Punjab News: ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਗੋਪਾਲ ਸਿੰਘ ਚਾਵਲਾ ਨੇ ਇੱਕ ਵਾਰ ਫਿਰ ਭਾਰਤ 'ਤੇ ਤਿੱਖਾ ਹਮਲਾ ਬੋਲਿਆ ਹੈ। ਇਸ ਵਾਰ ਕਸ਼ਮੀਰ ਦੇ ਮੁੱਦੇ 'ਤੇ ਬੋਲਦੇ ਹੋਏ ਚਾਵਲਾ ਨੇ ਵੱਡੀ ਗੱਲ ਕਹੀ ਹੈ। ਚਾਵਲਾ ਨੇ ਕਿਹਾ ਕਿ ਕਸ਼ਮੀਰੀਆਂ ਦੀ ਆਜ਼ਾਦੀ ਲਈ ਪਾਕਿਸਤਾਨ ਅੰਦਰ ਰਹਿੰਦਾ ਸਿੱਖ ਭਾਈਚਾਰ ਵੀ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਸ ਨੇ ਕਿਹਾ ਕਿ ਕਸ਼ਮੀਰ ਬਣੇਗਾ ਪਾਕਿਸਤਾਨ।


ਹੋਰ ਪੜ੍ਹੋ : ਅਦਾਲਤ ਨੇ ਲਾਰੈਂਸ ਤੇ ਗੋਲਡੀ ਦੇ ਕਰੀਬੀ ਗੈਂਗਸਟਰ ਵਿਕਰਮ ਬਰਾੜ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ



ਦੱਸ ਦਈਏ ਕਿ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਗਏ ਨੂੰ ਤਿੰਨ ਸਾਲ ਪੂਰੇ ਹੋ ਗਏ ਹਨ। ਇਸ ਨੂੰ ਲੈ ਕੇ ਕਸ਼ਮੀਰ 'ਚ ਬਹੁਤਾ ਵਿਰੋਧ ਦੇਖਣ ਨੂੰ ਨਹੀਂ ਮਿਲਿਆ ਪਰ ਪਾਕਿਸਤਾਨ 'ਚ ਹਿੱਲਜੁਲ ਹੋ ਰਹੀ ਹੈ। ਇਨ੍ਹਾਂ ਵਿੱਚ ਇੱਕ ਖਾਲਿਸਤਾਨੀ ਗੋਪਾਲ ਸਿੰਘ ਚਾਵਲਾ ਵੀ ਹੈ।


ਪਾਕਿਸਤਾਨੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚਾਵਲਾ ਨੇ ਕਿਹਾ-ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਹੀ ਨਹੀਂ ਬਲਕਿ ਦੁਨੀਆ ਭਰ ਦੇ ਕਸ਼ਮੀਰੀ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾ ਰਹੇ ਹਨ। ਇਸ ਦਿਨ ਉਨ੍ਹਾਂ 'ਤੇ ਜ਼ੁਲਮ ਕੀਤੇ ਗਏ ਤੇ ਕਾਨੂੰਨ ਬਦਲੇ ਗਏ। ਪੂਰੀ ਦੁਨੀਆ ਦਾ ਸਿੱਖ ਭਾਈਚਾਰਾ ਕਸ਼ਮੀਰ ਦੇ ਲੋਕਾਂ ਦੇ ਨਾਲ ਹੈ।



ਚਾਵਲਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਦਾ ਚੇਅਰਮੈਨ ਹੋਣ ਦੇ ਨਾਤੇ, ਮੈਂ ਕਸ਼ਮੀਰ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਲਿਆਏ ਜਾਂਦੇ ਤੇ ਕਸ਼ਮੀਰ ਆਜ਼ਾਦ ਨਹੀਂ ਹੁੰਦਾ, ਅਸੀਂ ਉਨ੍ਹਾਂ ਦੇ ਨਾਲ ਇਸੇ ਤਰ੍ਹਾਂ ਖੜ੍ਹੇ ਰਹਾਂਗੇ। ਅਸੀਂ ਆਪਣੀਆਂ ਭੈਣਾਂ ਤੇ ਭਰਾਵਾਂ (ਕਸ਼ਮੀਰ ਦੇ ਲੋਕਾਂ) ਦੇ ਨਾਲ ਰਹਾਂਗੇ, ਜਦੋਂ ਤੱਕ ਉਨ੍ਹਾਂ ਨੂੰ ਆਜ਼ਾਦੀ ਨਹੀਂ ਮਿਲਦੀ, ਅਸੀਂ ਉਨ੍ਹਾਂ ਦੇ ਸਮਰਥਨ ਵਿੱਚ ਰਹਾਂਗੇ।


ਹੋਰ ਪੜ੍ਹੋ: ਲਾੜੀ ਨੇ ਰੱਖੀਆਂ ਅਜਿਹੀਆਂ ਸ਼ਰਤਾਂ...24 ਘੰਟਿਆਂ 'ਚ ਹੀ ਟੁੱਟਿਆ ਵਿਆਹ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।