ਚੰਡੀਗੜ੍ਹ: ਦੇਸ਼ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਖਾਲਿਸਤਾਨੀ ਦਹਿਸ਼ਤਗਰਦਾਂ ਦੀਆਂ ਗਤੀਵਿਧੀਆਂ ਤੋਂ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਹੈ। ਖੁਫੀਆ ਏਜੰਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਪੰਜਾਬ ਤੇ ਨਾਲ ਲੱਗਦੇ ਰਾਜਾਂ ਵਿੱਚ ਰੇਲਵੇ ਟਰੈਕਾਂ ਨੂੰ ਨਿਸ਼ਾਨਾ ਬਣਾਉਣ ਲਈ ਖਾਲਿਸਤਾਨੀ ਓਵਰ ਗਰਾਊਂਡ ਵਰਕਰ (ਓਜੀਡਬਲਯੂ) ਜਾਂ ਸਲੀਪਰ ਸੈੱਲਾਂ ਦੀ ਵਰਤੋਂ ਕਰ ਸਕਦੀ ਹੈ। ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਆਈਐਸਆਈ ਭਾਰਤ ਨੂੰ ਗੰਭੀਰ ਨੁਕਸਾਨ ਪਹੁੰਚਾਉਣ ਦੀ ਯੋਜਨਾ ਬਣਾ ਰਹੀ ਹੈ। ਇੱਕ ਮੀਡੀਆ ਰਿਪੋਰਟ 'ਚ ਸੂਤਰਾਂ ਦੇ ਹਵਾਲੇ ਨਾਲ ਖੁਫੀਆ ਜਾਣਕਾਰੀ ਦੇ ਬਾਰੇ 'ਚ ਦੱਸਿਆ ਗਿਆ ਹੈ ਕਿ ਆਈਐਸਆਈ ਰੇਲਵੇ ਟ੍ਰੈਕ 'ਤੇ ਲੰਘਣ ਵਾਲੀਆਂ ਮਾਲ ਗੱਡੀਆਂ ਨੂੰ ਨਿਸ਼ਾਨਾ ਬਣਾਉਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਨੇ ਅੱਗੇ ਦੱਸਿਆ ਕਿ ਆਈਐਸਆਈ ਲਾਹੌਰ ਵਿੱਚ ਲੁਕੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਾਲ ਖਾਲਿਸਤਾਨ ਦੇ ਸਲੀਪਰ ਸੈੱਲ ਤੇ ਓਜੀਡਬਲਿਊ ਨੂੰ ਭਾਰੀ ਫੰਡਾਂ ਦੀ ਪੇਸ਼ਕਸ਼ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਰਾਜ ਸਰਕਾਰ ਤੇ ਰੇਲਵੇ ਸੁਰੱਖਿਆ ਬਲਾਂ ਨੂੰ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਰੇਲ ਨੈੱਟਵਰਕ 'ਤੇ ਨਿਗਰਾਨੀ ਵਧਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਰਾਜਾਂ ਵਿੱਚ ਭਾਰਤੀ ਰੇਲਵੇ ਦੇ ਡਵੀਜ਼ਨਲ ਦਫ਼ਤਰਾਂ ਨੂੰ ਤੁਰੰਤ ਪ੍ਰਭਾਵ ਨਾਲ ਪਟੜੀਆਂ 'ਤੇ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਿੱਖ ਫਾਰ ਜਸਟਿਸ ਦੀ ਵੀ ਨਾਪਾਕ ਭੂਮਿਕਾਸੁਰੱਖਿਆ ਏਜੰਸੀਆਂ ਵੱਲੋਂ ਇਕੱਠੇ ਕੀਤੇ ਗਏ ਸਬੂਤ ਸਾਬਤ ਕਰਦੇ ਹਨ ਕਿ ਭਾਰਤ ਵਿਰੋਧੀ ਤੱਤ (ਏਆਈਈ) ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਦੋਂ ਆਈਐਸਆਈ ਨੂੰ ਜੰਮੂ-ਕਸ਼ਮੀਰ ਵਿੱਚ ਸਫ਼ਲਤਾ ਨਹੀਂ ਮਿਲੀ ਤਾਂ ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਅੱਤਵਾਦ ਨੂੰ ਬਹਾਲ ਕਰਨ ਲਈ ਆਪਣਾ ਧਿਆਨ ਪੰਜਾਬ ਵੱਲ ਕੇਂਦਰਿਤ ਕੀਤਾ ਹੈ। ਇਸ ਕੰਮ ਵਿੱਚ ਸਿੱਖਸ ਫਾਰ ਜਸਟਿਸ (SFJ), ਬੱਬਰ ਖਾਲਸਾ ਤੇ ਹੋਰ ਸਿੱਖ ਅੱਤਵਾਦੀ ਸੰਗਠਨ ਕੰਮ ਕਰ ਰਹੇ ਸਨ। ਖਾਲਿਸਤਾਨੀ ਨੈੱਟਵਰਕ ਦਾ ਵਿਸਥਾਰ !ਵਿਦੇਸ਼ਾਂ 'ਚ ਬੈਠੇ ਅੱਤਵਾਦੀ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਹਥਿਆਰ ਚੁੱਕਣ ਅਤੇ ਸੂਬੇ 'ਚ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ 'ਚ ਮਦਦ ਕਰ ਰਹੇ ਹਨ। ਖੁਫੀਆ ਸੂਚਨਾਵਾਂ ਅਨੁਸਾਰ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਤੋਂ ਚਾਰ ਸਿੱਖ ਅੱਤਵਾਦੀਆਂ ਦੀ ਹਾਲ ਹੀ ਵਿੱਚ ਗ੍ਰਿਫਤਾਰੀ ਤੇ ਹਥਿਆਰਾਂ ਦੀ ਬਰਾਮਦਗੀ ਤੋਂ ਪਤਾ ਚੱਲਦਾ ਹੈ ਕਿ ਖਾਲਿਸਤਾਨੀ ਅੱਤਵਾਦੀ ਆਪਣੇ ਨੈੱਟਵਰਕ ਨੂੰ ਦੂਜੇ ਸੂਬਿਆਂ ਵਿੱਚ ਵੀ ਵਧਾ ਰਹੇ ਹਨ।
ਪੰਜਾਬ 'ਚ ਵੱਡੇ ਧਮਾਕਿਆਂ ਦੀ ਸਾਜ਼ਿਸ਼! ਅੱਤਵਾਦੀ ਬਣਾ ਸਕਦੇ ਮਾਲ ਗੱਡੀਆਂ ਨੂੰ ਨਿਸ਼ਾਨਾ, ਖੁਫੀਆ ਏਜੰਸੀਆਂ ਨੇ ਦਿੱਤੀ ਚੇਤਾਵਨੀ
ਏਬੀਪੀ ਸਾਂਝਾ | shankerd | 24 May 2022 10:38 AM (IST)
ਦੇਸ਼ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਖਾਲਿਸਤਾਨੀ ਦਹਿਸ਼ਤਗਰਦਾਂ ਦੀਆਂ ਗਤੀਵਿਧੀਆਂ ਤੋਂ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਹੈ।
Freight train