Punjab Politics: ਪੰਜਾਬ 'ਚ ਲੋਕ ਸਭਾ ਚੋਣਾਂ ਲਈ ਆਪ ਕਦੋਂ ਕਰੇਗੀ ਉਮੀਦਵਾਰਾਂ ਦਾ ਨਾਂਅ ਦਾ ਐਲਾਨ ? ਕੇਜਰੀਵਾਲ ਨੇ ਕੀਤਾ ਖ਼ੁਲਾਸਾ
Punjab Lok Sabha Elections: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਉਮੀਦਵਾਰਾਂ ਨੂੰ ਲੈ ਕੇ ਚਰਚਾ ਚੱਲ ਰਹੀ ਹੈ, ਅਗਲੇ 2-4 ਦਿਨਾਂ ਵਿੱਚ ਐਲਾਨ ਕਰ ਦਿੱਤਾ ਜਾਵੇਗਾ।
Punjab Lok Sabha Elections 2024: ਪੰਜਾਬ ਵਿੱਚ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਰੁੱਝੀ ਹੋਈ ਹੈ। ਪਾਰਟੀ ਆਪਣੇ ਉਮੀਦਵਾਰਾਂ ਦੇ ਨਾਵਾਂ 'ਤੇ ਵਿਚਾਰ ਕਰ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਜਲਦੀ ਹੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਮੀਦਵਾਰਾਂ ਨੂੰ ਲੈ ਕੇ ਚਰਚਾ ਚੱਲ ਰਹੀ ਹੈ, ਅਗਲੇ 2-4 ਦਿਨਾਂ 'ਚ ਐਲਾਨ ਕਰ ਦਿੱਤਾ ਜਾਵੇਗਾ।
ਸ਼ਨੀਵਾਰ (2 ਮਾਰਚ) ਨੂੰ ਪੰਜਾਬ ਵਿੱਚ 165 ਮੁਹੱਲਾ ਕਲੀਨਿਕਾਂ ਦੇ ਉਦਘਾਟਨ ਮੌਕੇ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਆਮ ਆਦਮੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀਆਂ ਸਾਰੀਆਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਮਜਬੂਤ ਕਰਨਾ ਚਾਹੀਦਾ ਹੈ।
ਕੇਜਰੀਵਾਲ ਨੇ 'ਆਪ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, 'ਮੈਂ ਪੰਜਾਬ ਦੇ ਲੋਕਾਂ ਨੂੰ 13 'ਚੋਂ 13 ਸੀਟਾਂ 'ਤੇ ਜਿੱਤ ਯਕੀਨੀ ਬਣਾਉਣ ਦੀ ਬੇਨਤੀ ਕਰਦਾ ਹਾਂ। ਇਸ ਲਈ ਨਹੀਂ ਕਿ ਸੱਤਾ ਵਿਚ ਸਾਡੀ ਕੋਈ ਦਿਲਚਸਪੀ ਹੈ। ਜਿਸ ਤਰ੍ਹਾਂ ਅੱਜ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ 'ਤੇ ਹਮਲੇ ਕੀਤੇ ਜਾ ਰਹੇ ਹਨ। 26 ਜਨਵਰੀ ਨੂੰ ਪੰਜਾਬ ਦੀ ਝਾਂਕੀ ਭਗਤ ਸਿੰਘ, ਕਰਤਾਰ ਸਿੰਘ ਅਤੇ ਲਾਲਾ ਲਾਜਪਤ ਰਾਏ 'ਤੇ ਸੀ ਪਰ ਕੇਂਦਰ ਨੇ ਇਸ ਨੂੰ ਰੱਦ ਕਰ ਦਿੱਤਾ। ਅਸੀਂ ਪੁੱਛਦੇ ਹਾਂ ਕਿ ਇਸ ਨੂੰ ਰੱਦ ਕਰਨ ਵਾਲੀ ਕੇਂਦਰ ਸਰਕਾਰ ਕੌਣ ਹੈ। ਇਹ ਪੰਜਾਬ ਦੇ ਲੋਕਾਂ ਦਾ ਅਪਮਾਨ ਹੈ।
ਅਰਵਿੰਦ ਕੇਜਰੀਵਾਲ ਨੇ ਅੱਗੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕ ਵਜੋਂ 8 ਹਜ਼ਾਰ ਕਰੋੜ ਰੁਪਏ ਨਹੀਂ ਦਿੱਤੇ ਹਨ। ਜੇ ਤੁਸੀਂ ਸਾਰੀਆਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਂਦੇ ਹੋ ਤਾਂ ਭਗਵੰਤ ਮਾਨ ਦੇ ਹੱਥ ਮਜ਼ਬੂਤ ਹੋਣਗੇ। ਉਨ੍ਹਾਂ ਭਗਵੰਤ ਮਾਨ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਹੋਏ ਵਿਕਾਸ ਕਾਰਜਾਂ ਦਾ ਵੀ ਜ਼ਿਕਰ ਕੀਤਾ। ਕੇਜਰੀਵਾਲ ਨੇ ਕਿਹਾ ਕਿ ਸੂਬੇ 'ਚ ਦੋ ਸਾਲਾਂ 'ਚ ਇੰਨਾ ਕੰਮ ਹੋਇਆ ਹੈ ਜੋ 75 ਸਾਲਾਂ 'ਚ ਨਹੀਂ ਹੋਇਆ। ਮੈਂ ਇਹ ਨਹੀਂ ਕਹਿ ਰਿਹਾ ਕਿ ਸੂਬੇ ਦੀਆਂ ਸਾਰੀਆਂ ਸਮੱਸਿਆਵਾਂ ਖਤਮ ਹੋ ਗਈਆਂ ਹਨ। 75 ਸਾਲਾਂ ਵਿੱਚ ਹੋਏ ਨੁਕਸਾਨ ਦੀ ਮੁਰੰਮਤ ਕਰਨ ਵਿੱਚ ਕੁਝ ਸਮਾਂ ਲੱਗੇਗਾ। ਕੇਜਰੀਵਾਲ ਨੇ ਮੁੜ ਦੁਹਰਾਇਆ ਕਿ ਉਹ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਆਸ਼ੀਰਵਾਦ ਦੇਣ।