Punjab Election 2022 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਸਮਝੌਤਾ ਹੁੰਦਾ ਨਜ਼ਰ ਆ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੇ ਭਾਜਪਾ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗਠਜੋੜ ਬਾਰੇ ਗੱਲ ਕੀਤੀ ਹੈ। ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਭਾਜਪਾ ਨਾਲ ਗਠਜੋੜ ਲਈ ਜੋ ਸ਼ਰਤ ਰੱਖੀ ਸੀ ਉਹ ਪੂਰੀ ਹੋ ਗਈ ਹੈ।


ਅਮਰਿੰਦਰ ਸਿੰਘ ਭਾਜਪਾ ਨਾਲ ਗਠਜੋੜ ਦੇ ਮੁੱਦੇ 'ਤੇ ਖੁੱਲ੍ਹ ਕੇ ਬੋਲ ਚੁੱਕੇ ਹਨ। ਅਮਰਿੰਦਰ ਸਿੰਘ ਨੇ ਕਿਹਾ ਕਿ ਮੇਰੀ ਸ਼ਰਤ ਸੀ ਕਿ ਜੇਕਰ ਭਾਜਪਾ ਕਿਸਾਨ ਅੰਦੋਲਨ ਨੂੰ ਹੱਲ ਕਰਦੀ ਹੈ ਤਾਂ ਮੈਂ ਇਕੱਠੇ ਚੋਣ ਲੜਨ ਲਈ ਤਿਆਰ ਹਾਂ। ਭਾਜਪਾ ਨੇ ਅਜਿਹਾ ਕੀਤਾ ਹੈ। ਮੈਂ ਗਠਜੋੜ ਬਾਰੇ ਅਮਿਤ ਸ਼ਾਹ ਨਾਲ ਪਹਿਲਾਂ ਹੀ ਗੱਲ ਕਰ ਚੁੱਕਾ ਹਾਂ।


ਅਮਰਿੰਦਰ ਸਿੰਘ ਨੇ ਜਲਦੀ ਹੀ ਭਾਜਪਾ ਨਾ ਗਠਜੋੜ ਕਰਨ ਦਾ ਰਸਮੀ ਐਲਾਨ ਕਰਨ ਦੇ ਸੰਕੇਤ ਦਿੱਤੇ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ, ''ਮੈਂ ਜਲਦੀ ਹੀ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲਣ ਜਾ ਰਿਹਾ ਹਾਂ। ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਗਠਜੋੜ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।


ਢੀਂਡਸਾ ਵੱਲ ਵੀ ਵਧਾਇਆ ਹੱਥ


ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਨਵੀਂ ਪਾਰਟੀ ਬਣਾਉਣ ਵਾਲੇ ਸੁਖਦੇਵ ਢੀਂਡਸਾ ਨਾਲ ਵੀ ਗਠਜੋੜ ਦਾ ਬਦਲ ਖੋਲ ਰੱਖਿਆ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਤੋਂ ਵੱਖ ਹੋਏ ਆਗੂਆਂ ਨਾਲ ਮਿਲ ਕੇ ਮੈਨੂੰ ਚੋਣ ਲੜਣ 'ਚ ਕੋਈ ਪਰੇਸ਼ਾਨੀ ਨਹੀਂ ਹੈ।


ਜ਼ਿਕਰਯੋਗ ਹੈ ਕਿ ਕਾਂਗਰਸ ਵੱਖ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਬਣਾਉਣ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਹ ਬੀਜੇਪੀ ਨਾਲ ਮਿਲ ਕੇ ਪੰਜਾਬ ਦੀ ਸੱਤਾ 'ਚ ਇਕ ਵਾਰ ਫਿਰ ਤੋਂ ਵਾਪਸੀ ਕਰਨਗੇ।


ਇਹ ਵੀ ਪੜ੍ਹੋKatina Kaif Vicky Kaushal Net Worth: ਕਮਾਈ ਦੇ ਮਾਮਲੇ 'ਚ ਵਿੱਕੀ ਕੌਸ਼ਲ ਤੋਂ ਕਿਤੇ ਜ਼ਿਆਦਾ ਅੱਗੇ ਹੈ ਕੈਟਰੀਨਾ ਕੈਫ, ਨੈੱਟਵਰਥ ਜਾਣ ਕੇ ਉੱਡ ਜਾਣਗੇ ਹੋਸ਼


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/apps/details?id=com.winit.starnews.hin


 


https://apps.apple.com/in/app/abp-live-news/id811114904