂ ਸਮੱਸਿਆਵਾਂ ਲਈ ਉਹ ਹਾਲੇ ਵੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਦੋਸ਼ੀ ਠਹਿਰਾ ਰਹੀ ਹੈ।"

ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਸਮੇਤ ਪੰਜ ਰਾਜਾਂ ਵਿੱਚ ਚੋਣਾਂ ਹੋ ਰਹੀਆਂ ਹਨ। ਇੰਨਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਲਈ ਵੱਡੀਆਂ ਚੁਣੌਤੀਆਂ ਹਨ। ਜਿਨ੍ਹਾਂ ਦਾ ਠੀਕ ਤਰੀਕੇ ਨਾਲ ਸਾਹਮਣਾ ਕਰਨਾ ਬਹੁਤ ਜ਼ਰੂਰੀ ਹੈ। ਪੰਜਾਬੀ ਦੇ ਵਿਕਾਸ, ਖੇਤੀ ਵਿੱਚ ਖ਼ੁਸ਼ਹਾਲੀ, ਬੇਰੁਜ਼ਗਾਰੀ ਦੀ ਸਮੱਸਿਆ ਨੂੰ ਸੁਲਝਾਉਣ ਬਹੁਤ ਜ਼ਰੂਰੀ ਹੈ। ਇਹ ਕੰਮ ਸਿਰਫ਼ ਕਾਂਗਰਸ ਹੀ ਕਰ ਸਕਦੀ ਹੈ। ਵੀਡੀਉ ਸੰਦੇਸ਼ ਦੇ ਆਖ਼ਰ ਵਿੱਚ ਡਾਕਟਰ ਮਨਮੋਹਨ ਸਿੰਘ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ।


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