Breaking News LIVE: ਕੋਵਿਡ ਪਾਬੰਦੀਆਂ 8 ਫਰਵਰੀ ਤੱਕ, ਜਾਣੋ ਨਵੇਂ ਦਿਸ਼ਾ-ਨਿਰਦੇਸ਼

Punjab Breaking News, 1 February 2022 LIVE Updates: ਪੰਜਾਬ ਤੇ ਦੇਸ਼-ਦੁਨੀਆ ਦੀ ਹਰ ਵੱਡੀ ਵੱਡੀ ਖਬਰ ਦਾ ਲਾਈਵ ਅਪਡੇਟ.....

ਏਬੀਪੀ ਸਾਂਝਾ Last Updated: 02 Feb 2022 02:50 PM
ਕੋਵਿਡ ਪਾਬੰਦੀਆਂ 8 ਫਰਵਰੀ ਤੱਕ, ਸਕੂਲ, ਕਾਲਜ, ਯੂਨੀਵਰਸਿਟੀ ਤੇ ਕੋਚਿੰਗ ਸੰਸਥਾਵਾਂ ਰਹਿਣਗੀਆਂ ਬੰਦ

ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਕਾਲਜਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ 15 ਸਾਲ ਤੋਂ ਵੱਡੀ ਉਮਰ ਦੇ ਵਿਦਿਆਰਥੀਆਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ। ਇਸ ਤੋਂ ਬਿਨ੍ਹਾਂ ਸਾਰੇ ਵਿਭਾਗਾਂ ਨੂੰ ਕੋਵਿਡ ਪ੍ਰੋਟੋਕਾਲ ਪਾਲਣ ਦੀ ਹਦਾਇਤ ਕੀਤੀ ਗਈ ਹੈ। ਇੰਨ੍ਹਾਂ ਹਦਾਇਤਾਂ ਦੀ ਉੰਲਘਣਾ ਕਰਨ ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।    

ਜਿਲ੍ਹੇ ਤੋਂ ਬਾਹਰ ਤੋਂ ਆਉਣ ਵਾਲੇ ਲੋਕ ਪੂਰੀ ਤਰਾਂ ਵੈਕਸੀਨੇਟਡ ਹੋਣ

ਬਿਨ੍ਹਾਂ ਮਾਸਕ ਤੋਂ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਦਫਤਰਾਂ ਜਾਂ ਪ੍ਰਾਈਵੇਟ ਦਫਤਰਾਂ ਤੋਂ ਕੋਈ ਸੇਵਾ ਉਪਲਬੱਧ ਨਹੀਂ ਹੋ ਸਕੇਗੀ। ਜਿਲ੍ਹੇ ਤੋਂ ਬਾਹਰ ਤੋਂ ਆਉਣ ਵਾਲੇ ਲੋਕ ਪੂਰੀ ਤਰਾਂ ਵੈਕਸੀਨੇਟਡ ਹੋਣ।

ਏਸੀ ਬੱਸਾਂ 50 ਫੀਸਦੀ ਸਵਾਰੀਆਂ ਨਾਲ ਹੀ ਚੱਲ ਸਕਦੀਆਂ

ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਜਿੰਮ, ਸਪੋਰਕਟ ਕੰਪਲੈਕਸ, ਮਿਉਜੀਅਮ, ਚਿੜੀਆਘਰ 50 ਫੀਸਦੀ ਸਮੱਰਥਾ ਨਾਲ ਖੁੱਲ ਸਕਦੇ ਹਨ ਪਰ ਸਾਰਾ ਸਟਾਫ ਵੈਕਸੀਨੇਟਡ ਹੋਵੇ। ਏਸੀ ਬੱਸਾਂ 50 ਫੀਸਦੀ ਸਵਾਰੀਆਂ ਨਾਲ ਹੀ ਚੱਲ ਸਕਦੀਆਂ ਹਨ।

ਸਾਰੇ ਸਕੂਲ, ਕਾਲਜ, ਯੂਨੀਵਰਸਿਟੀ ਤੇ ਕੋਚਿੰਗ ਸੰਸਥਾਨ 8 ਫਰਵਰੀ ਤੱਕ ਬੰਦ ਰਹਿਣਗੇ

ਸਾਰੇ ਸਕੂਲ, ਕਾਲਜ, ਯੂਨੀਵਰਸਿਟੀ ਤੇ ਕੋਚਿੰਗ ਸੰਸਥਾਨ 8 ਫਰਵਰੀ ਤੱਕ ਬੰਦ ਰਹਿਣਗੇ ਪਰ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ। ਮੈਡੀਕਲ ਤੇ ਨਰਸਿੰਗ ਕਾਲਜ ਆਮ ਵਾਂਗ ਖੁੱਲ ਸਕਣਗੇ।

