Punjab Elections Result: ਪੰਜਾਬ ਵਿਧਾਨ ਸਭਾ ਚੋਣਾਂ 'ਚ ਜਿੱਤ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਪੈਰ ਛੂਹੇ। ਇਸ ਦੀ ਵੀਡੀਓ ਵੀ ਸਾਹਮਣੇ ਆਇਆ ਹੈ ਅਤੇ ਯਕੀਨਨ ਇਹ ਵੀਡੀਓ ਦਿਲ ਛੂਹਣ ਵਾਲਾ ਹੈ। ਪੰਜਾਬ ਦੀ ਬੰਪਰ ਜਿੱਤ ਤੋਂ ਬਾਅਦ ਭਗਵੰਤ ਮਾਨ ਦੀ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਰਸਮੀ ਮੁਲਾਕਾਤ ਹੋਈ।


117 ਮੈਂਬਰੀ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤੀਆਂ, ਜਦਕਿ ਕਾਂਗਰਸ 18 ਸੀਟਾਂ 'ਤੇ ਸਿਮਟ ਗਈ। 'ਆਪ' ਨੇ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ ਦਾ ਵੀ ਸਫਾਇਆ ਕਰ ਦਿੱਤਾ। ਅਕਾਲੀ ਦਲ ਨੂੰ ਤਿੰਨ, ਭਾਜਪਾ ਨੂੰ ਦੋ ਅਤੇ ਬਸਪਾ ਨੂੰ ਸਿਰਫ਼ ਇੱਕ ਸੀਟ ਮਿਲੀ ਹੈ। ਚੰਨੀ, ਪ੍ਰਕਾਸ਼ ਸਿੰਘ ਬਾਦਲ ਅਤੇ ਅਮਰਿੰਦਰ ਸਿੰਘ ਸਮੇਤ ਕਈ ਦਿੱਗਜਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਚੰਨੀ ਉਹ ਦੋਵੇਂ ਸੀਟਾਂ ਹਾਰ ਗਏ ਜਿੱਥੋਂ ਉਨ੍ਹਾਂ ਨੇ ਚੋਣ ਲੜੀ ਸੀ।






ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵਧਾਈ ਮਿਲਣ 'ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਵੀਰਵਾਰ ਰਾਤ ਟਵੀਟ ਕਰਕੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਸੀ। ਪੀਐਮ ਨੇ ਟਵੀਟ 'ਚ ਲਿਖਿਆ ਕਿ, "ਪੰਜਾਬ ਚੋਣਾਂ ਵਿੱਚ ਜਿੱਤ ਲਈ ਆਮ ਆਦਮੀ ਪਾਰਟੀ ਨੂੰ ਮੇਰੀਆਂ ਵਧਾਈਆਂ। ਮੈਂ ਪੰਜਾਬ ਦੀ ਭਲਾਈ ਲਈ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਉਂਦਾ ਹਾਂ।” ਇਸ ਟਵੀਟ ਦੇ ਜਵਾਬ ਵਿੱਚ ਕੇਜਰੀਵਾਲ ਨੇ ਲਿਖਿਆ, “ਧੰਨਵਾਦ ਸਰ।






ਇਸ ਟਵੀਟ ਦੇ ਜਵਾਬ 'ਚ ਕੇਜਰੀਵਾਲ ਦਾ ਟਵੀਟ- 






ਦਸ ਦਈਏ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਹੁੰਝਾ ਫੇਰ ਜਿੱਤ ਹਾਸਲ ਕੀਤੀ ਹੈ ਜਿਸ 'ਚ ਵੱਡੇ-ਵੱਡੇ ਦਿੱਗਜ਼ ਵੀ ਨਾਲ ਹੀ ਢੇਰੀ ਹੋ ਗਏ।