ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨ ਵਿਰੁੱਧ ਦੇਸ਼ ਭਰ ਦੇ ਕਿਸਾਨ ਰੋਸ ਮੁਜ਼ਾਹਰਾ ਕਰਨ ਲਈ ਦਿੱਲੀ ਵੱਲ ਵਧ ਰਹੇ ਹਨ। ਅੰਬਾਲਾ ਕੋਲ ਸ਼ੰਭੂ ਬਾਰਡਰ ਉੱਤੇ ਪੁਲਿਸ ਵੱਲੋਂ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਹਨ। ਹਾਈਵੇਅ ਉੱਤੇ ਵੱਡੀ ਗਿਣਤੀ ’ਚ ਪੁਲਿਸ ਤਾਇਨਾਤ ਹੈ। ਡ੍ਰੋਨ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।
ਪੰਜਾਬ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਿੱਥੇ ਵੀ ਰੋਕਿਆ ਗਿਆ, ਉਹ ਉੱਥੇ ਹੀ ਜਾਮ ਲਾ ਦੇਣਗੇ। ਉਨ੍ਹਾਂ ਕੋਲ 4-5 ਮਹੀਨਿਆਂ ਦਾ ਸਾਮਾਨ ਹੈ। ਇੱਕ ਹਜ਼ਾਰ ਤੋਂ ਵੱਧ ਟ੍ਰਾਲੀਆਂ ਜਾ ਰਹੀਆਂ ਹਨ।
ਕਿਸਾਨ ਅੰਦੋਲਨ ਦੀਆਂ ਪ੍ਰਮੁੱਖ ਗੱਲਾਂ…
1. ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨੇ ਬਿੱਲ ਕਿਸਾਨ ਵਿਰੋਧੀ ਹਨ, ਇਹ ਬਿੱਲ ਵਾਪਸ ਲੈਣ ਦੀ ਥਾਂ ਕਿਸਾਨਾਂ ਨੂੰ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ। ਕਿਸਾਨਾਂ ਵਿਰੁੱਧ ਇਹ ਜੁਰਮ ਬਿਲਕੁਲ ਗ਼ਲਤ ਹੈ।
2. ਦਿੱਲੀ ਪੁਲਿਸ ਨੇ ਕਿਸਾਨਾਂ ਦਾ ਰੋਸ ਮੁਜ਼ਾਹਰਾ ਰੋਕਣ ਦੀਆਂ ਪੂਰੀਆਂ ਤਿਆਰੀਆਂ ਕੀਤੀਆਂ ਹੋਈਆਂ ਹਨ। ਨੀਮ ਫ਼ੌਜੀ ਬਲ ਵੀ ਤਾਇਨਾਤ ਕੀਤੇ ਗਏ ਹਨ।
3. ਦਿੱਲੀ ਨਾਲ ਲਗਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਪੂਰੀ ਤਰ੍ਹਾਂ ਚੈਕਿੰਗ ਤੋਂ ਬਾਅਦ ਹੀ ਗੱਡੀਆਂ ਨੂੰ ਦਿੱਲੀ ’ਚ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ।
4. ਦਿੱਲੀ ਪੁਲਿਸ ਨੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਨਾ ਆਉਣ ਦੀ ਅਪੀਲ ਕੀਤੀ ਹੈ।
5. ਜੀਂਦ ਪੁਲਿਸ ਨੇ ਪੰਜਾਬ ਤੇ ਹਰਿਆਣਾ ਬਾਰਡਰ ਨੂੰ ਦਾਤਾ ਸਿੰਘ ਵਾਲਾ ਉੱਤੇ ਸੀਲ ਕਰ ਦਿੱਤਾ ਹੈ। ਧਾਰਾ 144 ਵੀ ਲਾਗੂ ਕੀਤੀ ਗਈ ਹੈ।
6. ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਕੁਝ ਵੀ ਹੋ ਜਾਵੇ, ਉਹ ਹੁਣ ਕਾਲੇ ਕਾਨੂੰਨਾਂ ਵਿਰੁੱਧ ਰੋਸ ਮੁਜ਼ਾਹਰੇ ਤੋਂ ਪਿੱਛੇ ਨਹੀਂ ਹਟਣਗੇ।
7. ਹਰਿਆਣਾ ਦੀ ਸੀਮਾ ਉੱਤੇ ਪੰਜਾਬ ਦੇ ਕਿਸਾਨ ਭਾਰੀ ਗਿਣਤੀ ’ਚ ਇਕੱਠੇ ਹੋ ਗਏ ਹਨ। ਆਲੇ-ਦੁਆਲੇ ਦੇ ਪਿੰਡਾਂ ਦੇ ਵਾਸੀ ਅੰਦੋਲਨਕਾਰੀਆਂ ਲਈ ਦੁੱਧ ਤੇ ਹੋਰ ਜ਼ਰੂਰੀ ਸਾਮਾਨ ਲੈ ਕੇ ਪੁੱਜ ਰਹੇ ਹਨ।
8. ਸਿਰਸਾ ਵੱਲ ਵੀ ਪੰਜਾਬ ਤੋਂ ਕਿਸਾਨ ਵਧ ਰਹੇ ਹਨ ਭਾਵੇਂ ਸਾਰੀਆਂ ਸੀਮਾਵਾਂ ਸੀਲ ਹਨ।
9. ਪੁਲਿਸ ਨੇ ਰਤੀਆ-ਸਰਦੂਲਗੜ੍ਹ ਰੂਟ ਉੱਤੇ ਪਿੰਡ ਨਾਗਪੁਰ ਲਾਗੇ ਨਾਕਾ ਲਾਇਆ ਹੋਇਆ ਹੈ।
10. ਰਤੀਆ ਖੇਤਰ ਤੋਂ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਤੇਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਹ ਤੇ ਰੋਸ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਪੰਜਾਬ-ਹਰਿਆਣਾ ਬਾਰਡਰ 'ਤੇ ਸਿੰਗ ਫਸੇ, ਪੜ੍ਹੋ ਅੱਜ ਦੀਆਂ 10 ਵੱਡੀਆਂ ਗੱਲਾਂ
ਏਬੀਪੀ ਸਾਂਝਾ
Updated at:
26 Nov 2020 12:04 PM (IST)
ਅੰਬਾਲਾ ਕੋਲ ਸ਼ੰਭੂ ਬਾਰਡਰ ਉੱਤੇ ਪੁਲਿਸ ਵੱਲੋਂ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਹਨ। ਹਾਈਵੇਅ ਉੱਤੇ ਵੱਡੀ ਗਿਣਤੀ ’ਚ ਪੁਲਿਸ ਤਾਇਨਾਤ ਹੈ। ਡ੍ਰੋਨ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।
- - - - - - - - - Advertisement - - - - - - - - -