ਵੱਧ ਤੋਂ ਵੱਧ 1000 ਬੰਦੇ ਦੇ ਇੱਕਠ ਕਰਨ ਦੀ ਛੋਟ

ਪਾਬੰਦੀਆਂ ਅਨੁਸਾਰ ਹੁਣ ਅੰਦਰ (ਇੰਡੋਰ) ਵੱਧ ਤੋਂ ਵੱਧ 500 ਤੇ ਬਾਹਰ ਖੁੱਲੇ (ਆਊਟਡੋਰ) ਵਿਚ ਵੱਧ ਤੋਂ ਵੱਧ 1000 ਬੰਦੇ ਦੇ ਇੱਕਠ ਕਰਨ ਦੀ ਛੋਟ ਹੋਵੇਗੀ ਪਰ ਇਹ ਇਕੱਠ ਉਪਲਬੱਧ ਥਾਂ ਦੀ ਸਮੱਰਥਾ ਤੋਂ 50 ਫੀਸਦੀ ਤੋਂ ਵੱਧ ਨਾ ਹੋਵੇ। ਇੱਕਠ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਲਾਜਮੀ ਹੋਵੇਗੀ।

ਮਾਸਕ ਪਾਉਣਾ ਤੇ 6 ਫੁੱਟ ਦੀ ਦੂਰੀ ਦੇ ਨਿਯਮ ਨੂੰ ਲਾਗੂ

ਪਾਬੰਦੀਆਂ ਅਨੁਸਾਰ ਜਨਤਕ ਥਾਂਵਾਂ ਤੇ ਮਾਸਕ ਪਾਉਣਾ ਤੇ 6 ਫੁੱਟ ਦੀ ਦੂਰੀ ਦੇ ਨਿਯਮ ਨੂੰ ਲਾਗੂ ਕੀਤਾ ਗਿਆ ਹੈ। ਰਾਤ 10 ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਗੈਰ ਜ਼ਰੂਰੀ ਤੋਰੇ-ਫੇਰੇ ਤੇ ਰੋਕ ਰਹੇਗੀ। ਹਾਲਾਂਕਿ ਜਰੂਰੀ ਸੇਵਾਵਾਂ ਨੂੰ ਇਸ ਵਿਚ ਛੋਟ ਹੋਵੇਗੀ।

ਕੋਵਿਡ ਪਾਬੰਦੀਆਂ 8 ਫਰਵਰੀ, 2022 ਤੱਕ ਲਈ ਵਧਾ ਦਿੱਤੀਆਂ

ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸੋਧੀਆਂ ਕੋਵਿਡ ਪਾਬੰਦੀਆਂ 8 ਫਰਵਰੀ, 2022 ਤੱਕ ਲਈ ਵਧਾ ਦਿੱਤੀਆਂ ਗਈ ਹਨ। ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੋਵਿਡ ਪਾਬੰਦੀਆਂ ਵਧਾਈਆਂ ਹਨ।

20 ਫਰਵਰੀ ਨੂੰ ਵੋਟਾਂ ਪੈਣੀਆਂ

ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ, ਸੂਤਰ ਦੱਸ ਰਹੇ ਹਨ ਕਿ ਕਾਂਗਰਸ ਪਾਰਟੀ 2017 ਦੀ ਤਰ੍ਹਾਂ ਹੀ 10 ਮਾਰਚ ਨੂੰ ਵੋਟਾਂ ਤੋਂ 10 ਦਿਨ ਪਹਿਲਾਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ। ਇਹ ਫੈਸਲਾ ਕਾਂਗਰਸ ਲਈ ਕਿੰਨਾ ਸਹੀ ਸਾਬਤ ਹੋਵੇਗਾ, ਇਹ ਤਾਂ 10 ਮਾਰਚ ਨੂੰ ਹੀ ਪਤਾ ਲੱਗੇਗਾ, ਪਰ ਇਸ ਦੇ ਨਾਲ ਹੀ ਕਾਂਗਰਸ ਲਈ ਹੁਣ ਬਹੁਤ ਦੇਰ ਹੋ ਚੁੱਕੀ ਹੈ।

