Punjab Election 2022: ਭਾਜਪਾ ਦੀ ਚੋਣ ਮੁਹਿੰਮ ਨੇ ਅਜੇ ਨਹੀਂ ਫੜ੍ਹੀ ਰਫ਼ਤਾਰ , ਹਾਲੇ ਵੀ ਖੜ੍ਹੇ ਨੇ ਚਿਹਰੇ 'ਤੇ ਸਵਾਲ
ਕੈਪਟਨ ਅਮਰਿੰਦਰ ਸਿੰਘ ਲਗਾਤਾਰ ਭਾਜਪਾ ਦੇ ਸਾਹਮਣੇ ਸੀਟਾਂ ਦੀ ਵੰਡ ਦਾ ਵਿਕਲਪ ਪੇਸ਼ ਕਰ ਰਹੇ ਹਨ। ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਕਿਸਾਨ ਅੰਦੋਲਨ ਹੱਲ ਹੋ ਗਿਆ
ਪੰਜਾਬ ਵਿਧਾਨ ਸਭਾ ਚੋਣਾਂ ਹੋਣ ਵਿਚ ਕੁਝ ਮਹੀਨੇ ਹੀ ਬਾਕੀ ਹਨ। ਸੱਤਾਧਾਰੀ ਕਾਂਗਰਸ, ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਚੋਣ ਮੋਡ 'ਚ ਨਜ਼ਰ ਆ ਰਹੀ ਹੈ। ਪਰ ਭਾਜਪਾ ਨੇ ਅਜੇ ਤਕ ਸੂਬੇ 'ਚ ਆਪਣਾ ਚੋਣ ਪ੍ਰਚਾਰ ਸ਼ੁਰੂ ਨਹੀਂ ਕੀਤਾ ਹੈ। ਇਸ ਨਾਲ ਹੀ ਇਹ ਵੀ ਸਪੱਸ਼ਟ ਨਹੀਂ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਬਿਨਾਂ ਚੋਣ ਮੈਦਾਨ 'ਚ ਉਤਰਨ ਵਾਲੀ ਭਾਜਪਾ ਇਸ ਵਾਰ ਕਿਸ ਚਿਹਰੇ 'ਤੇ ਦਾਅ ਲਗਾਵੇਗੀ।
ਪਿਛਲੇ ਸਾਲ ਐਨਡੀਏ ਦੇ ਸਭ ਤੋਂ ਪੁਰਾਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਭਾਜਪਾ ਤੋਂ ਵੱਖ ਹੋਣ ਦਾ ਐਲਾਨ ਕੀਤਾ ਸੀ। 1996 ਤੋਂ ਭਾਜਪਾ ਸੂਬੇ 'ਚ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ। 2019 'ਚ ਪੰਜਾਬ ਤੋਂ ਇਸ ਦੇ ਦੋ ਸੰਸਦ ਮੈਂਬਰ ਵੀ ਜਿੱਤ ਦਰਜ ਹਾਸਲ ਕਰਨ 'ਚ ਸਫਲ ਰਹੇ।
ਪਰ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਪੰਜਾਬ ਦੇ ਲੋਕਾਂ ਦਾ ਭਾਜਪਾ ਪ੍ਰਤੀ ਗੁੱਸਾ ਕਾਫੀ ਵੱਧ ਗਿਆ। ਬੀਜੇਪੀ ਨੇਤਾਵਾਂ ਪ੍ਰਤੀ ਕਿਸਾਨਾਂ ਦਾ ਗੁੱਸਾ ਇਸ ਹੱਦ ਤਕ ਵੱਧ ਗਿਆ ਸੀ ਕਿ ਇਸ ਸਾਲ ਦੇ ਸ਼ੁਰੂ ਬੀਜੇਪੀ ਵਿਧਾਇਕ ਅਰੁਣ ਨਾਰੰਗ ਦੀ ਕਿਸਾਨਾਂ ਨੇ ਕੁੱਟਮਾਰ ਕੀਤੀ ਸੀ। ਇਸ ਘਟਨਾ ਤੋਂ ਬਾਅਦ ਤੋਂ ਹੀ ਭਾਜਪਾ ਆਗੂਆਂ ਨੇ ਪੰਜਾਬ 'ਚ ਜਨਤਕ ਮੀਟਿੰਗਾਂ ਤੋਂ ਦੂਰੀ ਬਣਾ ਰੱਖੀ ਹੈ।
ਚਿਹਰੇ ਬਾਰੇ ਸਵਾਲ
ਕੈਪਟਨ ਅਮਰਿੰਦਰ ਸਿੰਘ ਲਗਾਤਾਰ ਭਾਜਪਾ ਦੇ ਸਾਹਮਣੇ ਸੀਟਾਂ ਦੀ ਵੰਡ ਦਾ ਵਿਕਲਪ ਪੇਸ਼ ਕਰ ਰਹੇ ਹਨ। ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਕਿਸਾਨ ਅੰਦੋਲਨ ਹੱਲ ਹੋ ਗਿਆ ਤਾਂ ਉਹ ਭਾਜਪਾ ਨਾਲ ਮਿਲ ਕੇ ਚੋਣ ਲੜਨਗੇ। ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਮੱਸਿਆ ਤਾਂ ਹੱਲ ਕਰ ਦਿੱਤੀ ਹੈ ਪਰ ਹੁਣ ਤਕ ਸੂਬੇ ਦੀ ਕੇਂਦਰੀ ਲੀਡਰਸ਼ਿਪ ਨੇ ਉਨ੍ਹਾਂ ਦੀ ਸੀਟ ਵੰਡ ਦੇ ਮੁੱਦੇ 'ਤੇ ਚੁੱਪ ਧਾਰੀ ਰੱਖੀ ਹੈ।
ਇਹ ਵੀ ਸਪੱਸ਼ਟ ਨਹੀਂ ਹੈ ਕਿ ਭਾਜਪਾ ਪੰਜਾਬ ਵਿਚ ਕਿਸੇ ਹਿੰਦੂ ਚਿਹਰੇ 'ਤੇ ਜਾਂ ਸਿੱਖ ਚਿਹਰੇ ਨੂੰ ਸਾਹਮਣੇ ਲਿਆਵੇਗੀ। ਪਰ ਇਕ ਗੱਲ ਸਾਫ਼ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਦਲਿਤ ਚਿਹਰੇ ਵਜੋਂ ਪੇਸ਼ ਕਰ ਕੇ ਕਾਂਗਰਸ ਦੀ ਜਿੱਤ ਹੋਈ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੀ ਵੱਡੇ-ਵੱਡੇ ਚੋਣ ਵਾਅਦੇ ਕਰਕੇ ਆਪਣੇ ਆਪ ਨੂੰ ਚਰਚਾ ਵਿੱਚ ਰੱਖਣ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦੇ ਰਹੀ।
ਇਹ ਵੀ ਪੜ੍ਹੋ: ਸੋਸ਼ਲ ਲੌਗ-ਇੰਨ ਕਰਨ ਤੋਂ ਪਹਿਲਾਂ ਸਾਵਧਾਨ, ਨਹੀਂ ਤਾਂ ਹੋ ਸਕਦਾ ਵੱਡਾ ਨੁਕਸਾਨ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904