Punjab Election 2022 : ਬਸਪਾ ਨੇ 6 ਹੋਰ ਉਮੀਦਵਾਰਾਂ ਦੀ ਐਲਾਨੀ ਸੂਚੀ, ਜਾਣੋ ਕਿਨ੍ਹਾਂ ਨੂੰ ਮਿਲੀ ਟਿਕਟ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਾਇਆਵਤੀ ਦੇ ਹੁਕਮ ਅਨੁਸਾਰ ਰਣਧੀਰ ਸਿੰਘ ਬੈਨੀਵਾਲ ਜੀ ਦੇ ਨਿਰਦੇਸ਼ਾਂ ਅਨੁਸਾਰ ਬਹੁਜਨ ਸਮਾਜ ਨੇ ਆਪਣੇ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਜਲੰਧਰ : Punjab Election 2022 : ਪੰਜਾਬ ਵਿਧਾਨ ਸਭਾ ਚੋਣਾਂ (Punjab vidhan Sabha Election) ਦੇ ਮੱਦੇਨਜ਼ਰ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਾਇਆਵਤੀ ਦੇ ਹੁਕਮ ਅਨੁਸਾਰ ਰਣਧੀਰ ਸਿੰਘ ਬੈਨੀਵਾਲ ਜੀ ਦੇ ਨਿਰਦੇਸ਼ਾਂ ਅਨੁਸਾਰ ਬਹੁਜਨ ਸਮਾਜ (Bahujan Samaj Party) ਨੇ ਆਪਣੇ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਅੰਮ੍ਰਿਤਸਰ ਕੇਂਦਰੀ ਤੋਂ ਬੀਬੀ ਦਲਬੀਰ ਕੌਰ , ਕਰਤਾਰਪੁਰ (SC) ਤੋਂ ਐਡਵੋਕੇਟ ਬਲਵਿੰਦਰ ਕੁਮਾਰ , ਜਲੰਧਰ ਪੱਛਮੀ (SC) ਤੋਂ ਅਨਿਲ ਮੀਣਿਆਂ , ਸ਼ਾਮ ਚੁਰਾਸੀ (SC) ਤੋਂ ਇੰਜ ਮਹਿੰਦਰ ਸਿੰਘ ਸੰਧਰ , ਚਮਕੌਰ ਸਾਹਿਬ (SC) ਤੋਂ ਹਰਮੋਹਨ ਸਿੰਘ ਸੰਧੂ , ਮਹਿਲ ਕਲਾਂ (SC) ਤੋਂ ਚਮਕੌਰ ਸਿੰਘ ਵੀਰ ਨਾਂਅ ਐਲਾਨੇ ਗਏ ਹਨ। ਇਸ ਤੋਂ ਪਹਿਲਾਂ ਬਸਪਾ ਅਤੇ ਅਕਾਲੀ ਦਲ ਵੱਲੋਂ 2 ਸੀਟਾਂ ਨੂੰ ਆਪਸ ਵਿੱਚ ਤਬਦੀਲ ਵੀ ਕੀਤਾ ਗਿਆ ਸੀ।
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਸਪਾ (BSP) ਦਾ ਅਕਾਲੀ ਦਲ (Akali Dal) ਨਾਲ ਗਠਜੋੜ ਹੈ, ਜਿਸ ਤਹਿਤ ਪਾਰਟੀ ਦੇ ਹਿੱਸੇ 20 ਸੀਟਾਂ ਮਿਲੀਆਂ ਹਨ। ਦੱਸਿਆ ਜਾਂਦਾ ਹੈ ਕਿ ਪਹਿਲੀ ਸੂਚੀ ਵਿੱਚ 14 ਸੀਟਾਂ ਦਾ ਤੇ ਹੁਣ ਦੂਜੀ ਸੂਚੀ ਵਿੱਚ 6 ਸੀਟਾਂ ਦਾ ਐਲਾਨ ਹੋ ਗਿਆ ਹੈ। ਫਗਵਾੜਾ ਵਿਧਾਨ ਸਭਾ ਹਲਕਾ ਤੋਂ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ (Jasveer Singh Garhi) ਖੁਦ ਚੋਣ ਜੰਗ ਵਿੱਚ ਉਤਰਨਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵਾਂ ਸ਼ਹਿਰ ਤੋਂ ਡਾ. ਨਛੱਤਰ ਪਾਲ, ਪਾਇਲ ਤੋਂ ਡਾ. ਜਸਪ੍ਰੀਤ ਸਿੰਘ, ਭੋਆ ਤੋਂ ਰਾਕੇਸ਼ ਮਹਾਸ਼ਾ, ਪਠਾਨਕੋਟ ਤੋਂ ਜਯੋਤੀ ਭੀਮ, ਦੀਨਾਨਗਰ ਤੋਂ ਕਮਲਜੀਤ ਚਾਵਲਾ, ਕਪੂਰਥਲਾ ਤੋਂ ਦਵਿੰਦਰ ਸਿੰਘ ਢੈਪਈ, ਜਲੰਧਰ ਉਤਰੀ ਤੋਂ ਕੁਲਦੀਪ ਸਿੰਘ ਲੁਬਾਣਾ, ਦਸੂਹਾ ਤੋਂ ਸੁਸ਼ੀਲ ਕੁਮਾਰ ਸ਼ਰਮਾ, ਉੜਮੁੜ ਟਾਂਡਾ ਤੋਂ ਲਖਵਿੰਦਰ ਸਿੰਘ ਲੱਖੀ, ਹੁਸ਼ਿਆਰਪੁਰ ਤੋਂ ਵਰਿੰਦਰ ਸਿੰਘ ਪਰਹਾਰ, ਆਨੰਦਪੁਰ ਸਾਹਿਬ ਤੋਂ ਨਿਤਿਨ ਨੰਦਾ, ਬੱਸੀ ਪਠਾਣਾਂ ਤੋਂ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਅਤੇ ਰਾਏਕੋਟ ਤੋਂ ਬਲਵਿੰਦਰ ਸਿੰਘ ਸੰਧੂ ਦੇ ਨਾਂਅ ਐਲਾਨੇ ਗਏ ਸਨ।