ਪੜਚੋਲ ਕਰੋ

ਸ਼ਿਲਾਂਗ 'ਚ ਸਿੱਖਾਂ 'ਤੇ ਸੰਕਟ: ਕੈਪਟਨ ਭੇਜਣਗੇ ਆਪਣਾ ਵੱਖਰਾ 'ਵਫ਼ਦ'

ਚੰਡੀਗੜ੍ਹ: ਸ਼ਿਲਾਂਗ ਵਿੱਚ ਸਿੱਖਾਂ 'ਤੇ ਹਮਲੇ ਦੀਆਂ ਘਟਨਾਵਾਂ ਤੋਂ ਬਾਅਦ ਉਨ੍ਹਾਂ ਦੀ ਜਾਨ ਮਾਲ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਵੀ ਆਪਣਾ ਵਫ਼ਦ ਭੇਜ ਰਹੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਮਿਲ ਚੁੱਕਾ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਵੀ ਸ਼ਿਲਾਂਗ ਲਈ ਨਿੱਕਲ ਚੁੱਕਾ ਹੈ।   https://twitter.com/capt_amarinder/status/1003262534793588736 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ ਕਿ ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਰਵਨੀਤ ਸਿੰਘ ਬਿੱਟੂ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਕੇ ਸੰਗਮਾ ਨਾਲ ਮੁਲਾਕਤ ਕਰਨਗੇ ਤੇ ਹਿੰਸਾ ਪ੍ਰਭਾਵਿਤ ਹਿੱਸਿਆਂ ਦਾ ਦੌਰਾ ਵੀ ਕਰਨਗੇ। ਹਾਲਾਂਕਿ, ਕੈਪਟਨ ਨੇ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਬੀਤੇ ਕੱਲ੍ਹ ਫ਼ੋਨ ਉਤੇ ਗੱਲਬਾਤ ਕੀਤੀ ਸੀ ਤੇ ਸਿੱਖਾਂ ਦੇ ਸੁਰੱਖਿਅਤ ਹੋਣ ਦੀ ਗੱਲ ਵੀ ਕਹੀ ਸੀ। https://twitter.com/capt_amarinder/status/1002869959070908417 ਸ਼ਨਿਚਰਵਾਰ ਦੇਰ ਰਾਤ ਅਕਾਲੀ ਦਲ ਦਾ ਵਫ਼ਦ ਮੇਆਲਿਆ ਪਹੁੰਚ ਗਿਆ ਸੀ ਤੇ ਅੱਜ ਯਾਨੀ ਐਤਵਾਰ ਸਵੇਰ ਉਨ੍ਹਾਂ ਸ਼ਿਲਾਂਗ ਦੇ ਸਿੱਖਾਂ ਤੇ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਕੀਤੀ। ਵਫ਼ਦ ਨੇ ਸ਼ਿਲਾਂਗ ਦੇ ਗੁਰਦੁਆਰੇ 'ਤੇ ਹਮਲੇ ਦੀਆਂ ਖ਼ਬਰਾਂ ਦਾ ਖੰਡਨ ਵੀ ਕੀਤਾ। ਉੱਧਰ ਐਸਜੀਪੀਸੀ ਵੀ ਆਪਣਾ ਵਫ਼ਦ ਮੇਘਾਲਿਆ ਲਈ ਰਵਾਨਾ ਕਰ ਚੁੱਕੀ ਹੈ, ਜਿਸ ਦੀ ਅਗਵਾਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ, ਜੋ ਉਥੋਂ ਦੇ ਸਿੱਖਾਂ ਨਾਲ ਰਾਬਤਾ ਕਰ ਕੇ ਉਨ੍ਹਾਂ ਨੂੰ ਲੋਂੜੀਦੀ ਮਦਦ ਦੇਣ ਦੇ ਨਾਲ-ਨਾਲ ਮੇਘਾਲਿਆ ਦੇ ਮੁੱਖ ਮੰਤਰੀ ਤੇ ਰਾਜਪਾਲ ਨਾਲ ਵੀ ਗੱਲਬਾਤ ਕਰਨਗੇ, ਤਾਂ ਜੋ ਉਥੋਂ ਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਕੀ ਹੈ ਪੂਰਾ ਮਾਮਲਾ: ਸ਼ਿਲਾਂਗ ਦੇ ਸਾਖੀ ਭਾਈਚਾਰੇ ਦੇ ਲੋਕਾਂ ਤੇ ਸਿੱਖਾਂ ਦਰਮਿਆਨ ਟਕਰਾਅ ਬੱਸ ਵਿੱਚ ਹੋਈ ਤਕਰਾਰ ਤੋਂ ਸ਼ੁਰੂ ਹੋਇਆ। ਦਰਅਸਲ, ਵੀਰਵਾਰ ਨੂੰ ਸਿੱਖਾਂ ਦੀ ਕੁੜੀ ਦੀ ਖਾਸੀ ਤਬਕੇ ਦੇ ਬੱਸ ਕੰਡਕਟਰ ਨਾਲ ਬਹਿਸਬਾਜ਼ੀ ਹੋ ਗਈ, ਜਿਸ ਤੋਂ ਬਾਅਦ ਦੋਵਾਂ ਧੜਿਆਂ ਵਿੱਚ ਕਥਿਤ ਤੌਰ ‘ਤੇ ਕੁੱਟਮਾਰ ਹੋਈ। ਇਸ ਘਟਨਾ ਤੋਂ ਬਾਅਦ ਦੋਵੇਂ ਪੱਖਾਂ ਨੇ ਪੁਲਿਸ ਦੀ ਹਾਜ਼ਰੀ ਵਿੱਚ ਮਾਮਲਾ ਸੁਲਝਾ ਲਿਆ ਗਿਆ। ਇਸ ਤੋਂ ਬਾਅਦ ਕਿਸੇ ਨੇ ਘਟਨਾ ਵਿੱਚ ਜ਼ਖਮੀ ਖਾਸੀ ਨੌਜਵਾਨ ਦੀ ਮੌਤ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਪਾ ਦਿੱਤੀ। ਫਿਰ ਬੱਸ ਚਾਲਕ ਸੰਸਥਾ ਤੇ ਹੋਰ ਗੁਟਾਂ ਨੇ ਸ਼ਿਲਾਂਗ ਦੀ ਪੰਜਾਬੀ ਕਾਲੋਨੀ ‘ਤੇ ਹੱਲ ਬੋਲ ਦਿੱਤਾ ਤੇ ਦੋਵੇਂ ਪੱਖਾਂ ਵਿੱਚ ਹਿੰਸਕ ਝੜਪਾਂ ਸ਼ੁਰੂ ਹੋ ਗਈਆਂ। ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਇਲਾਕੇ ਵਿੱਚ ਰਾਤ ਸਮੇਂ ਦਾ ਕਰਫਿਊ ਲਾਇਆ ਹੋਇਆ ਹੈ ਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਹੁਣ ਸ਼ਿਲਾਂਗ ਸ਼ਾਂਤੀ ਵੱਲ ਪਰਤ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget