ਪੜਚੋਲ ਕਰੋ
Advertisement
ਸ੍ਰੀ ਆਨੰਦਪੁਰ ਸਾਹਿਬ ਦੇ ਵਾਸੀਆਂ ਨੇ ਰਚਿਆ ਇਤਿਹਾਸ, ਸਾਰੀਆਂ ਪਾਰਟੀਆਂ ਰੱਦ, ਸਿਰਫ ਆਜ਼ਾਦ ਉਮੀਦਵਾਰ ਜਿੱਤੇ
ਸ੍ਰੀ ਆਨੰਦਪੁਰ ਸਾਹਿਬ ਦੀਆਂ ਕੁੱਲ 13 ਸੀਟਾਂ ’ਤੇ ਜਨਤਾ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਵਿੱਚੋਂ ਕਿਸੇ ਨੂੰ ਵੀ ਪਸੰਦ ਨਹੀਂ ਕੀਤਾ।
ਸ੍ਰੀ ਆਨੰਦਪੁਰ ਸਾਹਿਬ: ਕਿਸਾਨ ਅੰਦੋਲਨ ਕਰਕੇ ਇਸ ਵਾਰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਨਤੀਜੇ ਹੈਰਾਨ ਕਰਨ ਵਾਲੇ ਆਏ ਹਨ। ਬੇਸ਼ੱਕ ਕਾਂਗਰਸ ਦਾ ਦਬਦਬਾ ਰਿਹਾ ਹੈ ਪਰ ਸ੍ਰੀ ਆਨੰਦਪੁਰ ਸਾਹਿਬ ਲੋਕਾਂ ਨੇ ਸਾਰੀਆਂ ਪਾਰਟੀਆਂ ਨੂੰ ਹੀ ਰੱਦ ਕਰ ਦਿੱਤਾ ਹੈ।
ਸ੍ਰੀ ਆਨੰਦਪੁਰ ਸਾਹਿਬ ਦੀਆਂ ਕੁੱਲ 13 ਸੀਟਾਂ ’ਤੇ ਜਨਤਾ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਵਿੱਚੋਂ ਕਿਸੇ ਨੂੰ ਵੀ ਪਸੰਦ ਨਹੀਂ ਕੀਤਾ। ਹੈਰਾਨੀ ਦੀ ਗੱਲ ਹੈ ਕਿ ਸਾਰੀਆਂ ਪਾਰਟੀਆਂ ਨੂੰ ਰੱਦ ਕਰਦਿਆਂ ਲੋਕਾਂ ਨੇ ਸਾਰੇ ਆਜ਼ਾਦ ਉਮੀਦਵਾਰ ਚੁਣੇ ਹਨ।
ਉਂਝ ਇਨ੍ਹਾਂ ਜਿੱਤੇ ਉਮੀਦਵਾਰਾਂ ਵਿੱਚ 11 ਅਜਿਹੇ ਹਨ ਜਿਹੜੇ ਕਾਂਗਰਸ ਪਿਛੋਕੜ ਵਾਲੇ ਹਨ ਤੇ ਦੋ ਅਜਿਹੇ ਉਮੀਦਵਾਰ ਜਿੱਤੇ ਹਨ ਜਿਨ੍ਹਾਂ ਨੇ ਭਾਜਪਾ ਦੀਆਂ ਟਿਕਟਾਂ ਮੋੜ ਕੇ ਆਜ਼ਾਦ ਚੋਣ ਲੜੀ। ਅਕਾਲੀ ਦਲ ਦਾ ਖਾਤਾ ਵੀ ਨਾ ਖੁੱਲ੍ਹਿਆ। ਸ਼ਹਿਰ ਵਿੱਚ ਚੋਣ ਨਤੀਜੇ ਚਰਚਾ ਦਾ ਵਿਸ਼ੇ ਬਣੇ ਹੋਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
Advertisement