Punjab Election 2022: ਵਿਧਾਨ ਸਭਾ ਚੋਣਾਂ ਲੜਨਗੇ ਕਿਸਾਨ? ਜਾਣੋ 22 ਜਥੇਬੰਦੀਆਂ ਦੀ ਗੁਪਤ ਮੀਟਿੰਗ 'ਚ ਕੀ ਹੋਇਆ ਫੈਸਲਾ
ਸੂਤਰਾਂ ਮੁਤਾਬਕ ਪੰਜਾਬ ਦੀਆਂ 32 'ਚੋਂ 22 ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਵੀਰਵਾਰ ਨੂੰ ਲੁਧਿਆਣਾ 'ਚ ਕਿਸੇ ਗੁਪਤ ਥਾਂ 'ਤੇ ਮੀਟਿੰਗ ਕੀਤੀ। ਇਨ੍ਹਾਂ 'ਚ ਸ਼ਾਮਲ ਕਿਸਾਨ ਜਥੇਬੰਦੀਆਂ ਦਾ ਮੰਨਣਾ ਸੀ
Punjab Election 2022: ਮੋਦੀ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਮੰਨਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (SKM) ਜੋਸ਼ 'ਚ ਹੈ। ਮੋਰਚੇ ਨੇ ਇੱਕ ਸਾਲ ਤੋਂ ਵੱਧ ਸਮੇਂ ਤਕ ਚੱਲੇ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ। ਇਸ 'ਚ ਪੰਜਾਬ ਦੇ ਕਿਸਾਨਾਂ ਦੀਆਂ 32 ਜਥੇਬੰਦੀਆਂ ਸ਼ਾਮਲ ਹੋਈਆਂ।
ਹੁਣ ਇਸ ਫਰੰਟ 'ਚ ਸ਼ਾਮਲ ਕਿਸਾਨ ਜਥੇਬੰਦੀਆਂ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਵੀ ਕੁੱਦਣ ਦੀ ਰਣਨੀਤੀ ਘੜ ਰਹੀਆਂ ਹਨ। ਕੁਝ ਕਿਸਾਨ ਜਥੇਬੰਦੀਆਂ ਸਿੱਧਾ ਚੋਣ ਲੜਨ ਦੇ ਹੱਕ ਵਿੱਚ ਤੇ ਕੁਝ ਬਾਹਰੋਂ ਹੀ ਸਿਆਸੀ ਸਮੀਕਰਨ ਨੂੰ ਪ੍ਰਭਾਵਿਤ ਕਰਨ ਦੇ ਹੱਕ ਵਿੱਚ ਹਨ।
ਸੂਤਰਾਂ ਮੁਤਾਬਕ ਪੰਜਾਬ ਦੀਆਂ 32 'ਚੋਂ 22 ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਵੀਰਵਾਰ ਨੂੰ ਲੁਧਿਆਣਾ 'ਚ ਕਿਸੇ ਗੁਪਤ ਥਾਂ 'ਤੇ ਮੀਟਿੰਗ ਕੀਤੀ। ਇਨ੍ਹਾਂ 'ਚ ਸ਼ਾਮਲ ਕਿਸਾਨ ਜਥੇਬੰਦੀਆਂ ਦਾ ਮੰਨਣਾ ਸੀ ਕਿ ਕਿਸਾਨਾਂ ਦਾ ਹਿੱਤ ਕਿਸੇ ਵੀ ਸਿਆਸੀ ਲਾਲਸਾ ਨਾਲੋਂ ਵੱਡਾ ਹੈ। ਇਸ ਲਈ ਉਨ੍ਹਾਂ ਨੂੰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਿਸੇ ਵੀ ਸਿਆਸੀ ਪਾਰਟੀ ਦਾ ਪਿੱਠੂ ਨਹੀਂ ਬਣਨਾ ਚਾਹੀਦਾ।
ਉੱਥੇ ਹੀ ਸੂਤਰਾਂ ਨੇ ਦੱਸਿਆ ਕਿ 22 ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਅਗਲੇ ਮਹੀਨੇ ਸਰਕਾਰ ਨਾਲ ਐਮਐਸਪੀ ਬਾਰੇ ਐਸਕੇਐਮ ਦੇ ਨੁਮਾਇੰਦਿਆਂ ਦੀ ਮੀਟਿੰਗ ਤੇ ਵਿਧਾਨ ਸਭਾ ਚੋਣਾਂ 'ਚ ਕਿਸਾਨ ਜਥੇਬੰਦੀਆਂ ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਸੱਦੀ ਸੀ।
ਸੂਤਰਾਂ ਦੀ ਮੰਨੀਏ ਤਾਂ ਜ਼ਿਆਦਾਤਰ ਆਗੂਆਂ ਦਾ ਵਿਚਾਰ ਸੀ ਕਿ ਕਿਸਾਨ ਜਥੇਬੰਦੀਆਂ ਨੂੰ ਸਿਆਸੀ ਪਾਰਟੀਆਂ ਦਾ ਸਮਰਥਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਦਾ ਮੰਨਣਾ ਸੀ ਕਿ ਲੋਕ ਸਿਆਸੀ ਪਾਰਟੀਆਂ ਦੇ ਮਾੜੇ ਸ਼ਾਸਨ ਤੇ ਵਾਅਦੇ ਪੂਰੇ ਨਾ ਕਰਨ ਦੀ ਆਦਤ ਤੋਂ ਤੰਗ ਆ ਚੁੱਕੇ ਹਨ।
ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਲ ਪੰਜਾਬ ਦੀਆਂ ਸਾਰੀਆਂ 32 ਜਥੇਬੰਦੀਆਂ ਦੀ ਮੀਟਿੰਗ 18 ਦਸੰਬਰ ਨੂੰ ਲੁਧਿਆਣਾ ਦੇ ਮੁੱਲਾਂਪੁਰ ਵਿਖੇ ਸੱਦੀ ਗਈ ਹੈ। ਇਸ 'ਚ ਆਪਸੀ ਝਗੜਿਆਂ ਦੇ ਹੱਲ ਤੇ ਕਿਸਾਨ ਯੂਨੀਅਨਾਂ ਦੀ ਰਾਜਨੀਤੀ ਬਾਰੇ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਓਮੀਕ੍ਰੋਨ ਬਾਰੇ ਰਿਸਰਚ 'ਚ ਵੱਡਾ ਦਾਅਵਾ! ਡੈਲਟਾ ਨਾਲੋਂ 70 ਗੁਣਾ ਤੇਜ਼ੀ ਨਾਲ ਫ਼ੈਲਦਾ ਓਮੀਕ੍ਰੋਨ
ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin