![ABP Premium](https://cdn.abplive.com/imagebank/Premium-ad-Icon.png)
ਦਿੱਲੀ ਪੁਲਿਸ ਨੇ ਬਰਾਮਦ ਕੀਤੀ 350 ਕਿਲੋ ਹੈਰੋਇਨ, ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 2500 ਕਰੋੜ ਤੋਂ ਜ਼ਿਆਦਾ, ਦੋ ਪੰਜਾਬੀਆਂ ਸਮੇਤ ਚਾਰ ਗ੍ਰਿਫ਼ਤਾਰ
ਰਾਜਧਾਨੀ ਦਿੱਲੀ ਵਿੱਚ ਅਪਰਾਧ ਸ਼ਾਖਾ ਨੂੰ ਵੱਡੀ ਸਫਲਤਾ ਮਿਲੀ ਹੈ। ਚਾਰ ਮੁਲਜ਼ਮਾਂ ਨੂੰ 350 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।
![ਦਿੱਲੀ ਪੁਲਿਸ ਨੇ ਬਰਾਮਦ ਕੀਤੀ 350 ਕਿਲੋ ਹੈਰੋਇਨ, ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 2500 ਕਰੋੜ ਤੋਂ ਜ਼ਿਆਦਾ, ਦੋ ਪੰਜਾਬੀਆਂ ਸਮੇਤ ਚਾਰ ਗ੍ਰਿਫ਼ਤਾਰ Punjab Police busted heroin racket four Afghan nationals record 2500 crore worth drugs ਦਿੱਲੀ ਪੁਲਿਸ ਨੇ ਬਰਾਮਦ ਕੀਤੀ 350 ਕਿਲੋ ਹੈਰੋਇਨ, ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 2500 ਕਰੋੜ ਤੋਂ ਜ਼ਿਆਦਾ, ਦੋ ਪੰਜਾਬੀਆਂ ਸਮੇਤ ਚਾਰ ਗ੍ਰਿਫ਼ਤਾਰ](https://feeds.abplive.com/onecms/images/uploaded-images/2021/07/10/5f019698c3f3566d5ae8ca9a600b59c8_original.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਸ਼ਨੀਵਾਰ ਨੂੰ ਨਸ਼ਾ ਤਸਕਰੀ ਦੇ ਵੱਡੇ ਅੰਤਰ-ਰਾਜ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਅਤੇ ਨਸ਼ਿਆਂ ਦੀ ਵੱਡੀ ਖੇਪ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 4 ਲੋਕਾਂ ਨੂੰ ਨਸ਼ਿਆਂ ਸਮੇਤ ਗ੍ਰਿਫਤਾਰ ਕੀਤਾ ਹੈ।
ਕ੍ਰਾਈਮ ਬ੍ਰਾਂਚ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕ ਹੈਰੋਇਨ ਲੈ ਕੇ ਆਏ ਹਨ। ਇਨ੍ਹਾਂ ਚਾਰਾਂ ਨੂੰ ਜਾਲ ਵਿਛਾ ਕੇ ਫੜਿਆ ਗਿਆ। ਦੱਸ ਦਈਏ ਕਿ ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਦਵਾਈਆਂ ਮਿਲੀਆਂ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇੰਨੀ ਵੱਡੀ ਮਾਤਰਾ ਵਿਚ ਹੈਰੋਇਨ ਅਫਗਾਨਿਸਤਾਨ ਤੋਂ ਭਾਰਤ ਲਿਆਂਦੀ ਜਾ ਸਕਦੀ ਹੈ।
ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਮੰਨਿਆ ਜਾਂਦਾ ਹੈ ਕਿ ਇਹ ਇਹ ਵੱਡੇ ਡਰੱਗ ਰੈਕੇਟ ਦਾ ਕੇਸ ਹੈ, ਜਿਸ ਦੀਆਂ ਤਾਰਾਂ ਹਰਿਆਣਾ, ਪੰਜਾਬ ਅਤੇ ਮੱਧ ਪ੍ਰਦੇਸ਼ ਨਾਲ ਸਬੰਧਤ ਹੋ ਸਕਦੀਆਂ ਹਨ।
ਜਾਣਕਾਰੀ ਮੁਤਾਬਕ ਸਪੈਸ਼ਲ ਸੈੱਲ ਨੇ ਸ਼ਨੀਵਾਰ ਨੂੰ 4 ਵਿਅਕਤੀਆਂ ਨੂੰ 350 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਕੀਮਤ 2500 ਕਰੋੜ ਰੁਪਏ ਦੱਸੀ ਜਾਂਦੀ ਹੈ। ਤਿੰਨ ਮੁਲਜ਼ਮਾਂ ਨੂੰ ਹਰਿਆਣਾ ਤੋਂ ਅਤੇ ਇੱਕ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਖ਼ਬਰ ਹੀ ਕਿ ਗ੍ਰਿਫ਼ਤਾਰ ਮੁਲਜ਼ਮਾਂ 'ਚ ਦੋ ਪੰਜਾਬ ਦੇ ਹਨ। ਪੁਲਿਸ ਨੇ ਚਾਰੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਹੈ ਅਤੇ ਉਨ੍ਹਾਂ ਦੇ ਗਿਰੋਹ ਨਾਲ ਜੁੜੇ ਹੋਰ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ ਮਿਊਸਿਪਲ ਕਮੇਟੀ ਦਾ ਕਾਰਜਕਾਰੀ ਅਫਸਰ ਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਡਰੱਗ ਸਿੰਡੀਕੇਟ, ਸਪੈਸ਼ਲ ਸੈੱਲ, ਡਰੱਗਜ਼, ਦਿੱਲੀ ਪੁਲਿਸ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)