punjab haryana high court to hear plea today challenging dera sacha sauda ram rahim furlough


ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


Ram Rahim Furlough Hearing Today: ਬਲਾਤਕਾਰ ਤੇ ਕਤਲ ਦੇ ਦੋਸ਼ਾਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 2017 ਤੋਂ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 3 ਹਫ਼ਤਿਆਂ ਦੀ ਫਰਲੋ ਦਿੱਤੀ ਹੈ। ਇਸ ਦੇ ਨਾਲ ਹੀ ਹੁਣ ਇਸ ਮਾਮਲੇ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।


ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜਦੋਂ ਰਾਮ ਰਹੀਮ ਨੂੰ ਸਜ਼ਾ ਸੁਣਾਈ ਗਈ ਸੀ, ਉਦੋਂ ਵੀ ਪੰਚਕੂਲਾ ਵਿੱਚ ਭਾਰੀ ਹਿੰਸਾ ਹੋਈ ਸੀ। ਅਜਿਹੇ 'ਚ ਹਰਿਆਣਾ ਸਰਕਾਰ ਦੇ ਇਸ ਫੈਸਲੇ ਨੂੰ ਪੂਰੀ ਤਰ੍ਹਾਂ ਗਲਤ ਮੰਨਿਆ ਗਿਆ। ਸਵਾਲ ਉੱਠੇ ਕਿ ਆਖਰ ਬਲਾਤਕਾਰ ਤੇ ਕਤਲ ਵਰਗੇ ਗੰਭੀਰ ਮਾਮਲਿਆਂ ਵਿੱਚ ਦੋਸ਼ੀ ਹੋਣ ਕਾਰਨ ਫਰਲੋ ਨਹੀਂ ਦਿੱਤੀ ਜਾ ਸਕਦੀ।


ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹੋਈ ਸੁਣਵਾਈ 'ਚ ਹਰਿਆਣਾ ਦੇ ਐਡਵੋਕੇਟ ਜਨਰਲ ਨੇ ਰਾਮ ਰਹੀਮ ਨੂੰ ਦਿੱਤੀ ਗਈ ਫਰਲੋ ਦੇ ਪੱਖ 'ਚ ਅਦਾਲਤ ਦੇ ਸਾਹਮਣੇ ਦਲੀਲਾਂ ਪੇਸ਼ ਕੀਤੀਆਂ। ਉਨ੍ਹਾਂ ਫਰਲੋ ਨੂੰ ਨਿਯਮਾਂ ਤਹਿਤ ਦੱਸਿਆ। ਇਸ ਦੇ ਨਾਲ ਹੀ ਹਾਈਕੋਰਟ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਤੇ ਸਾਰੇ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਹੁਣ ਅਦਾਲਤ ਇਸ 'ਤੇ ਅੱਜ ਫਿਰ ਸੁਣਵਾਈ ਕਰੇਗੀ।


ਰਾਮ ਰਹੀਮ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ


ਚੱਲ ਰਹੇ ਫਰਲੋ ਵਿਵਾਦ ਦਰਮਿਆਨ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਰਿਹਾਈ ਦੌਰਾਨ ਜ਼ੈੱਡ+ ਸੁਰੱਖਿਆ ਦਿੱਤੀ ਗਈ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਡੇਰਾ ਸੱਚਾ ਸੌਦਾ ਮੁਖੀ ਨੂੰ 7 ਫਰਵਰੀ ਨੂੰ ਰਿਹਾਅ ਕੀਤਾ ਗਿਆ ਸੀ। ਗੁਰਮੀਤ ਰਾਮ ਰਹੀਮ ਸਿੰਘ ਇਸ ਸਮੇਂ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਦੇ ਆਸ਼ਰਮ 'ਚ ਹੈ ਤੇ ਉਸ ਨੂੰ ਸਖ਼ਤ ਸੁਰੱਖਿਆ 'ਚ ਰੱਖਿਆ ਗਿਆ ਹੈ।


ਹਰਿਆਣਾ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਵੱਲੋਂ ਰੋਹਤਕ ਰੇਂਜ ਕਮਿਸ਼ਨਰ ਨੂੰ ਭੇਜੇ ਗਏ ਅਧਿਕਾਰਤ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੈਦੀ ਨੂੰ ਪੈਰੋਲ 'ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਨਿਯਮਾਂ ਮੁਤਾਬਕ ਜ਼ੈੱਡ ਪਲੱਸ ਸੁਰੱਖਿਆ ਜਾਂ ਇਸ ਦੇ ਬਰਾਬਰ ਦੀ ਸੁਰੱਖਿਆ ਦਿੱਤੀ ਜਾ ਸਕਦੀ ਹੈ, ਕਿਉਂਕਿ ਕੈਦੀ ਨੂੰ ਭਾਰਤ ਅਤੇ ਵਿਦੇਸ਼ਾਂ ਵਿੱਚ ਕੱਟੜਪੰਥੀਆਂ ਤੋਂ ਵੱਡਾ ਖ਼ਤਰਾ ਹੈ।



ਇਹ ਵੀ ਪੜ੍ਹੋ: Coronavirus in India: ਭਾਰਤ 'ਚ ਕੋਰੋਨਾ ਕੇਸਾਂ 'ਚ 12.6 ਫੀਸਦੀ ਦਾ ਵਾਧਾ, ਪਿਛਲੇ 24 ਘੰਟਿਆਂ 'ਚ 15102 ਨਵੇਂ ਕੇਸ ਹੋਏ ਦਰਜ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin
https://apps.apple.com/in/app/abp-live-news/id811114904