ਨਵੀਂ ਦਿੱਲੀ: ਪੰਜਾਬ 'ਚ ਹੁਣ ਤਕ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 90 ਤਕ ਪਹੁੰਚ ਗਈ ਹੈ। ਇਸ ਮੁੱਦੇ 'ਤੇ ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦੁਖ ਜ਼ਾਹਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵੀਟ 'ਚ ਸੂਬਾ ਸਰਕਾਰ ਨੂੰ ਨਸੀਹਤ ਵੀ ਦਿੱਤੀ ਹੈ ਕਿ ਸਰਕਾਰ ਨੂੰ ਸ਼ਰਾਬ ਮਾਫੀਆ ਖਿਲਾਫ ਜਲਦੀ ਹੀ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।


ਉਧਰ, ਪੰਜਾਬ 'ਚ ਹੁਣ ਤਕ ਕਈ ਜ਼ਿਲ੍ਹਿਆਂ '100 ਤੌਂ ਵਧ ਥਾਂਵਾਂ 'ਤੇ ਛਾਪੇਮਾਰੀ ਕਰ 17 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਹੀ ਰਾਜਪੁਰਾ ਤੇ ਸ਼ੰਭੂ ਬਾਰਡਰ ਨੇੜੇ ਕਈ ਹੋਰ ਥਾਂਵਾਂ 'ਤੇ ਵੀ ਛਾਪੇਮਾਰੀ ਕੀਤੀ ਗਈ। ਇਸ ਮਾਮਲੇ 'ਚ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 25 ਹੋ ਗਈ ਹੈ।

ਸ਼ਰਾਬ ਦੇ ਕਹਿਰ ਮਗਰੋਂ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 100 ਤੋਂ ਵੱਧ ਛਾਪੇ, ਹੁਣ ਹੋਣਗੇ ਵੱਡੇ ਖੁਲਾਸੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904