ਸ੍ਰੀ ਆਨੰਦਪੁਰ ਸਾਹਿਬ: ਕਿਸਾਨ ਅੰਦੋਲਨ ਕਰਕੇ ਇਸ ਵਾਰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਨਤੀਜੇ ਹੈਰਾਨ ਕਰਨ ਵਾਲੇ ਆਏ ਹਨ। ਬੇਸ਼ੱਕ ਕਾਂਗਰਸ ਦਾ ਦਬਦਬਾ ਰਿਹਾ ਹੈ ਪਰ ਸ੍ਰੀ ਆਨੰਦਪੁਰ ਸਾਹਿਬ ਲੋਕਾਂ ਨੇ ਸਾਰੀਆਂ ਪਾਰਟੀਆਂ ਨੂੰ ਹੀ ਰੱਦ ਕਰ ਦਿੱਤਾ ਹੈ।


ਸ੍ਰੀ ਆਨੰਦਪੁਰ ਸਾਹਿਬ ਦੀਆਂ ਕੁੱਲ 13 ਸੀਟਾਂ ’ਤੇ ਜਨਤਾ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਵਿੱਚੋਂ ਕਿਸੇ ਨੂੰ ਵੀ ਪਸੰਦ ਨਹੀਂ ਕੀਤਾ। ਹੈਰਾਨੀ ਦੀ ਗੱਲ ਹੈ ਕਿ ਸਾਰੀਆਂ ਪਾਰਟੀਆਂ ਨੂੰ ਰੱਦ ਕਰਦਿਆਂ ਲੋਕਾਂ ਨੇ ਸਾਰੇ ਆਜ਼ਾਦ ਉਮੀਦਵਾਰ ਚੁਣੇ ਹਨ।


ਉਂਝ ਇਨ੍ਹਾਂ ਜਿੱਤੇ ਉਮੀਦਵਾਰਾਂ ਵਿੱਚ 11 ਅਜਿਹੇ ਹਨ ਜਿਹੜੇ ਕਾਂਗਰਸ ਪਿਛੋਕੜ ਵਾਲੇ ਹਨ ਤੇ ਦੋ ਅਜਿਹੇ ਉਮੀਦਵਾਰ ਜਿੱਤੇ ਹਨ ਜਿਨ੍ਹਾਂ ਨੇ ਭਾਜਪਾ ਦੀਆਂ ਟਿਕਟਾਂ ਮੋੜ ਕੇ ਆਜ਼ਾਦ ਚੋਣ ਲੜੀ। ਅਕਾਲੀ ਦਲ ਦਾ ਖਾਤਾ ਵੀ ਨਾ ਖੁੱਲ੍ਹਿਆ। ਸ਼ਹਿਰ ਵਿੱਚ ਚੋਣ ਨਤੀਜੇ ਚਰਚਾ ਦਾ ਵਿਸ਼ੇ ਬਣੇ ਹੋਏ ਹਨ।