Pakistan-India Tension: ਭਾਰਤ-ਪਾਕਿ ਤਣਾਅ ਵਿਚਾਲੇ ਹਾਈ ਅਲਰਟ 'ਤੇ ਪੰਜਾਬ-ਹਰਿਆਣਾ, ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ; ਪੜ੍ਹੋ ਪੂਰੀ ਖਬਰ...
Pakistan-India Tension: ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਸਾਰੇ ਜ਼ਿਲ੍ਹਿਆਂ ਸਣੇ ਹਰਿਆਣਾ ਅਤੇ ਪੰਜਾਬ ਦੇ ਏਅਰਬੇਸ ਤੇ ਹਾਈ ਅਲਰਟ ਘੋਸ਼ਿਤ ਕਰ ਦਿੱਤਾ ਗਿਆ ਹੈ। ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ

Pakistan-India Tension: ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਸਾਰੇ ਜ਼ਿਲ੍ਹਿਆਂ ਸਣੇ ਹਰਿਆਣਾ ਅਤੇ ਪੰਜਾਬ ਦੇ ਏਅਰਬੇਸ ਤੇ ਹਾਈ ਅਲਰਟ ਘੋਸ਼ਿਤ ਕਰ ਦਿੱਤਾ ਗਿਆ ਹੈ। ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ ਵਿੱਚ ਸਕੂਲ ਅਤੇ ਕਾਲਜ 3 ਦਿਨਾਂ ਲਈ ਬੰਦ ਰਹਿਣਗੇ, ਜਦੋਂ ਕਿ ਫਾਜ਼ਿਲਕਾ ਵਿੱਚ ਇਹ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਉਪਰੋਕਤ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੁਆਰਾ ਸਾਂਝੀ ਕੀਤੀ ਗਈ ਹੈ।
ਦੱਸ ਦੇਈਏ ਕਿ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ 15 ਦਿਨ ਬਾਅਦ, ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਠਿਕਾਣਿਆਂ 'ਤੇ ਹਵਾਈ ਹਮਲੇ ਕੀਤੇ। ਉਕਤ ਹਮਲਾ ਬੁੱਧਵਾਰ ਰਾਤ ਨੂੰ 1.30 ਵਜੇ 'ਆਪ੍ਰੇਸ਼ਨ ਸਿੰਦੂਰ' ਤਹਿਤ ਬਹਾਵਲਪੁਰ, ਮੁਰੀਦਕੇ, ਬਾਗ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਹੋਇਆ ਦੱਸਿਆ ਜਾ ਰਿਹਾ ਹੈ।
ਭਾਰਤੀ ਏਜੰਸੀਆਂ ਨੂੰ ਠੋਸ ਜਾਣਕਾਰੀ ਮਿਲੀ ਸੀ ਕਿ ਜੈਸ਼-ਏ-ਮੁਹੰਮਦ, ਲਸ਼ਕਰ-ਏ-ਤੋਇਬਾ ਅਤੇ ਹਿਜ਼ਬੁਲ ਮੁਜਾਹਿਦੀਨ ਵਰਗੇ ਸੰਗਠਨਾਂ ਦੇ ਚੋਟੀ ਦੇ ਅੱਤਵਾਦੀ ਆਗੂ ਇਨ੍ਹਾਂ ਠਿਕਾਣਿਆਂ 'ਤੇ ਮੌਜੂਦ ਹਨ ਅਤੇ ਉਹ ਭਾਰਤ ਵਿੱਚ ਇੱਕ ਵੱਡੇ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਰਹੇ ਸਨ। 'ਆਪ੍ਰੇਸ਼ਨ ਸਿੰਦੂਰ' ਦੀ ਖਾਸ ਗੱਲ ਇਹ ਸੀ ਕਿ ਇਸ ਕਾਰਵਾਈ ਵਿੱਚ ਸਿਰਫ਼ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਜਦੋਂ ਕਿ ਪਾਕਿਸਤਾਨ ਦੇ ਕਿਸੇ ਵੀ ਫੌਜੀ ਜਾਂ ਨਾਗਰਿਕ ਢਾਂਚੇ ਨੂੰ ਨੁਕਸਾਨ ਨਹੀਂ ਪਹੁੰਚਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