ਜਨਤਾ ਨੂੰ ਦਿੱਤੇ ਤਿੰਨ ਵਿਕਲਪ

ਮੁਹਿੰਮ ਤਹਿਤ ਪਾਰਟੀ ਪੰਜਾਬ ਦੇ ਲੋਕਾਂ ਨੂੰ ਬੁਲਾ ਕੇ ਮੁੱਖ ਮੰਤਰੀ ਦੇ ਚਿਹਰੇ ਲਈ ਉਨ੍ਹਾਂ ਦੇ ਚਹੇਤੇ ਉਮੀਦਵਾਰ ਬਾਰੇ ਪੁੱਛੇਗੀ। ਇਸ ਦੇ ਲਈ ਪਾਰਟੀ ਨੇ ਤਿੰਨ ਵਿਕਲਪ ਦਿੱਤੇ ਹਨ। ਪਹਿਲਾ ਵਿਕਲਪ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਦੂਜਾ ਨਵਜੋਤ ਸਿੰਘ ਸਿੱਧੂ ਤੇ ਤੀਜਾ ਵਿਕਲਪ ਬਗੈਰ ਚਿਹਰੇ ਤੋਂ ਚੋਣ ਲੜਨ ਦਾ ਹੈ।

ਕਾਂਗਰਸ ਹਾਈਕਮਾਨ ਨੇ ਵੀ ਫੋਨ ਕਾਲ ਮੁਹਿੰਮ ਸ਼ੁਰੂ ਕੀਤੀ

ਨਵਜੋਤ ਸਿੱਧੂ ਨੇ ਜਲੰਧਰ ਦੀ ਰੈਲੀ ਵਿੱਚ ਰਾਹੁਲ ਗਾਂਧੀ ਦੇ ਸਾਹਮਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਦੀ ਮੰਗ ਕੀਤੀ ਸੀ ਤੇ ਆਪਣਾ ਦਾਅਵਾ ਵੀ ਠੋਕ ਦਿੱਤਾ ਹੈ। ਹੁਣ ਜਦੋਂ ਤੋਂ ਕਾਂਗਰਸ ਨੇ ਕੈਪਟਨ ਦੀ ਥਾਂ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਵਿੱਚ ਦਲਿਤ ਪੱਤਾ ਖੇਡਿਆ ਹੈ ਤੇ ਪਾਰਟੀ ਸਿੱਧੂ ਦੀ ਨਾਰਾਜ਼ਗੀ ਨੂੰ ਵੀ ਨਹੀਂ ਉਠਾਉਣਾ ਚਾਹੁੰਦੀ। ਇਸ ਲਈ ਕੋਈ ਵਿਚਕਾਰਲਾ ਰਾਹ ਲੱਭਦਿਆਂ ਹਾਈਕਮਾਨ ਨੇ ਵੀ ਫੋਨ ਕਾਲ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਓਪੀਨੀਅਨ ਪੋਲ ਕਰਵਾਉਣ ਦਾ ਫੈਸਲਾ

ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਨੇ ਪਹਿਲਾਂ ਬਗੈਰ ਮੁੱਖ ਮੰਤਰੀ ਦੇ ਚਿਹਰੇ ਤੋਂ ਚੋਣ ਲੜਨ ਦਾ ਮਨ ਬਣਾ ਲਿਆ ਸੀ, ਪਰ ਹੁਣ ਪਾਰਟੀ ਨੇ ਆਪਣਾ ਮਨ ਬਦਲ ਲਿਆ ਹੈ। ਪੰਜਾਬ 'ਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ ਕਾਂਗਰਸ ਹੁਣ ਤੱਕ ਕਾਫੀ ਹੌਲੀ ਰਫਤਾਰ ਨਾਲ ਕੰਮ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਹੁਣ ਪਾਰਟੀ ਨੇ ਸੀਐਮ ਫੇਸ ਲਈ ਆਮ ਆਦਮੀ ਪਾਰਟੀ ਦੀ ਤਰਜ਼ 'ਤੇ ਓਪੀਨੀਅਨ ਪੋਲ ਕਰਵਾਉਣ ਦਾ ਫੈਸਲਾ ਕੀਤਾ ਹੈ।

