Punjab News: ਅੱਜ ਐਸਵਾਈਐਲ ਨਹਿਰ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਹਰਿਆਣਾ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰਨ ਤੇ ਵਿਵਾਦ ਨੂੰ ਸੁਲਝਾਉਣ ਦਾ ਹੁਕਮ ਦਿੱਤਾ ਸੀ। ਅੱਜ ਇਸ ਮਾਮਲੇ 'ਤੇ ਸੁਣਵਾਈ ਹੋਵੇਗੀ।
ਕੇਂਦਰ ਸਰਕਾਰ ਅੱਜ ਆਪਣੀ ਰਿਪੋਰਟ ਸੌਂਪ ਸਕਦੀ ਹੈ। ਇਸ ਬਾਰੇ 4 ਜਨਵਰੀ ਨੂੰ ਕੇਂਦਰੀ ਮੰਤਰੀ ਦੀ ਹਾਜ਼ਰੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਹੋਈ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਕੀਤੀ ਸੀ ਪਰ ਇਨ੍ਹਾਂ ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲ ਸਕਿਆ।