ਪਿਛੋਕੜ

Punjab Breaking News, 1 February 2022 LIVE Updates: ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਨੇ ਪਹਿਲਾਂ ਬਗੈਰ ਮੁੱਖ ਮੰਤਰੀ ਦੇ ਚਿਹਰੇ ਤੋਂ ਚੋਣ ਲੜਨ ਦਾ ਮਨ ਬਣਾ ਲਿਆ ਸੀ, ਪਰ ਹੁਣ ਪਾਰਟੀ ਨੇ ਆਪਣਾ ਮਨ ਬਦਲ ਲਿਆ ਹੈ। ਪੰਜਾਬ 'ਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ ਕਾਂਗਰਸ ਹੁਣ ਤੱਕ ਕਾਫੀ ਹੌਲੀ ਰਫਤਾਰ ਨਾਲ ਕੰਮ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਹੁਣ ਪਾਰਟੀ ਨੇ ਸੀਐਮ ਫੇਸ ਲਈ ਆਮ ਆਦਮੀ ਪਾਰਟੀ ਦੀ ਤਰਜ਼ 'ਤੇ ਓਪੀਨੀਅਨ ਪੋਲ ਕਰਵਾਉਣ ਦਾ ਫੈਸਲਾ ਕੀਤਾ ਹੈ।


ਕੋਰੋਨਾ ਨੇ ਪੂਰੀ ਦੁਨੀਆਂ 'ਚ ਮਚਾਈ ਦਹਿਸ਼ਤ


Omicron Variant: ਵਿਸ਼ਵ ਸਿਹਤ ਸੰਗਠਨ (WHO) ਦੇ ਡਾਇਰੈਕਟਰ ਜਨਰਲ ਟੇਡ੍ਰੋਸ ਐਡਹਾਨੋਮ ਨੇ ਮੰਗਲਵਾਰ ਨੂੰ ਕਿਹਾ ਕਿ 10 ਹਫ਼ਤੇ ਪਹਿਲਾਂ ਕੋਰੋਨਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਦੇ ਸਾਹਮਣੇ ਆਉਣ ਤੋਂ ਬਾਅਦ ਲਾਗ ਦੇ 9 ਕਰੋੜ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜੋ ਸਾਲ 2020 'ਚ ਦਰਜ ਕੀਤੇ ਗਏ ਕੁੱਲ ਮਾਮਲਿਆਂ ਤੋਂ ਵੱਧ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਸਾਲ 2020 'ਚ ਕੋਵਿਡ-19 ਮਹਾਮਾਰੀ ਦੀ ਸ਼ੁਰੂਆਤ ਹੋਈ ਸੀ।


ਪਿਛਲੇ 24 ਘੰਟਿਆਂ 'ਚ 1,61,386 ਮਾਮਲੇ, 1733 ਦੀ ਮੌਤ


Corona Cases in India: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲੇ ਕੱਲ੍ਹ ਦੇ ਮੁਕਾਬਲੇ ਅੱਜ ਫਿਰ ਘੱਟ ਗਏ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1 ਲੱਖ 61 ਹਜ਼ਾਰ 386 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1733 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ 3.4 ਫੀਸਦੀ ਘੱਟ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 10 ਪ੍ਰਤੀਸ਼ਤ ਤੋਂ ਵੀ ਘੱਟ ਹੋ ਗਈ ਹੈ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।


ਪੰਜਾਬ 'ਚ ਧੁੰਦ ਅਤੇ ਕੜਾਕੇ ਦੀ ਠੰਢ ਤੋਂ ਅਜੇ ਨਹੀਂ ਮਿਲੇਗੀ ਰਾਹਤ


Punjab Weather and Pollution Report Today: ਪੰਜਾਬ 'ਚ ਫਿਲਹਾਲ ਠੰਢ ਦੇ ਦਿਨ ਜਾਰੀ ਰਹਿਣਗੇ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 48 ਘੰਟਿਆਂ ਦੌਰਾਨ ਕੜਾਕੇ ਦੀ ਠੰਢ ਪੈ ਸਕਦੀ ਹੈ। ਇਸ ਦੇ ਨਾਲ ਹੀ ਅਗਲੇ 24 ਘੰਟਿਆਂ ਦੌਰਾਨ ਸੰਘਣੀ ਧੁੰਦ ਵੀ ਦੇਖਣ ਨੂੰ ਮਿਲੇਗੀ। ਇਸ ਦੌਰਾਨ ਬੁੱਧਵਾਰ ਤੋਂ ਬਰਸਾਤ ਦਾ ਮੌਸਮ ਵੀ ਸ਼ੁਰੂ ਹੋ ਰਿਹਾ ਹੈ। ਆਈਐਮਡੀ ਮੁਤਾਬਕ 2 ਫਰਵਰੀ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। 3 ਅਤੇ 4 ਫਰਵਰੀ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.